(Date : 06/May/2424)

(Date : 06/May/2424)

भारत-घाना संयुक्त व्यापार समिति का चौथा सत्र अकरा में सम्प न्नर | ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਕਿਨਾਰੇ | लोकसभा चुनाव 2024 से पहले सीटी ग्रुप और स्वीप जालंधर ने मतदाता जागरूकता अभियान चलाया | सीटी ग्रुप ने कंपनी बाग, अमृतसर में WOW-वीकेंड वेलनेस की सफलतापूर्वक मेजबानी की | डिप्स के छात्र प्रथमप्रीत सिंह ने जीता स्वर्ण पदक |

ਸੰਕਲਪ ਸਪਤਾਹ ਤਹਿਤ ਐਸਪੀਰੇਸ਼ਨਲ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਵਿਖੇ ਪੋਸ਼ਣ ਮੇਲੇ ਦਾ ਆਯੋਜਨ






150 ਤੋਂ ਵਧੇਰੇ ਔਰਤਾਂ ਤੇ 30 ਤੋਂ ਵਧੇਰੇ ਕਿਸ਼ੋਰੀਆਂ ਨੇ ਕੀਤੀ ਸ਼ਮੂਲੀਅਤ

ਮੋਗਾ (ਕਮਲ) :- ਐਸਪੀਰੇਸ਼ਨਲ ਜ਼ਿਲ੍ਹਾ ਪ੍ਰੋਗਰਾਮ ਭਾਰਤ ਸਰਕਾਰ ਦੀ ਇੱਕ ਪਹਿਲਕਦਮੀ ਹੈ, ਜਿਸ ਤਹਿਤ ਵੱਖ-ਵੱਖ ਮਾਪਦੰਡਾਂ ਵਿੱਚ ਪਛੜ ਰਹੇ ਜ਼ਿਲ੍ਹਿਆਂ ਦੀ ਕਾਰਜਗੁਜ਼ਗਾਰੀ ਵਿੱਚ ਸੁਧਾਰ ਅਤੇ ਆਰਥਿਕ ਵਿਕਾਸ ਕਰਨਾ ਹੈ। ਇਸ ਤਹਿਤ ਸਰਕਾਰ ਵੱਲੋਂ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਵੀ ਚਲਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਵ ਵੱਖ ਵੱਖ ਮਾਪਦੰਡਾਂ ਤੋਂ ਪਛੜੇ ਐਸਪੀਰੇਸ਼ਨਲ ਬਲਾਕ ਦੀ ਕਾਰਜਸ਼ੈਲੀ ਵਿੱਚ ਵਾਧਾ ਅਤੇ ਵਿਕਾਸ ਕਰਨਾ ਹੈ। 30 ਸਤੰਬਰ, 2023 ਨੂੰ ਐਸਪੀਰੇਸ਼ਨ ਬਲਾਕ ਪ੍ਰੋਗਰਾਮ ਲਾਂਚ ਕੀਤਾ ਗਿਆ ਸੀ, ਜਿਸਦੀ ਲਗਾਤਾਰਤਾ ਵਿੱਚ ਐਸਪੀਰੇਸ਼ਨਲ ਬਲਾਕ ਨਿਹਾਲ ਸਿੰਘ ਵਾਲਾ ਵਿਖੇ 3 ਅਕਤੂਬਰ ਤੋਂ ''ਸੰਕਲਪ ਸਪਤਾਹ'' ਦਾ ਆਯੋਜਨ ਕੀਤਾ ਜਾ ਚੁੱਕਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਿਮਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਸਪਤਾਹ ਦੇ ਦੂਸਰੇ ਦਿਨ ਅੱਜ ਬਲਾਕ ਨਿਹਾਲ ਸਿੰਘ ਵਾਲਾ ਦੇ ਪੱਤੋ ਹੀਰਾ ਸਿੰਘ ਦੀ ਧਰਮਸ਼ਾਲਾ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ  ਪੋਸ਼ਣ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਪੋਸ਼ਣ ਮੇਲੇ ਵਿੱਚ 150 ਤੋਂ ਵੱਧ ਔਰਤਾਂ ਅਤੇ 30 ਤੋਂ ਵਧੇਰੇ ਕਿਸ਼ੋਰੀਆਂ ਨੇ ਸ਼ਮੂਲੀਅਤ ਕੀਤੀ। ਇਸ ਪ੍ਰੋਗਰਾਮ ਵਿੱਚ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਅਤੇ ਕਿਸ਼ੋਰੀਆ ਦਾ ਭਾਰ ਤੋਲਿਆ ਗਿਆ। ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਗੁਰਜੀਤ ਕੌਰ ਵੱਲੋਂ ਗਰਭਵਤੀ ਔਰਤਾਂ ਨੂੰ ਫਲਾਂ ਦੀਆਂ ਟੋਕਰੀਆਂ, ਹਰੀਆਂ ਸਬਜੀਆਂ, ਦਾਲਾਂ ਅਤੇ ਹੋਰ ਪੋਸ਼ਟਿਕ ਭਰਪੂਰ ਚੀਜ਼ਾਂ ਦੀ ਵੰਡ ਵੀ ਕੀਤੀ ਗਈ। ਵਿਭਾਗ ਦੀਆਂ ਲਾਹੇਵੰਦ ਸਕੀਮਾਂ ਬਾਰੇ ਔਰਤਾਂ ਨਾਲ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਗਰਭਵਤੀ ਔਰਤਾਂ ਨਾਲ ਉਨ੍ਹਾਂ ਸਿਹਤ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕੀਤੀਆਂ। ਨਿਹਾਲ ਸਿੰਘ ਵਾਲਾ ਦੇ 164 ਆਂਗਣਵਾੜੀ ਸੈਂਟਰਾਂ ਵਿੱਚ ਵੀ ਇਹ ਪੋਸ਼ਣ ਮੇਲੇ ਆਯੋਜਿਤ ਕਰਕੇ ਉਕਤ ਗਤੀਵਿਧੀਆਂ ਆਯੋਜਿਤ ਕਰਵਾਈਆਂ ਗਈਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਕਲਪ ਸਪਤਾਹ ਤਹਿਤ 9 ਅਕਤੂਬਰ ਤੱਕ ਲਗਾਤਾਰ ਇਹ ਗਤੀਵਿਧੀਆਂ ਜਾਰੀ ਰਹਿਣਗੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾਵੇਗੀ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar