(Date : 05/May/2424)

(Date : 05/May/2424)

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ | एपीजे में हुआ शपथ ग्रहण समारोह (2024-25) का आयोजन | डिप्स चेन में अभिभावक-शिक्षक बैठककी गईं (पीटीएम) आयोजित | एपीजे स्कूल, टांडा रोड, जालंधर के छात्रों ने पर्यावरण शिक्षा कार्यक्रम में उत्कृष्ट प्रदर्शन किया | के.एम.वी. कालजीएट स्कूल के बुक बैंक द्वारा बांटी गई नि:शुल्क पुस्तकें |

ਸੀ.ਐਚ.ਸੀ. ਕਾਲਾ ਬੱਕਰਾ ਵਲੋਂ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ






ਜੀਵਨਜੋਤ ਸਵੇਰਾ ਨਿਊਜ਼ (JJS) - ਵਿਸ਼ਵ ਮਲੇਰੀਆ ਦਿਵਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਰਿਚਰਡ ਓਹਰੀ ਦੀ ਯੋਗ ਅਗਵਾਈ ਹੇਠ ਸੀ.ਐਚ.ਸੀ ਕਾਲਾ ਬੱਕਰਾ ਬਲਾਕ ਵਿਖੇ ਵਿਸ਼ਵ ਮਲੇਰੀਆ ਦਿਵਸ ਦੇ ਮੌਕੇ ਤੇ ਜਾਗਰੁਕਤਾ ਕੈਂਪ ਲਗਾਏ ਗਏ। ਇਸ ਮੌਕੇ ਐਸ.ਐਮ.ਓ ਡਾ. ਰਿਚਰਡ ਓਹਰੀ ਨੇ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ। ਇਹ ਮਾਦਾ ਮੱਛਰ ਐਨਾਫ਼ਲੀਜ਼ ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਖੜੇ ਪਾਣੀ ਵਿਚ ਪੈਦਾ ਹੁੰਦੇ ਹਨ ਅਤੇ ਰਾਤ ਤੇ ਸਵੇਰ ਵੇਲੇ ਕੱਟਦੇ ਹਨ। ਠੰਢ ਅਤੇ ਕੰਬਣ ਦੇ ਨਾਲ ਬੁਖਾਰ, ਤੇਜ਼ ਬੁਖਾਰ ਅਤੇ ਸਿਰ ਦਰਦ, ਬੁਖਾਰ ਉਤਰ ਜਾਣ 'ਤੇ ਸਰੀਰਕ ਥਕਾਵਟ ਅਤੇ ਕਮਜ਼ੋਰੀ ਅਤੇ ਬੁਖਾਰ ਦੇ ਨਾਲ ਬਹੁਤ ਜ਼ਿਆਦਾ ਪਸੀਨਾ ਆਉਣਾ ਮਲੇਰੀਆ ਦੇ ਲੱਛਣ ਹਨ।ਉਹਨਾਂ ਕਿਹਾ ਕਿ ਮਲੇਰੀਆ ਮੁਕਤ ਸਮਾਜ ਬਣਾਉਣ ਲਈ ਸਭ ਦੀ ਹਿੱਸੇਦਾਰੀ ਜਰੂਰੀ ਹੈ ਤਾਂ ਹੀ 2025 ਤੱਕ ਪੰਜਾਬ ਨੂੰ ਮਲੇਰੀਆ ਮੁਕਤ ਰਾਜ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਡਾ. ਰਿਚਰਡ ਓਹਰੀ ਨੇ ਦੱਸਿਆ ਕਿ  ਬਲਾਕ ਦੇ ਵੱਖ-ਵੱਖ ਪਿੰਡਾਂ ਅਤੇ ਸਿਹਤ ਕੇਂਦਰਾਂ ‘ਤੇ ਸੀ.ਐਚ.ਓ ਵਲੋਂ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਬਾਰੇ ਜਾਗਰੂਕ ਕਰਦਿਆਂ ਹਰ ਸ਼ੁੱਕਰਵਾਰ ਨੂੰ ਫਰਾਈ ਡੇ-ਡ੍ਰਾਈ ਡੇ ਮਨਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਦੱਸਿਆ ਕਿ ਮਲੇਰੀਆ ਦੀ ਜਾਂਚ ਸਾਰੇ ਪੰਜਾਬ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ ਅਤੇ ਇਲਾਜ ਵੀ ਮੁਫਤ ਹੁੰਦਾ ਹੈ। ਸਿਹਤ ਵਿਭਾਗ ਦਾ ਸਟਾਫ ਘਰ-ਘਰ ਜਾ ਕੇ ਫੀਵਰ ਸਰਵੇ ਕਰਦੇ ਹਨ ਜੋ ਕਿ ਮਲੇਰੀਏ ਦੇ ਖਾਤਮੇ ਵਿਚ ਵੱਡਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਸਾਫ ਸਫਾਈ ਦਾ ਵੀ ਖਾਸ ਧਿਆਨ ਰੱਖਣਾ ਚਾਹੀਦਾ ਹੈ। ਮੱਛਰ ਤੋਂ ਬਚਣ ਲਈ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਸਿਹਤ ਸੁਪਰਵਾਈਜ਼ਰ ਅਜੀਤ ਸਿੰਘ, ਗੁਰਮੇਜ਼ ਸਿੰਘ, ਅਮਰਜੀਤ ਸਿੰਘ ਤੋਂ ਇਲਾਵਾ ਸਿਹਤ ਵਰਕਰ ਮੌਜੂਦ ਸਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar