(Date : 05/May/2424)

(Date : 05/May/2424)

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ | एपीजे में हुआ शपथ ग्रहण समारोह (2024-25) का आयोजन | डिप्स चेन में अभिभावक-शिक्षक बैठककी गईं (पीटीएम) आयोजित | एपीजे स्कूल, टांडा रोड, जालंधर के छात्रों ने पर्यावरण शिक्षा कार्यक्रम में उत्कृष्ट प्रदर्शन किया | के.एम.वी. कालजीएट स्कूल के बुक बैंक द्वारा बांटी गई नि:शुल्क पुस्तकें |

ਡਾ.ਓਬਰਾਏ ਵੱਲੋਂ ਹੜ੍ਹ ਪੀੜਤਾਂ ਲਈ ਨਿਰੰਤਰ ਸੇਵਾ ਕਾਰਜ ਜਾਰੀ






ਪਸ਼ੂਆਂ ਲਈ 335 ਕੁਇੰਟਲ ਮੱਕੀ ਦਾ ਅਚਾਰ ਅਤੇ 100 ਪਰਿਵਾਰਾਂ ਲਈ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ

ਜਲੰਧਰ (ਅਰੋੜਾ) :- ਪੰਜਾਬ ਦਾ ਬਹੁਤ ਵੱਡਾ ਹਿੱਸਾ ਇਸ ਸਮੇਂ ਪਾਣੀ ਦੀ ਮਾਰ ਹੇਠ ਹੈ। ਜਲੰਧਰ ਜ਼ਿਲ੍ਹੇ ਦੇ ਗਿੱਦੜਵਿੰਡੀ ਕੋਲੋਂ ਧੁੱਸੀ ਬੰਨ੍ਹ ਟੁੱਟ ਜਾਣ ਕਾਰਨ ਦਰਜਨਾਂ ਪਿੰਡਾਂ ਵਿੱਚ ਪਾਣੀ ਦੀ ਪਈ ਵੱਡੀ ਮਾਰ ਦੌਰਾਨ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਂਦਿਆਂ ਦੁਨੀਆਂ ਭਰ 'ਚ ਰੱਬ ਦੇ ਫ਼ਰਿਸ਼ਤੇ ਵੱਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ  ਭੇਜਿਆ ਗਿਆ 335 ਕੁਇੰਟਲ ਪਸ਼ੂਆਂ ਦਾ ਚਾਰਾ ਅਤੇ 100 ਪਰਿਵਾਰਾਂ ਲਈ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਓਬਰਾਏ ਨੇ ਦੱਸਿਆ ਕਿ ਗਿੱਦੜਵਿੰਡੀ ਬੰਨ੍ਹ ਟੁੱਟ ਜਾਣ ਕਾਰਨ ਇਸ ਇਲਾਕੇ ਦੇ ਕਈ ਪਿੰਡ ਮਾਰ ਹੇਠ ਆਏ ਹੋਏ ਹਨ। ਝੋਨੇ ਦੀ ਫ਼ਸਲ ਤਬਾਹ ਹੋਣ ਤੋਂ ਇਲਾਵਾ ਪਸ਼ੂਆਂ ਦਾ ਚਾਰਾ ਵੀ ਤਬਾਹ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਤਰਨਤਾਰਨ ਟੀਮ ਵੱਲੋਂ ਕੀਤੇ ਸਰਵੇ ਅਤੇ ਇਲਾਕੇ ਤੋਂ ਪਸ਼ੂ ਖੁਰਾਕ ਦੀ ਆਈ ਮੰਗ ਨੂੰ ਵੇਖਦਿਆਂ ਹੋਇਆਂ ਉਨਾਂ ਆਪਣੀ ਉਕਤ ਟੀਮ ਰਾਹੀਂ 335 ਕੁਇੰਟਲ ਪਸ਼ੂਆਂ ਲਈ ਮੱਕੀ ਦਾ ਆਚਾਰ ਅਤੇ 100  ਸੁੱਕੇ ਰਾਸ਼ਨ ਦੀਆਂ ਕਿੱਟਾਂ  ਜਲੰਧਰ ਜ਼ਿਲ੍ਹੇ ਦੇ ਪਿੰਡ ਬੂੜੇਵਾਲ, ਬਾਘੀਆਂ ਖੁਰਦ, ਹਯਾਤੇ ਵਾਲਾ, ਖੁਰਲਾ ਪੁਰ, ਕੰਨੀਆਂ, ਗਿੱਦੜ ਵਿੰਡੀ, ਗੱਟਾ ਮੁੰਡੀ ਕਾਸੂ, ਨਸੀਰੇਵਾਲ, ਕੋਠਾ, ਕੰਗ ਨਸੀਰੇਵਾਲ ,ਦਾਰੇਵਾਲ ,ਨਲ ਅਤੇ ਹੋਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਡਾ.ਓਬਰਾਏ ਨੇ ਇਹ ਵਿਸ਼ਵਾਸ ਵੀ ਦਿਵਾਇਆ ਹੈ ਕਿ ਹੋਰ ਵੀ ਜਿਸ ਸਮਾਨ ਦੀ ਜ਼ਰੂਰਤ ਹੋਵੇਗੀ,ਉਹ ਵੀ ਭੇਜਿਆ ਜਾਵੇਗਾ। ਇਸ ਮੌਕੇ ਸਮਾਜ ਸੇਵਕ ਗੁਰਨਾਮ ਸਿੰਘ ਅਤੇ ਮਾਸਟਰ ਰਾਕੇਸ਼ ਕੁਮਾਰ ਨੇ ਡਾਕਟਰ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ 2019 ਵਿੱਚ ਆਏ ਹੜ੍ਹਾਂ ਦੌਰਾਨ ਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਹਾਇਤਾ ਭੇਜੀ ਗਈ ਸੀ। ਇਸ ਵਾਰ ਵੀ ਜਲੰਧਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਡਾ. ਓਬਰਾਏ ਵੱਲੋਂ ਵੱਡੇ ਪੱਧਰ ਤੇ ਜੋ ਸਹਾਇਤਾ ਕੀਤੀ ਜਾ ਰਹੀ ਹੈ, ਅਸੀਂ ਸਮੂਹ ਇਲਾਕਾ ਨਿਵਾਸੀ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar