(Date : 01/May/2424)

(Date : 01/May/2424)

डिप्स स्कूल का पीएसईबी परीक्षा में परिणाम 100% रहा | आई.आई.टी रोपड़ के आई हब अवध केंद्र पर दो दिवसीय कार्यशाला का आयोजन किया | के.एम.वी. कॉलेजिएट स्कूल की छात्राओं नाम 10+2 बोर्ड परीक्षा परिणामों में बाज़ी मारी | कर्मजीत कौर चौधरी ने की जाखड़ से मुलाकत, लोकसभा चुनावों पर की चर्चा | शहर में कानून व्यवस्था खराब, दिन-रात हो रही घटनाएं-सुशील रिंकू |

ਅਮੋਨੀਆ ਗੈਸ ਲੀਕੇਜ਼ ਹੋਣ ਦੀ ਸੂਰਤ ਵਿੱਚ ਬਚਾਓ ਅਤੇ ਆਫ਼ਤ ਪ੍ਰਬੰਧਨ ਸਬੰਧੀ ਮੌਕ ਡਰਿੱਲ ਕਰਵਾਈ






ਨੈਸਲੇ ਫੈਕਟਰੀ ਵੱਲੋਂ ਅਮੋਨੀਆ ਗੈਸ ਲੀਕੇਜ਼ ਹੋਣ ਸਬੰਧੀ ਹੂਟਰ ਵੱਜਣ ਉੱਤੇ ਤੁਰੰਤ ਹਰਕਤ ਵਿੱਚ ਆਏ ਸਾਰੇ ਵਿਭਾਗ

ਜ਼ਿਲ੍ਹਾ ਪ੍ਰਸ਼ਾਸ਼ਨ ਕਿਸੇ ਵੀ ਹੰਗਾਮੀ ਸਥਿਤੀ ਦਾ ਸਾਹਮਣਾ ਕਰਨ ਲਈ ਹਮੇਸ਼ਾਂ ਤਿਆਰ - ਐੱਸ ਡੀ ਐੱਮ ਮੋਗਾ

ਫੈਕਟਰੀ ਪ੍ਰਬੰਧਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਲਈ ਧੰਨਵਾਦ

ਮੋਗਾ (ਕਮਲ) :- ਸਥਾਨਕ ਨੈਸਲੇ ਫੈਕਟਰੀ ਵਿਖੇ ਅੱਜ 'ਅਮੋਨੀਆ ਗੈਸ ਲੀਕੇਜ਼ ਅਤੇ ਇਵੈਕੁਏਸ਼ਨ ਡਰਿੱਲ' ਕਰਵਾਈ ਗਈ। ਇਸ ਡਰਿੱਲ ਦਾ ਮਕਸਦ ਫੈਕਟਰੀ ਵਿਚ ਕੰਮ ਕਰਨ ਵਾਲੇ ਕਾਮਿਆਂ ਅਤੇ ਹੋਰ ਲੋਕਾਂ ਨੂੰ ਅਮੋਨੀਆ ਗੈਸ ਲੀਕੇਜ਼ ਹੋਣ ਦੀ ਸੂਰਤ ਵਿੱਚ ਬਚਾਓ ਅਤੇ ਆਫ਼ਤ ਪ੍ਰਬੰਧਨ ਦੀ ਸਿਖ਼ਲਾਈ ਦੇਣਾ ਅਤੇ ਹੰਗਾਮੀ ਹਾਲਤ ਪੈਦਾ ਹੋਣ ਉੱਤੇ ਪ੍ਰਸ਼ਾਸ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਾ ਸੀ। ਇਸ ਡਰਿੱਲ ਦੌਰਾਨ ਸ਼੍ਰੀਮਤੀ ਚਾਰੂਮਿਤਾ ਐੱਸ ਡੀ ਐੱਮ ਮੋਗਾ ਅਤੇ ਹੋਰ ਵੀ ਹਾਜ਼ਰ ਸਨ।

ਅੱਜ ਸਵੇਰੇ 9:50 ਵਜੇ ਨੈਸਲੇ ਫੈਕਟਰੀ ਵੱਲੋਂ ਅਮੋਨੀਆ ਗੈਸ ਲੀਕੇਜ਼ ਹੋਣ ਸਬੰਧੀ ਹੂਟਰ ਵਜਾਇਆ ਗਿਆ, ਜਿਸ ਉੱਤੇ ਤੁਰੰਤ ਹੀ ਸਾਰੇ ਸਬੰਧਤ ਵਿਭਾਗਾਂ ਨੂੰ ਅਲਰਟ ਕੀਤਾ ਗਿਆ ਅਤੇ ਤੁਰੰਤ ਫੈਕਟਰੀ ਵਿਖੇ ਪਹੁੰਚਣ ਲਈ ਕਿਹਾ ਗਿਆ। ਸਾਰੇ ਵਿਭਾਗਾਂ ਵੱਲੋਂ ਤੁਰੰਤ ਹਰਕਤ ਕਰਕੇ ਅਮੋਨੀਆ ਗੈਸ ਲੀਕੇਜ਼ ਹੋਣ ਨਾਲ ਪ੍ਰਭਾਵਿਤ ਹੋਏ ਦੋ ਵਿਅਕਤੀਆਂ ਨੂੰ ਬਚਾਇਆ ਗਿਆ। ਮੌਕ ਡਰਿੱਲ ਲਈ ਐਨ ਡੀ ਆਰ ਐੱਫ ਦੀ ਟੀਮ, ਨਗਰ ਨਿਗਮ ਦੇ ਫਾਇਰ ਬ੍ਰਿਗੇਡ ਵਿਭਾਗ, ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਤੋਂ ਅਧਿਕਾਰੀ ਅਤੇ ਕਰਮਚਾਰੀ ਪਹੁੰਚੇ ਹੋਏ ਸਨ। ਇਹ ਡਰਿੱਲ 10:30 ਮੁਕੰਮਲ ਹੋਈ।

ਸਾਰੇ ਵਿਭਾਗਾਂ ਵੱਲੋਂ ਸਮੇਂ ਸਿਰ ਕਾਰਵਾਈ ਕਰਦਿਆਂ ਲੋਕਾਂ ਨੂੰ ਬਚਾਉਣ ਅਤੇ ਸਥਿਤੀ ਨੂੰ ਠੀਕ ਕਰਨ ਲਈ ਆਪਣੀ-ਆਪਣੀ ਬਣਦੀ ਡਿਊਟੀ ਨਿਭਾਈ ਗਈ। ਇਸ ਡਰਿੱਲ ਵਿੱਚ ਹਰ ਤਰ੍ਹਾਂ ਦੇ ਉਪਕਰਨ ਅਤੇ ਸਾਧਨਾਂ ਦੀ ਵਰਤੋਂ ਕੀਤੀ ਗਈ, ਜੋ ਕਿ ਕਿਸੇ ਹੰਗਾਮੀ ਸਥਿਤੀ ਵਿੱਚ ਲੋੜੀਂਦੇ ਹੁੰਦੇ ਹਨ। ਲੋਕਾਂ ਨੂੰ ਇਸ ਸਥਿਤੀ ਨਾਲ ਨਿਪਟਣ ਲਈ ਕੀ-ਕੀ ਤਰੀਕੇ ਵਰਤੇ ਜਾਂਦੇ ਹਨ, ਇਸ ਬਾਰੇ ਜਾਣਕਾਰੀ ਦਿੱਤੀ ਗਈ। ਕੁੱਲ ਮਿਲਾ ਕੇ ਇਹ ਮੌਕ ਡਰਿੱਲ ਬਹੁਤ ਹੀ ਸਫ਼ਲ ਅਤੇ ਸਿੱਖਿਆਦਾਇਕ ਰਹੀ। ਇਸ ਸਫ਼ਲ ਡਰਿੱਲ ਲਈ ਫੈਕਟਰੀ ਦੇ ਚੀਫ਼ ਮੈਨੇਜਰ ਰਾਹੁਲ ਮਿੱਤਲ ਅਤੇ ਕਾਰਪੋਰੇਟ ਮਾਮਲਿਆਂ ਦੇ ਹੈੱਡ ਹਰਵਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਲਈ ਧੰਨਵਾਦ ਕੀਤਾ। ਚਾਰੂਮਿਤਾ ਐੱਸ ਡੀ ਐੱਮ ਮੋਗਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਕਿਸੇ ਵੀ ਹੰਗਾਮੀ ਸਥਿਤੀ ਦਾ ਸਾਹਮਣਾ ਕਰਨ ਲਈ ਹਮੇਸ਼ਾਂ ਤਿਆਰ ਹੈ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar