(Date : 04/May/2424)

(Date : 04/May/2424)

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ | एपीजे में हुआ शपथ ग्रहण समारोह (2024-25) का आयोजन | डिप्स चेन में अभिभावक-शिक्षक बैठककी गईं (पीटीएम) आयोजित | एपीजे स्कूल, टांडा रोड, जालंधर के छात्रों ने पर्यावरण शिक्षा कार्यक्रम में उत्कृष्ट प्रदर्शन किया | के.एम.वी. कालजीएट स्कूल के बुक बैंक द्वारा बांटी गई नि:शुल्क पुस्तकें |

ਆਯੂਸ਼ਮਾਨ ਭਵ' ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਚੱਲੇਗੀ ਵਿਸ਼ੇਸ਼ ਸਿਹਤ ਮੁਹਿੰਮ






ਸੇਵਾ ਪਖਵਾੜੇ ਤਹਿਤ ਹਸਪਤਾਲਾਂ ਦੀ ਸਫ਼ਾਈ, ਖੂਨ ਦਾਨ ਅਤੇ ਅੰਗ ਦਾਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ -ਡਿਪਟੀ ਕਮਿਸ਼ਨਰ

ਮੋਗਾ (ਕਮਲ) :- ਭਾਰਤ ਸਰਕਾਰ ਦੁਆਰਾ 'ਆਯੁਸ਼ਮਾਨ ਭਵ' ਸਕੀਮ 13 ਸਤੰਬਰ, 2023 ਨੂੰ ਲਾਂਚ ਕਰ ਦਿੱਤੀ ਗਈ ਹੈ ਜਿਹੜੀ ਕਿ 17 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ, ਜਿਸਨੂੰ ਸਮਰਪਿਤ 17 ਸਤੰਬਰ ਤੋਂ 2 ਅਕਤੂਬਰ, 2023 ਤੱਕ ਜ਼ਿਲ੍ਹਾ ਮੋਗਾ ਵਿਖੇ ਇੱਕ ਵਿਸ਼ੇਸ਼ ਪਖਵਾੜੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਦੀ ਜ਼ਿਲ੍ਹਾ ਪੱਧਰ ਤੇ ਲਾਂਚ ਕਰਨ ਉਪਰੰਤ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ 17 ਸਤੰਬਰ ਤੋਂ ਇਹ ਮੁਹਿੰਮ ਜ਼ਮੀਨੀ ਪੱਧਰ 'ਤੇ ਸ਼ੁਰੂ ਕੀਤੀ ਜਾਵੇਗੀ, ਜਿਸ ਦਾ ਮੁੱਖ ਮੰਤਵ ਸਰਕਾਰੀ ਸਿਹਤ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣਾ ਅਤੇ ਹਰ ਇਕ ਲੋੜਵੰਦ ਤੱਕ ਪਹੁੰਚਣਾ ਹੈ। ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨਰ ਨਗਰ ਨਿਗਮ ਮੋਗਾ ਮਿਸ ਪੂਨਮ ਅਤੇ ਐਸ.ਡੀ.ਐਮ. ਚਾਰੂ ਮਿਤਾ ਵੀ ਮੌਜੂਦ ਸਨ। ਉਹਨਾਂ ਵੱਲੋਂ ਸਹਿਯੋਗੀ ਵਿਭਾਗਾਂ ਨੂੰ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਾਰੇ ਬੀ ਡੀ ਪੀ ਓਜ ਅਤੇ ਪੰਚਾਇਤਾਂ ਰਾਹੀਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਸੀ ਡੀ ਪੀ ਓ ਅਤੇ ਆਂਗਣਵਾੜੀ ਵਰਕਰਾਂ ਰਾਹੀਂ ਪੂਰਨ  ਸਹਿਯੋਗ ਦੇ ਕੇ ਨੇਪਰੇ ਚੜ੍ਹਾਉਣ ਦੇ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਯੋਗ ਲਾਭਪਾਤਰੀਆਂ ਦੇ ਆਯੂਸ਼ਮਾਨ ਕਾਰਡ ਤੇ ਆਭਾ ਆਈ ਡੀਜ਼ ਬਣਾਈਆਂ ਜਾਣਗੀਆਂ ਅਤੇ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਟੀ. ਬੀ. ਬਿਮਾਰੀਆਂ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ  ਆਯੂਸ਼ਮਾਨ ਆਪਕੇ ਦੁਆਰ 3.0 ਜੋ ਕਿ 17 ਸਤੰਬਰ ਤੋਂ ਸ਼ੁਰੂ ਕੀਤਾ ਜਾਵੇਗਾ ਤਹਿਤ ਯੋਗ ਲਾਭਪਾਤਰੀਆਂ ਨੂੰ ਆਯੂਸ਼ਮਾਨ ਕਾਰਡਾਂ ਦੀ ਵੰਡ ਕੀਤੀ ਜਾਵੇਗੀ ਅਤੇ ਆਭਾ ਕਾਰਡ ਵੀ ਬਣਾਏ ਜਾਣਗੇ।ਸਾਰੇ ਹੀ ਸਰਕਾਰੀ ਹਸਪਤਾਲਾਂ 'ਚ ਅਤੇ ਤੰਦਰੁਸਤ ਸਿਹਤ ਕੇਂਦਰਾਂ ਵਿੱਚ ਹਰੇਕ ਸ਼ਨੀਵਾਰ ਨੂੰ ਸਿਹਤ ਮੇਲੇ ਲਗਾਏ ਜਾਣਗੇ ਜਿਸ ਵਿੱਚ ਲੋਕਾਂ ਦੀ ਗੈਰ ਸੰਚਾਰੀ ਬਿਮਾਰੀਆਂ ਤਹਿਤ ਚੈਕਅਪ ਦੇ ਨਾਲ ਸਿਹਤ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਤਪਾਲ ਫਰੀਦਕੋਟ  ਦੇ ਸਪੈਸ਼ਲਿਸਟ ਡਾਕਟਰਾਂ ਦੇ ਸਹਿਯੋਗ ਨਾਲ ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਮੈਡੀਕਲ ਕੈਂਪ ਵੀ ਲਗਾਏ ਜਾਣਗੇ, 2 ਅਕਤੂਬਰ ਨੂੰ ਆਯੂਸ਼ਮਾਨ ਸਭਾਵਾਂ ਪਿੰਡ ਅਤੇ ਵਾਰਡ ਪੱਧਰ ਉੱਤੇ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਖੂਨ ਦਾਨ ਕੈਂਪ ਵੀ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਅਤੇ ਰੈਡ ਕ੍ਰਾਸ ਸੋਸਾਇਟੀ  ਦੀ ਮਦਦ ਨਾਲ ਲਗਾਏ ਜਾਣਗੇ। ਇਸ ਕਾਰਜ ਦੌਰਾਨ ਹੀ ਲੋਕਾਂ ਨੂੰ ਅੰਗ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਹੁੰ ਚੁਕਾਈ ਜਾਵੇਗੀ। ਹਫ਼ਤਾਵਰੀ ਮੇਲਿਆਂ ਤੋਂ ਇਲਾਵਾ ਇੱਕ ਜ਼ਿਲ੍ਹਾ ਪੱਧਰ ਦਾ ਆਯੁਸ਼ਮਾਨ ਮੇਲਾ ਮਿਤੀ 22 ਸਤੰਬਰ, 2023 ਨੂੰ ਢੁੱਡੀਕੇ ਵਿਖੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਤਪਾਲ/ਕਾਲਜ ਫਰੀਦਕੋਟ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪਖਵਾੜੇ ਤਹਿਤ ਆਪਣੇ ਆਪਣੇ ਆਲੇ ਦੁਆਲੇ ਦੀ ਸਫ਼ਾਈ ਕਰਨ  ਅਤੇ ਜ਼ਿਲ੍ਹਾ ਪ੍ਰਸ਼ਾਸ਼ਨ/ਸਿਹਤ ਵਿਭਾਗ ਵੱਲੋਂ ਲਗਾਏ ਜਾ ਰਹੇ ਸਿਹਤ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar