(Date : 06/May/2424)

(Date : 06/May/2424)

भारत-घाना संयुक्त व्यापार समिति का चौथा सत्र अकरा में सम्प न्नर | ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਕਿਨਾਰੇ | लोकसभा चुनाव 2024 से पहले सीटी ग्रुप और स्वीप जालंधर ने मतदाता जागरूकता अभियान चलाया | सीटी ग्रुप ने कंपनी बाग, अमृतसर में WOW-वीकेंड वेलनेस की सफलतापूर्वक मेजबानी की | डिप्स के छात्र प्रथमप्रीत सिंह ने जीता स्वर्ण पदक |

ਡਿਪਟੀ ਕਮਿਸ਼ਨਰ ਨੇ ਵੱਖ ਵੱਖ ਪਿੰਡਾਂ ਵਿਚੋਂ ਆਏ ਹਰ ਪੀੜਤਾ ਕਿਸਾਨਾਂ ਨੂੰ ਬਾਸਮਤੀ ਦੀ ਪਨੀਰੀ ਮੁਫਤ ਵੰਡੀ






ਅੰਮ੍ਰਿਤਸਰ (ਪ੍ਰਤੀਕ) :- ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਅਤੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ.ਟੀ.ਓ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਸ ਗੁਰਵਿੰਦਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਮਹਿਤਾ ਦੀ ਅਗਵਾਈ ਹੇਠ ਪਿੰਡ ਖੱਬੇ ਰਾਜਪੂਤਾਂ ਵਿਖੇ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਲਈ ਲਗਭਗ 200 ਏਕੜ ਰਕਬੇ ਲਈ ਪਨੀਰੀ ਤਿਆਰ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਮਿਤ ਤਲਵਾੜ ਅਤੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਵਲੋ ਬਲਾਕ ਬਾਬਾ ਬਕਾਲਾ ਸਾਹਿਬ ਦੇ ਪਿੰਡ ਖੱਬੇ ਰਾਜਪੂਤਾਂ ਵਿਖੇ ਜਿਲ੍ਹਾ ਅੰਮ੍ਰਿਤਸਰ ਦੇ ਵੱਖ ਵੱਖ ਪਿੰਡਾਂ ਤੋਂ ਆਏ ਹੜ੍ਹ ਪੀੜਤ ਕਿਸਾਨਾਂ ਨੂੰ ਬਾਸਮਤੀ ਦੀ ਪਨੀਰੀ ਮੁਫ਼ਤ ਮੁੱਹਈਆ ਕਰਵਾਈ ਗਈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਹੜ੍ਹ ਪੀੜਤ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ ਅਤੇ ਜਿਸ ਵੀ ਕਿਸਾਨ ਦੀ ਫ਼ਸਲ ਖਰਾਬ ਹੋਈ ਹੈ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ ਮੁਫ਼ਤ ਪਨੀਰੀ ਲੈ ਸਕਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਵੱਲੋ ਪਿੰਡ ਖੱਬੇ ਰਾਜਪੂਤਾਂ ਦੇ ਕਿਸਾਨ ਸ ਹਰਜੀਤ ਸਿੰਘ ਦੇ ਖੇਤਾਂ ਵਿਚ ਤਿਆਰ ਕੀਤੀ ਗਈ ਪੂਸਾ ਬਾਸਮਤੀ 1509 ਅਤੇ ਪੂਸਾ ਬਾਸਮਤੀ 1121 ਦੀ ਪਨੀਰੀ ਵੰਡੀ ਗਈ। ਇਸ ਮੌਕੇ ਸ ਬਲਵਿੰਦਰ ਸਿੰਘ ਛੀਨਾ ਬਲਾਕ ਖੇਤੀਬਾੜੀ ਅਫ਼ਸਰ ਬਾਬਾ ਬਕਾਲਾ ਸਾਹਿਬ , ਗੁਰਵਿੰਦਰ ਸਿੰਘ ਰੰਧਾਵਾ ਚੇਅਰਮੈਨ ਮਾਰਕੀਟ ਕਮੇਟੀ ਮਹਿਤਾ, ਸ ਤਜਿੰਦਰ ਸਿੰਘ ਬਲਾਕ ਖੇਤਬਾੜੀ ਅਫ਼ਸਰ ਮਜੀਠਾ, ਸ ਰਸ਼ਪਾਲ ਸਿੰਘ ਬੰਡਾਲਾ ਖੇਤੀਬਾੜੀ ਵਿਕਾਸ ਅਫਸਰ (ਬੀਜ), ਡਾ. ਹਰਮੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਜਿਲ੍ਹਾ ਕੰਮ ਰਈਆ, ਸਰਕਲ ਇੰਚਾਰਜ  ਸਿਮਰਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਮਹਿਤਾ ਆਦਿ ਹਾਜਰ ਸਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar