(Date : 01/May/2424)

(Date : 01/May/2424)

डिप्स स्कूल का पीएसईबी परीक्षा में परिणाम 100% रहा | आई.आई.टी रोपड़ के आई हब अवध केंद्र पर दो दिवसीय कार्यशाला का आयोजन किया | के.एम.वी. कॉलेजिएट स्कूल की छात्राओं नाम 10+2 बोर्ड परीक्षा परिणामों में बाज़ी मारी | कर्मजीत कौर चौधरी ने की जाखड़ से मुलाकत, लोकसभा चुनावों पर की चर्चा | शहर में कानून व्यवस्था खराब, दिन-रात हो रही घटनाएं-सुशील रिंकू |

ਸੰਕਲਪ ਸਪਤਾਹ ਦੇ ਚੌਥੇ ਦਿਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਰਾਉਕੇ ਕਲਾਂ ਵਿਖੇ ਖੇਤੀਬਾੜੀ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ






ਮੋਗਾ (ਕਮਲ) :- ਐਸਪੀਰੇਸ਼ਨਲ ਜ਼ਿਲ੍ਹਾ ਪ੍ਰੋਗਰਾਮ ਭਾਰਤ ਸਰਕਾਰ ਦੀ ਇੱਕ ਪਹਿਲਕਦਮੀ ਹੈ, ਜਿਸ ਤਹਿਤ ਵੱਖ-ਵੱਖ ਮਾਪਦੰਡਾਂ ਵਿੱਚ ਪਛੜ ਰਹੇ ਜ਼ਿਲ੍ਹਿਆਂ ਦੀ ਕਾਰਜਗੁਜ਼ਗਾਰੀ ਵਿੱਚ ਸੁਧਾਰ ਅਤੇ ਆਰਥਿਕ ਵਿਕਾਸ ਕਰਨਾ ਹੈ। ਇਸ ਤਹਿਤ ਸਰਕਾਰ ਵੱਲੋਂ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਵੀ ਚਲਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਵ ਵੱਖ-ਵੱਖ ਮਾਪਦੰਡਾਂ ਤੋਂ ਪਛੜੇ ਐਸਪੀਰੇਸ਼ਨਲ ਬਲਾਕ ਦੀ ਕਾਰਜਸ਼ੈਲੀ ਵਿੱਚ ਵਾਧਾ ਅਤੇ ਵਿਕਾਸ ਕਰਨਾ ਹੈ। 30 ਸਤੰਬਰ, 2023 ਨੂੰ ਐਸਪੀਰੇਸ਼ਨ ਬਲਾਕ ਪ੍ਰੋਗਰਾਮ ਲਾਂਚ ਕੀਤਾ ਗਿਆ ਸੀ, ਜਿਸਦੀ ਲਗਾਤਾਰਤਾ ਵਿੱਚ ਐਸਪੀਰੇਸ਼ਨਲ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ 3 ਅਕਤੂਬਰ ਤੋਂ ''ਸੰਕਲਪ ਸਪਤਾਹ'' ਚਲਾਇਆ ਜਾ ਰਿਹਾ ਹੈ। ਵੱਖ ਵੱਖ ਵਿਭਾਗਾਂ ਵੱਲੋਂ ਸਫ਼ਾਈ ਨਾਲ ਸਬੰਧਤ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਸਪਤਾਹ ਦੇ ਚੌਥੇ ਦਿਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂਪਿੰਡ ਰਾਉਕੇ ਕਲਾਂ ਵਿਖੇ ਖੇਤੀਬਾੜੀ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

ਨੀਤੀ ਆਯੋਗ ਅਧੀਨ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਬ ਡਿਵੀਜ਼ਨਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਹਰਕੰਵਲਜੀਤ ਸਿੰਘ ਦੀ ਯੋਗ ਅਗਵਾਈ ਹੇਠ ਐਸਪੀਰੇਸ਼ਨਲ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਉਕੇ ਕਲਾਂ ਵਿਖੇ ਕ੍ਰਿਸ਼ੀ ਮਹਾਂਉਤਸਵ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਨਿਹਾਲ ਸਿੰਘ ਵਾਲਾ ਵੱਲੋਂ ਕੀਤੀ ਗਈ। ਇਸ ਕੈਂਪ ਦਾ ਸਮੁੱਚਾ ਪ੍ਰਬੰਧ ਬੀ.ਡੀ.ਪੀ.ਓ. ਵੱਲੋਂ ਕੀਤਾ ਗਿਆ। ਪ੍ਰੋਗਰਾਮ ਵਿੱਚ ਖੇਤੀ ਮਾਹਿਰਾਂ ਦੀ ਟੀਮ ਵੱਲੋਂ ਖੇਤੀ ਵਰਕਸ਼ਾਪ ਅਤੇ ਖੇਤੀ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਗਿਆ। ਟੀਮ ਵਿੱਚ ਸ਼ਾਮਿਲ ਡਾ. ਗੁਰਪ੍ਰੀਤ ਸਿੰਘ, ਬਲਾਕ ਖੇਤੀਬਾੜੀ ਅਫ਼ਸਰ, ਡਾ. ਨਵਦੀਪ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਬਾਘਾਪੁਰਾਣਾ, ਡਾ. ਵਿਨੋਦ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ, ਡਾ. ਤਰਨਜੀਤ ਸਿੰਘ, ਡਾ. ਧਰਮਵੀਰ ਸਿੰਘ,, ਕੁਲਜੀਤ ਸਿੰਘ, ਹਰਪ੍ਰੀਤ ਸਿੰਘ, ਦੀ ਟੀਮ ਵੱਲੋਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਨਿਧੀ, ਮਿੱਟੀ ਪਾਣੀ ਟੈਸਟ ਕਰਵਾਉਣ ਦੀ ਮਹੱਤਤਾ, ਵਾਤਾਵਰਨ ਦੀ ਸੰਭਾਲ ਲਈ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਤਕਨੀਕਾਂ ਦੀ ਵਰਤੋਂ, ਕਿਸਾਨਾਂ ਨੂੰ ਆਪਣੀ ਆਮਦਨੀ ਵਧਾਉਣ ਦੀ ਪ੍ਰੋਸੈਸਿੰਗ ਕਰਕੇ ਆਪ ਮਾਰਕਿਟ ਕਰਕੇ, ਗੋਬਰ ਧੰਨ ਦੀ ਸੁਚੱਜੀ ਵਰਤੋਂ, ਆਦਿ ਮਹੱਤਵਪੂਰਨ ਪਹਿਲੂਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਨੋਦ ਕੁਮਾਰ ਅਤੇ ਹਰਪ੍ਰੀਤ ਸਿੰਘ ਖੇਤੀ ਉਪ ਨਿਰੀਖਕ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸੁਪਰ ਸੀਡਰ, ਮਲਚਰ, ਐਮ.ਬੀ. ਪਲਾਉ ਅਤੇ ਸਰਫੇਸ ਸੀਡਰ ਮਸ਼ੀਨਾਂ ਆਦਿ ਦੀ ਪ੍ਰਦਰਸ਼ਨੀ ਲਗਾ ਕੇ ਕਿਸਾਨਾਂ ਨੂੰ ਮਸ਼ੀਨਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar