(Date : 05/May/2424)

(Date : 05/May/2424)

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ | एपीजे में हुआ शपथ ग्रहण समारोह (2024-25) का आयोजन | डिप्स चेन में अभिभावक-शिक्षक बैठककी गईं (पीटीएम) आयोजित | एपीजे स्कूल, टांडा रोड, जालंधर के छात्रों ने पर्यावरण शिक्षा कार्यक्रम में उत्कृष्ट प्रदर्शन किया | के.एम.वी. कालजीएट स्कूल के बुक बैंक द्वारा बांटी गई नि:शुल्क पुस्तकें |

ਸਟੂਡੈਂਟ ਪੁਲਿਸ ਕੈਡਟ ਪ੍ਰੋਗਰਾਮ ਦੇ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੁਲਿਸ ਸਟੇਸ਼ਨ ਛਾਉਣੀ ਅਤੇ ਸਬ ਡਵੀਜ਼ਨ ਸਾਂਝ ਕੇਂਦਰ ਛਾਉਣੀ ਵਿਜ਼ਿਟ ਕਰਵਾਇਆ ਗਿਆ






ਜਲੰਧਰ (JJS) :- ਮਾਣਯੋਗ ਗੁਰਪ੍ਰੀਤ ਕੌਰ ਦਿਓ IPS  ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਅਰ ਡਵੀਜ਼ਨ ਪੰਜਾਬ ਅਤੇ  ਕੁਲਦੀਪ ਸਿੰਘ ਚਾਹਲ IPS ਪੁਲਿਸ ਕਮਿਸ਼ਨਰ ਜਲੰਧਰ ਤੇ ਸੁਖਵਿੰਦਰ ਸਿੰਘ PPS ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸਥਾਨਿਕ  ਕਮ-ਡਿਸਟ੍ਰਿਕਟ ਕਮਿਊਨਿਟੀ ਪੁਲਿਸ ਅਫਸਰ ਕਮਿਸ਼ਨਰੇਟ ਜਲੰਧਰ ਜੀ  ਦੀਆਂ ਹਦਾਇਤਾਂ ਅਤੇ ਮਾਰਗਦਰਸ਼ਨ ਅਨੁਸਾਰ ਜ਼ਿਲ੍ਹਾ ਸਾਂਝ ਕੇਂਦਰ ਕਮਿਸ਼ਨਰੇਟ ਜੰਲਧਰ ਵਲੋਂ ਐਸ.ਪੀ.ਸੀ  ਪ੍ਰੋਗਰਾਮ ਦੇ ਤਹਿਤ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਸੋਫੀ ਪਿੰਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਡੇ ਸਪਰਾਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਏ, ਦੇ ਵਿਦਿਆਰਥੀਆਂ ਦੀਆਂ ਆਊਟਡੋਰ ਗਤੀਵਿਧੀਆਂ ਕੀਤੀਆਂ ਗਈਆਂ।

ਵਿਦਿਆਰਥੀਆਂ ਨੂੰ  ਸਬ ਡਵੀਜ਼ਨ ਸਾਂਝ ਕੇਂਦਰ ਛਾਉਣੀ ਅਤੇ ਪੁਲਿਸ ਸਟੇਸ਼ਨ ਦੇ ਕੰਮ, ਬਾਰੇ ਜਾਣਕਾਰੀ ਦਿੱਤੀ ਗਈ। ਗੁਰਪ੍ਰੀਤ ਸਿੰਘ ਪੀ.ਪੀ.ਐਸ., ਡੀ.ਐਸ.ਪੀ./ਐਸ.ਐਚ.ਓ. ਪੁਲਿਸ ਸਟੇਸ਼ਨ ਕੈਂਟ ਕਮਿਸ਼ਨਰੇਟ ਜਲੰਧਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਦੀ ਰੋਕਥਾਮ ਬਾਰੇ, ਬਜ਼ੁਰਗਾਂ ਦੇ ਸਤਿਕਾਰ ਬਾਰੇ ਜਾਣੂ ਕਰਵਾਇਆ ਅਤੇ ਐਮਰਜੈਂਸੀ ਵਿੱਚ ਪੁਲਿਸ ਹੈਲਪ ਲਾਈਨ ਨੰਬਰ 112, ਸਾਈਬਰ ਕ੍ਰਾਈਮ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਤੇ ਮੁੱਖ ਅਫਸਰ ਜਲੰਧਰ ਕੈਂਟ ਇੰਸਪੈਕਟਰ ਸੁਖਬੀਰ ਸਿੰਘ, ਇੰਸਪੈਕਟਰ ਗੁਰਦੀਪ ਲਾਲ ਅਤੇ ਇੰਸਪੈਕਟਰ ਸੰਜੀਵ ਕੁਮਾਰ, ਏ.ਐਸ. ਆਈ  ਸੁਖਵਿੰਦਰ ਸਿੰਘ, ਥਾਣਾ ਸਟਾਫ, ਸਾਂਝ ਸਟਾਫ ,ਸਕੂਲ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar