(Date : 04/May/2424)

(Date : 04/May/2424)

श्री गुरु रविदास महाराज जी के नाम पर रखा जाएगा आदमपुर एयरपोर्ट का नाम --सुशील रिंकु | प्रेमिका माही ने स्कूल में 91% नंबर हासिल करके स्कूल व मां-बाप का नाम किया रोशन | भारत-नाइजीरिया संयुक्त व्यापार समिति का दूसरा सत्र अबुजा में आयोजित हुआ | हल्का नकोदर के नूरमहल में सुशील रिंकू के पक्ष में सफल बैठक का आयोजन | प्रेस की स्वतंत्रता के सामने आने वाली चुनौतियों का मिलकर सामना करने का आह्वान |

ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਫਸ਼ਲਾਂ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਅਗਾਊਂ ਪ੍ਰਬੰਧ ਮੁਕੰਮਲ






ਜਾਗਰੂਕਤਾ ਫੈਲਾਉਣ/ਅੱਗ ਲਗਾਉਣ ਵਾਲਿਆਂ ਵਿਰੁੱਧ ਕਾਰਵਾਈ ਲਈ 334 ਨੋਡਲ ਅਫ਼ਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰਾਂ ਦੀ ਨਿਯੁਕਤੀ

ਮੋਗਾ (ਕਮਲ) :- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਜਿ਼ਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਆਪਣੇ ਅਗਾਊਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਫਸਲਾਂ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਏ ਜਾਣ ਦੀ ਸੂਰਤ ਵਿੱਚ ਕਾਰਵਾਈ ਕਰਨ ਲਈ  ਪੂਰੇ ਜਿ਼ਲ੍ਹੇ ਵਿੱਚ 334 ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿੰਨਾਂ ਵਿੱਚੋਂ ਸਬ-ਡਿਵੀਜ਼ਨ ਨਿਹਾਲ ਸਿੰਘ ਵਾਲਾ ਵਿੱਚ 39, ਮੋਗਾ ਵਿੱਚ 88, ਬਾਘਾਪੁਰਾਣਾ ਵਿੱਚ 56 ਅਤੇ ਧਰਮਕੋਟ ਵਿੱਚ 151 ਨੋਡਲ ਅਫ਼ਸਰਾਂ ਨੂੰ ਲਗਾਇਆ ਗਿਆ ਹੈ। ਨੋਡਲ ਅਫ਼ਸਰਾਂ ਤੋਂ ਇਲਾਵਾ ਸਬ-ਡਿਵੀਜ਼ਨ ਵਾਈਜ਼ ਕਲੱਸਟਰ ਅਫ਼ਸਰਾਂ ਦੀ ਵੀ ਨਿਯੁਕਤੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਟੀਮਾਂ, ਕਿਸਾਨਾਂ ਨੂੰ ਪਰਾਲੀ/ਨਾੜ ਨਾ ਸਾੜਨ ਲਈ ਪ੍ਰੇਰਿਤ ਕਰਨਗੀਆਂ ਅਤੇ ਅੱਗ ਲਗਾਉਣ ਦੀ ਸੂਰਤ ਵਿੱਚ ਇਹ ਟੀਮਾਂ ਜ਼ਮੀਨ ਮਾਲਕਾਂ ਦੇ ਚਲਾਨ ਕੱਟਣਗੀਆਂ। ਇਹ ਟੀਮਾਂ ਕਿਸਾਨਾਂ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਅਤੇ ਖੇਤੀਬਾੜੀ ਵਾਲੀ ਜ਼ਮੀਨ `ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ। ਨਾੜ/ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੋਂ ਵਿੱਚ ਆਉਣ ਵਾਲੇ ਸੰਦਾਂ ਦੀ ਜਾਣਕਾਰੀ ਅਤੇ ਇਸ ਉੱਪਰ ਸਰਕਾਰ ਵੱਲੋਂ ਦਿੱਤੀ ਜਾਂਦੀ ਸਬਸਿਡੀ ਬਾਰੇ ਵੀ ਇਹ ਟੀਮਾਂ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕਿਸਾਨ ਵੱਲੋਂ ਫ਼ਸਲਾਂ ਦੀ ਨਾੜ/ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਸਬੰਧਤ ਕਿਸਾਨ ਦੀ ਜ਼ਮੀਨ ਦੀ ਗਿਰਦਾਵਰੀ ਵਿੱਚ ਸੁਰਖ ਅੱਖਰਾਂ ਵਿੱਚ ਇੰਦਰਾਜ ਕਰ ਦਿੱਤਾ ਜਾਵੇਗਾ।  ਅੱਗ ਲਗਾਏ ਜਾਣ ਦੀ ਸੂਚਨਾ ਮਿਲਣ `ਤੇ ਨੋਡਲ ਅਫ਼ਸਰ ਵੱਲੋਂ ਮੌਕੇ ਦਾ ਮੁਆਇਨਾ ਕਰਨ ਉਪਰੰਤ ਜਗ੍ਹਾ ਦੀ ਰਿਪੋਰਟ/ਫੋਟੋ ਸਬੰਧਤ ਪਟਵਾਰੀ ਨੂੰ ਮੋਬਾਇਲ ਐਪਲੀਕੇਸ਼ਨ ਰਾਹੀਂ ਭੇਜੀ ਜਾਵੇਗੀ, ਇਸ ਉਪਰੰਤ ਪਟਵਾਰੀ ਵੱਲੋਂ ਜ਼ਮੀਨ ਦੇ ਰਿਕਾਰਡ ਸਬੰਧੀ ਸਾਰੀ ਜਾਣਕਾਰੀ ਮੋਬਾਇਲ ਐਪਲੀਕੇਸ਼ਨ ਤੇ ਅਪਲੋਡ ਕਰਨ ਉਪਰੰਤ ਕਲੱਸਟਰ ਅਫ਼ਸਰ ਨੂੰ ਭੇਜੀ ਜਾਵੇਗੀ। ਰਿਪੋਰਟ ਪ੍ਰਾਪਤ ਹੋਣ ਉਪਰੰਤ ਸਬੰਧਤ ਤਹਿਸੀਲਦਾਰ ਦੇ ਦਫ਼ਤਰ ਵੱਲੋਂ ਅੱਗ ਲਗਾਉਣ ਵਾਲੀ ਜਗ੍ਹਾ ਦੇ ਮਾਲਕ ਦਾ ਚਲਾਨ ਕੱਟਣ ਉਪਰੰਤ ਸਾਰੀ ਜਾਣਕਾਰੀ ਮੋਬਾਇਲ ਐਪਲੀਕੇਸ਼ਨ ਤੇ ਅਪਲੋਡ ਕੀਤੀ ਜਾਵੇਗੀ ਤਾਂ ਜੋ ਸਾਰੀ ਰਿਪੋਰਟ ਸਬੰਧਤ ਉਪ ਮੰਡਲ ਅਫ਼ਸਰ ਨੂੰ ਸੀ.ਪੀ.ਸੀ. ਦੀ ਧਾਰਾ 188 ਅਧੀਨ ਕਾਰਵਾਈ ਕਰਨ ਹਿੱਤ ਭੇਜੀ ਜਾ ਸਕੇ। ਹਰ ਉਪ ਮੰਡਲ ਵਿੱਚ ਗਠਿਤ ਟੀਮਾਂ ਉਸ ਉਪ ਮੰਡਲ ਦੇ ਉਪ ਮੰਡਲ ਮੈਜਿਸਟ੍ਰੇਟ ਦੇ ਅਧੀਨ ਕੰਮ ਕਰਨਗੀਆਂ। ਉਪ ਮੰਡਲ ਵਿੱਚ ਤਾਇਨਾਤ ਉਪ ਕਪਤਾਨ ਪੁਲਿਸ, ਉਪ ਮੰਡਲ ਮੈਜਿਸਟ੍ਰੇਟ ਨਾਲ ਤਾਲਮੇਲ ਕਰਕੇ ਪੁਲਿਸ ਵਿਭਾਗ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਅਮਲ ਵਿੱਚ ਲਿਆਉਣਗੇ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar