(Date : 27/April/2424)

(Date : 27/April/2424)

ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ | ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ | लायलपुर खालसा कॉलेज फॉर विमेन, जालंधर ने पैरेंट - टीचर मीटिंग का आयोजन किया | डिप्स स्कूल सूरानुस्सी मेंलगाया ट्रैफिक जागरूकता सेमिनार | के.एम.वी. की छात्राओं ने चार्टर्ड अकाउंटेंट बनने से संबंधित जानकारी हासिल की |

ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ ਦੀ ਅਗਵਾਈ ਜਲੰਧਰ ਵਿਖੇ ਹੋ ਰਹੇ ਸੂਬਾ ਪੱਧਰੀ ਰੋਸ ਮਾਰਚ ਵਿੱਚ 50 ਕਾਰਾਂ ਦਾ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਹੋਇਆ ਰਵਾਨਾ






ਅੰਮ੍ਰਿਤਸਰ (JJS) - ਪੀ ਐੱਸ ਐਮ ਐਸ ਯੂ ਸੂਬਾ ਕਮੇਟੀ ਦੇ ਸੱਦੇ ਤੇ ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਜਲੰਧਰ ਐਮ ਪੀ ਦੀ ਜਿਮਣੀ ਚੋਣ ਹੋਣ ਕਾਰਨ ਪੰਜਾਬ ਆਪ ਪਾਰਟੀ ਦੇ ਉਮੀਦਵਾਰ ਸ੍ਰੀ ਸ਼ੁਸ਼ੀਲ ਰਿੰਕੂ ਦੇ ਘਰ ਵੱਲ ਸੂਬਾ ਪੱਧਰੀ ਵਹੀਕਲ ਰੋਸ ਮਾਰਚ ਕਰਨ ਲਈ ਜਿਲਾ ਇਕਾਈ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 50 ਕਾਰਾਂ ਦਾ ਕਾਫਲਾ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ, ਜਗਦੀਸ਼ ਠਾਕੁਰ, ਜਿਲਾ ਜਨਰਲ ਸਕੱਤਰ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਪੀ ਐੱਸ ਐਮ ਐਸ ਯੂ,ਸ੍ਰੀ ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ, ਤੇਜਿੰਦਰ ਸਿੰਘ ਢਿਲੋਂ ਜਿਲਾ ਮੁੱਖ ਬੁਲਾਰਾ ,ਅਸ਼ਨੀਲ ਕੁਮਾਰ ਸ਼ਰਮਾ ਜਿਲਾ ਮੁੱਖ ਸਲਾਹਕਾਰ, ਅਮਨ ਥਰੀਏਵਾਲ, ਮੁਨੀਸ਼ ਕੁਮਾਰ ਸੂਦ ਅਤੇ ਸਾਹਿਬ ਕੁਮਾਰ ਜਿਲਾ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਜਲੰਧਰ ਵੱਲ ਰਵਾਨਾ ਹੋਇਆ।

ਜਿੱਥੇ ਕਿ ਪੁਰਾਣੀ ਪੈਨਸ਼ਨ ਬਹਾਲੀ, ਡੀ ਏ ਦੀਆਂ ਕਿਸ਼ਤਾਂ ਜਾਰੀ ਕਰਨਾ, ਪੇ ਕਮਿਸ਼ਨ ਦੀਆਂ ਤਰੁਟੀਆਂ, ਤਰਸ ਦੇ ਆਧਾਰ ਤੇ ਭਰਤੀ ਹੋਏ ਕਲਰਕਾਂ ਦਾ ਟਾਈਪ ਟੈਸਟ ਦੀ ਸ਼ਰਤ ਹਟਾ ਕੇ ਕੰਪਿਊਟਰ ਕੋਰਸ ਲਾਗੂ ਕਰਨਾ ਅਤੇ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕਲਰਕਾਂ ਦੇ 2-2,3-3 ਸਕੂਲਾਂ ਦਾ ਚਾਰਜ ਰੱਦ ਕਰਨਾ ਆਦਿ ਸਮੇਤ ਸਮੂਹ ਮਨਿਸਟੀਰੀਅਲ ਕੇਡਰ ਦੀਆਂ ਮੰਗਾਂ ਦੀ ਪੂਰਤੀ ਲਈ ਜੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ। ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਾਹੀਦਾ ਹੈ ਕਿ ਪੀ ਐਸ ਐਮ ਐਸ ਯੂ ਦੇ ਸੂਬਾਈ ਆਗੂਆਂ ਦੀ ਮੀਟਿੰਗ ਤੁਰੰਤ ਬੁਲਾ ਕੇ ਮੰਗਾਂ ਦਾ ਨਿਪਟਾਰਾ ਪਹਿਲ ਦੇ ਅਧਾਰ ਤੇ ਕਰਕੇ ਮੁਲਾਜਮਾਂ ਦੇ ਵਧਦੇ ਰੋਹ ਨੂੰ ਸ਼ਾਂਤ ਕਰਨਾ ਚਾਹੀਦਾ ਹੈ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar