(Date : 05/May/2424)

(Date : 05/May/2424)

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ | एपीजे में हुआ शपथ ग्रहण समारोह (2024-25) का आयोजन | डिप्स चेन में अभिभावक-शिक्षक बैठककी गईं (पीटीएम) आयोजित | एपीजे स्कूल, टांडा रोड, जालंधर के छात्रों ने पर्यावरण शिक्षा कार्यक्रम में उत्कृष्ट प्रदर्शन किया | के.एम.वी. कालजीएट स्कूल के बुक बैंक द्वारा बांटी गई नि:शुल्क पुस्तकें |

ਕਰਮਜੀਤ ਕੌਰ ਚੌਧਰੀ ਨੇ ਜਲੰਧਰ ਪੱਛਮੀ ਹਲਕੇ ਵਿੱਚ ਕੱਢਿਆ ਵੱਡਾ ਰੋਡ ਸ਼ੋਅ






ਜਲੰਧਰ (JJS) - ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਜਲੰਧਰ ਪੱਛਮੀ ਵਿਧਾਨ ਹਲਕੇ ਵਿੱਚ ਇੱਕ ਬੇਹੱਦ ਪ੍ਰਭਾਵਸ਼ਾਲੀ ਤੇ ਵੱਡਾ ਰੋਡ ਸ਼ੋਅ ਕੱਢਿਆ, ਜਿੱਥੇ ਉਹਨਾਂ ਦੇ ਸਮਰਥਨ ਵਿੱਚ ਸੜਕਾਂ ਅਤੇ ਗਲੀਆਂ ਵਿੱਚ ਭਾਰੀ ਭੀੜ ਇਕੱਠੀ ਹੋਈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਰਵਾਨਾ ਕੀਤਾ ਗਿਆ ਇਹ ਰੋਡ ਸ਼ੋਅ ਅਵਤਾਰ ਨਗਰ ਤੋਂ ਸ਼ੁਰੂ ਹੋ ਕੇ ਭਾਰਗੋ ਕੈਂਪ, ਵਾਰਡ 34, 35 ਅਤੇ 36, ਬੁੱਢਾ ਮੱਲ ਪਾਰਕ, ਚੱਪਲੀ ਚੌਂਕ ਅਤੇ ਮੇਨ ਬਜ਼ਾਰ ਇਲਾਕਿਆਂ ਵਿੱਚੋਂ ਗੁਜ਼ਰਿਆ, ਜਿੱਥੇ ਹਰ ਜਗ੍ਹਾ ਸਵਾਗਤ ਲਈ ਸਮਰਥਕਾਂ ਦੀ ਭਾਰੀ ਭੀੜ ਇਕੱਠੀ ਹੋਈ।

ਮਹਿਲਾ ਕਾਂਗਰਸ ਵਰਕਰਾਂ ਵੱਲੋਂ ਕੱਢੇ ਗਏ ਇਸ ਰੋਡ ਸ਼ੋਅ ਵਿੱਚ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਜਿੱਥੋਂ ਤੱਕ ਵੀ ਨਜ਼ਰ ਜਾਂਦੀ ਸੀ, ਲੋਕਾਂ ਦਾ ਸਮੁੰਦਰ ਨਜ਼ਰ ਆ ਰਿਹਾ ਸੀ। ਕਰਮਜੀਤ ਚੌਧਰੀ ਦਾ ਸੁਆਗਤ ਕਰਨ ਲਈ ਸੜਕਾਂ ਅਤੇ ਗਲੀਆਂ ਦੇ ਦੋਵੇਂ ਪਾਸੇ ਲੋਕਾਂ ਦੀ ਭੀੜ ਲੱਗ ਗਈ। ਚੌਧਰੀ ਨੇ ਹੱਥ ਜੋੜ ਕੇ ਉਨ੍ਹਾਂ ਦੇ ਪਿਆਰ ਨੂੰ ਸਵੀਕਾਰ ਕੀਤਾ। ਕਰਮਜੀਤ ਕੌਰ ਚੌਧਰੀ ਦੀ ਉਮੀਦਵਾਰੀ ਨੂੰ ਮਿਲੇ ਭਾਰੀ ਸਮਰਥਨ ਨੂੰ ਦਰਸਾਉਂਦੇ ਹੋਏ ਲੋਕਾਂ ਦਾ ਉਤਸ਼ਾਹ ਅਤੇ ਊਰਜਾ ਦੇਖਣਯੋਗ ਸੀ।

ਅਵਤਾਰ ਨਗਰ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਰਮਜੀਤ ਚੌਧਰੀ ਨੇ ਜਲੰਧਰ ਦੇ ਲੋਕਾਂ ਵੱਲੋਂ ਮਿਲੇ ਅਥਾਹ ਸਮਰਥਨ ਲਈ ਉਹਨਾਂ ਦਾ ਧੰਨਵਾਦ ਕੀਤਾ। ਉਹਨਾਂ ਨੇ ਕਿਹਾ, "ਅੱਜ ਦਾ ਵਿਸ਼ਾਲ ਇਕੱਠ ਮੇਰੇ ਪਤੀ ਸੰਤੋਖ ਸਿੰਘ ਚੌਧਰੀ ਲਈ ਲੋਕਾਂ ਦੇ ਪਿਆਰ ਅਤੇ ਸਤਿਕਾਰ ਦਾ ਪ੍ਰਮਾਣ ਹੈ। ਉਹ ਲੋਕਾਂ ਦੇ ਨੇਤਾ ਸਨ ਅਤੇ ਹਮੇਸ਼ਾ ਉਨ੍ਹਾਂ ਦੇ ਵਿਚਕਾਰ ਹੀ ਰਹਿੰਦੇ ਸਨ। ਮੈਂ ਇਹ ਭਾਰੀ ਸਮਰਥਨ ਦੇਖ ਕੇ ਸਨਮਾਨਿਤ ਮਹਿਸੂਸ ਕਰਦੀ ਹਾਂ।" ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਭੀੜ ਨੂੰ ਸੰਬੋਧਿਤ ਕਰਦੇ ਹੋਏ ਜ਼ਿਮਨੀ ਚੋਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਸਾਰਿਆਂ ਨੂੰ ਕਰਮਜੀਤ ਕੌਰ ਚੌਧਰੀ ਨੂੰ ਇਕਜੁੱਟ ਹੋ ਕੇ ਵੋਟ ਪਾਉਣ ਦੀ ਅਪੀਲ ਕੀਤੀ। ਉਹਨਾਂ ਆਖਿਆ ਕਿ ਕਰਮਜੀਤ ਚੌਧਰੀ ਸੰਸਦ ਵਿੱਚ ਲੋਕਾਂ ਦੀ ਆਵਾਜ਼ ਉਠਾਉਣ ਲਈ ਸਭ ਤੋਂ ਵਧੀਆ ਉਮੀਦਵਾਰ ਹਨ ਅਤੇ ਰਾਸ਼ਟਰੀ ਪੱਧਰ 'ਤੇ ਉਹ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਗੇ। ਉਨ੍ਹਾਂ ਕਿਹਾ ਕਿ ਕਰਮਜੀਤ ਚੌਧਰੀ ਇਲਾਕਾ ਨਿਵਾਸੀਆਂ ਦੇ ਜੀਵਨ ਵਿੱਚ ਸੁਧਾਰ ਲਈ ਅਤੇ ਉਹਨਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਵਾਸਤੇ ਅਣਥੱਕ ਮਿਹਨਤ ਕਰਨ ਲਈ ਵਚਨਬੱਧ ਹਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar