(Date : 08/May/2424)

(Date : 08/May/2424)

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ਤੇ ਪਾਬੰਦੀ ਲਗਾਉਣ ਦੇ ਹੁਕਮ | ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ | नामांकन के दूसरे दिन एक निर्दलीय प्रत्याशी ने नामांकन पत्र दाखिल किया | भाजपा चुनाव प्रबंधन कमेटी की लोकसभा चुनावो को लेकर हुई बैठक | जालंधर की इंडस्ट्री ने दिया सुशील रिंकू को खुला समर्थन, भारी मतों से विजयी बनाने का प्रण |

ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ -ਡਿਪਟੀ ਕਮਿਸ਼ਨਰ






ਅੰਮ੍ਰਿਤਸਰ (JJS) - ਜ਼ਿਲੇ ਦੇ ਸਾਰੇ ਸਰਕਾਰੀ ਖਰੀਦ ਕੇਦਰਾਂ ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਵੱਖ ਵੱਖ ਏਜੰਸੀਆਂ ਵਲੋ ਖਰੀਦ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ ’ਚ ਬੀਤੇ ਦਿਨ ਤੱਕ 187290 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿਚੋ ਵੱਖ ਵੱਖ ਏਜੰਸੀਆਂ ਵਲੋ ਤੇਜੀ ਨਾਲ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਬਣਦੀਆਂ ਅਦਾਇਗੀਆਂ 48 ਘੰਟੇ ਦੇ ਅੰਦਰ-ਅੰਦਰ ਬੈਂਕ ਖਾਤਿਆਂ ਰਾਹੀਂ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਏਜ਼ਸੀ ਵੱਲੋਂ 68422 ਮੀਟਿ੍ਰਕ ਟਨ, ਐੱਫ਼. ਸੀ. ਆਈ. ਵੱਲੋਂ 6264, ਮਾਰਕਫੈੱਡ ਵੱਲੋਂ 42874 ਮੀਟਿ੍ਰਕ ਟਨ, ਪਨਸਪ ਵੱਲੋਂ 31499 ਮੀਟਿ੍ਰਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 38232 ਮੀਟਿ੍ਰਕ ਟਨ ਕਣਕ ਖ਼ਰੀਦ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਵੱਖ ਵੱਖ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿਚੋ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਵਿਚ ਕਰਨੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਜ਼ਿਲੇ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ। ਇਸ ਮੌਕੇ ਅਮਨਜੀਤ ਸਿੰਘ ਜਿਲ੍ਹਾ ਕੰਟਰੋਲਰ-ਕਮ-ਜਿਲ੍ਹਾ ਮੈਨੇਜਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਅੰਮ੍ਰਿਤਸਰ ਨੇ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਹੈ ਕਿ ਮੰਡੀਆਂ ਵਿੱਚ ਆਮਦ ਤੇਜੀ ਨਾਲ ਹੋ ਰਹੀ ਹੈ। ਪਰੰਤੂ ਮੌਸਮ ਵਿਭਾਗ ਦੀ ਚਿਤਾਵਨੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਚਿੰਤਾਜਨਕ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਲਈ ਖਰੀਦ ਕੀਤੀ ਗਈ ਕਣਕ ਨੂੰ ਸਹੀ ਢੰਗ ਨਾਲ ਭਰੀਆਂ ਹੋਈਆਂ ਬੋਰੀਆਂ ਦੀ ਸਟੈਕਿੰਗ ਕਰਵਾਉਂਦੇ ਹੋਏ ਇਨਾਂ ਸਟੈਕਾਂ ਨੂੰ ਕਵਰ ਕਰਨ ਲਈ ਲੋੜੰਦੀਆਂ ਤਰਪਾਲਾਂ ਦਾ ਇੰਤਜਾਮ ਪਹਿਲੇ ਹੀ ਕਰ ਲੈਣ ਤਾਂ ਜੋ ਬਾਰਿਸ਼ ਸਮੇਂ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਾ ਆਵੇ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar