(Date : 06/May/2424)

(Date : 06/May/2424)

एच.एम.वी. की बी.ए. सेमेस्टर-6 की छात्रा ने बढ़ाई कॉलेज की शान | डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन | डीएवी कॉलेज जालन्धर के नवनियुक्त उप-प्राचार्य व कुलसचिव ने कार्य भर ग्रहण किया | अलायंस क्लब जालंधर समर्पण ने अंध विद्यालय एंव संजीवनी होम मॉडल टाउन में फल ,पंखे एंव राशन सामग्री भेंट की* | एच.एम.वी. की बी.ए. (साइकोलॉजी ऑनर्स) सेमेस्टर-5 की छात्राओं ने पाई यूनिवर्सिटी पोजीशन |

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲਾ ਮੋਗਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸੁਰੂ






ਪਹਿਲੇ ਦਿਨ 121 ਮੀਟ੍ਰਿਕ ਟਨ ਝੋਨਾ ਵਿਕਣ ਲਈ ਆਇਆ

13.44 ਲੱਖ ਮੀਟਿ੍ਰਕ ਟਨ ਆਮਦ ਹੋਣ ਦੀ ਸੰਭਾਵਨਾ, ਸਾਰੇ ਪ੍ਰਬੰਧ ਪੁਖਤਾ - ਡਿਪਟੀ ਕਮਿਸ਼ਨਰ

ਅਪੀਲ ! ਕਿਸਾਨ ਮੰਡੀਆਂ ਵਿੱਚ ਸੁੱਕੀ ਅਤੇ ਸਾਫ ਫ਼ਸਲ ਲਿਆਉਣ

ਮੋਗਾ (ਕਮਲ) :- ਜਿ਼ਲ੍ਹਾ ਮੋਗਾ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਹਨ ਕਿਸੇ ਵੀ ਮੰਡੀ ਵਿੱਚ ਕਿਸੇ ਵੀ ਕਿਸਾਨ ਨੂੰ ਝੋਨਾ ਵੇਚਣ ਵਿੱਚ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਸਾਰੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ ਢੋਆਈ ਦੇ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਜ਼ਿਲਾ ਮੋਗਾ ਵਿੱਚ ਅੱਜ ਝੋਨੇ ਦੀ ਸਰਕਾਰੀ ਖਰੀਦ ਸੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜਿ਼ਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਬਿਸ਼ੰਭੂ ਵੀ ਹਾਜ਼ਰ ਸਨ। ਖਰੀਫ਼ ਸੀਜ਼ਨ 2023-24 ਦੌਰਾਨ ਝੋਨੇ ਦੀ ਕੁਲ 13,43,780 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਮੋਗਾ ਵਿੱਚ ਝੋਨੇ ਦੀ ਖਰੀਦ ਲਈ ਕੁੱਲ 108 ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ। ਸਰਕਾਰ ਵਲੋਂ ਖਰੀਦ ਏਜੰਸੀਆਂ ਲਈ ਖਰੀਦ ਟੀਚੇ ਨਿਰਧਾਰਿਤ ਕੀਤੇ ਗਏ ਹਨ, ਜਿਸ ਤਹਿਤ ਪਨਗ੍ਰੇਨ 34 ਫੀਸਦੀ , ਪਨਸਪ 22 ਫੀਸਦੀ, ਮਾਰਕਫੈੱਡ 26 ਫੀਸਦੀ, ਵੇਅਰ ਹਾਊਸ 13 ਫੀਸਦੀ, ਐਫ. ਸੀ. ਆਈ. 5 ਫੀਸਦੀ ਖਰੀਦ ਕਰਨਗੀਆਂ। ਉਹਨਾਂ ਦੱਸਿਆ ਕਿ ਜ਼ਿਲਾ ਮੋਗਾ ਵਿੱਚ ਕੁੱਲ 361 ਚੌਲ ਮਿੱਲਾਂ ਹਨ, ਜਿਸ ਵਿਚੋਂ ਲਗਭਗ ਸਾਰੀਆਂ ਮਿੱਲਾਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ। ਸਰਕਾਰ ਵਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ । ਜ਼ਿਲਾ ਮੋਗਾ ਵਿੱਚ ਲੇਬਰ ਅਤੇ ਢੋਆ ਦੁਆਈ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੰਡੀ ਬੋਰਡ ਵਲੋਂ ਮੰਡੀਆਂ ਵਿੱਚ ਫੜਾਂ ਦੀ ਸਫਾਈ, ਪੀਣ ਦੇ ਪਾਣੀ, ਬਿਜਲੀ, ਛਾਂ, ਨਮੀ ਮਾਪਣ ਵਾਲੇ ਯੰਤਰ ਆਦਿ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ। ਸਮੂਹ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ ਖਰੀਦ ਅਮਲੇ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਖਰੀਫ਼ ਸੀਜ਼ਨ ਦੌਰਾਨ ਹਰ ਆੜਤੀਏ ਵਲੋਂ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਕਿਸਾਨਾਂ ਦੇ ਭੋਂ ਵੇਰਵਿਆਂ ਨੂੰ ਪੰਜਾਬ ਮੰਡੀ ਬੋਰਡ ਦੇ ਈ ਮੰਡੀਕਰਨ ਪੋਰਟਲ ਅਤੇ ਖ਼ੁਰਾਕ ਸਪਲਾਈਜ਼ ਵਿਭਾਗ ਦੇ ਅਨਾਜ ਖਰੀਦ ਪੋਰਟਲ  ਉੱਤੇ ਦਰਜ ਅਤੇ ਤਸਦੀਕ ਕੀਤੇ ਜਾਣ ਅਤੇ ਕਿਸਾਨ ਵਲੋਂ ਲਿਆਂਦੀ ਗਈ ਫਸਲ ਦਰਜ ਕੀਤੀ ਭੂਮੀ ਦੇ ਅਨੁਪਾਤ ਵਿੱਚ ਹੀ ਹੋਵੇ । ਉਹਨਾਂ ਕਿਹਾ ਕਿ ਖਰੀਫ਼ ਸੀਜ਼ਨ 2023-24 ਦੌਰਾਨ ਆੜਤੀਆ ਵਲੋਂ ਬੋਰੀਆਂ ਉਤੇ ਛਾਪਾ ਨੀਲੇ ਰੰਗ ਦੀ ਸਿਆਹੀ ਵਿੱਚ ਲਗਾਇਆ ਜਾਵੇਗਾ ਅਤੇ ਸਿਲਾਈ ਲਾਲ ਰੰਗ ਦੇ ਧਾਗੇ ਨਾਲ ਕੀਤੀ ਜਾਵੇਗੀ। ਮੰਡੀਆਂ ਵਿਚੋਂ ਖਰੀਦ ਕੀਤੇ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾਵੇਗੀ ਅਤੇ ਲਿਫਟਿੰਗ ਸਮੇਂ ਅਨਾਜ ਖਰੀਦ ਪੋਰਟਲ ਤੇ ਆਨਲਾਈਨ ਵਿਧੀ ਰਾਹੀਂ ਗੇਟ ਪਾਸ ਜਾਰੀ ਕੀਤੇ ਜਾਣਗੇ। ਡਿਪਟੀ ਕਮਿਸਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਸਾਫ ਫਸਲ ਲਿਆਉਣ ਤਾਂ ਜੌ ਉਹਨਾਂ ਨੂੰ ਨਮੀ ਘਟਣ ਤੱਕ ਮੰਡੀਆਂ ਵਿਚ ਰੁਕਣਾ ਨਾ ਪਵੇ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar