(Date : 01/May/2424)

(Date : 01/May/2424)

डिप्स स्कूल का पीएसईबी परीक्षा में परिणाम 100% रहा | आई.आई.टी रोपड़ के आई हब अवध केंद्र पर दो दिवसीय कार्यशाला का आयोजन किया | के.एम.वी. कॉलेजिएट स्कूल की छात्राओं नाम 10+2 बोर्ड परीक्षा परिणामों में बाज़ी मारी | कर्मजीत कौर चौधरी ने की जाखड़ से मुलाकत, लोकसभा चुनावों पर की चर्चा | शहर में कानून व्यवस्था खराब, दिन-रात हो रही घटनाएं-सुशील रिंकू |

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੰਬਾਈਨਾਂ ਨੂੰ ਸੁਪਰ ਐਸ.ਐਮ.ਐਸ. ਸਿਸਟਮ ਤੋ ਬਿਨ੍ਹਾਂ ਚਲਾਉਣ 'ਤੇ ਲਗਾਈ ਪਾਬੰਦੀ






ਪਾਬੰਦੀ ਆਦੇਸ਼ 15 ਨਵੰਬਰ ਤੱਕ ਰਹਿਣਗੇ ਲਾਗੂ

ਮੋਗਾ (ਕਮਲ) :- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ। ਵੱਖ-ਵੱਖ ਕੋਰਟ ਕੇਸਾਂ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਸੁਪਰੀਮ ਕੋਰਟ ਵੱਲੋਂ ਵੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿਨ੍ਹਾਂ ਸੁਪਰ ਐਸ.ਐਮ.ਐਸ. ਤੋਂ ਕੰਬਾਈਨਾਂ ਨੂੰ ਚਲਾਉਣ ਉੱਪਰ ਰੋਕ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਨੂੰ ਮੁੱਖ ਰੱਖਦੇ ਹੋਏ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਕ੍ਰਿਮੀਨਲ ਪ੍ਰੋਸੀਜ਼ਰ 1973 ਦੇ ਤਹਿਤ ਜ਼ਿਲ੍ਹਾ ਮੋਗਾ ਅੰਦਰ ਵੀ ਸੁਪਰ ਸਟਰਾਅ ਮੈਨੇਜਮੈਟ ਸਿਸਟਮ (ਐਸ.ਐਮ.ਐਸ.) ਤੋ ਬਿਨ੍ਹਾਂ ਕੋਈ ਵੀ ਕੰਬਾਇਲ ਨਾ ਚਲਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਹਰ ਹੀਲੇ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਤੇ ਮਾਰੂ ਪ੍ਰਭਾਵ ਪੈ ਰਹੇ ਹਨ, ਇਸ ਲਈ ਐਸ.ਐਮ.ਐਸ. ਤੋ ਬਿਨ੍ਹਾਂ ਕਿਸੇ ਵੀ ਕੰਬਾਇਨ ਨੂੰ ਚੱਲਣ ਦੀ ਇਜਾਜਤ ਨਹੀ ਦਿੱਤੀ ਜਾਵੇਗੀ। ਉਪਰੋਕਤ ਹੁਕਮ 15 ਨਵੰਬਰ, 2023 ਤੱਕ ਲਾਗੂ ਰਹਿਣਗੇ। ਜਿਕਰਯੋਗ ਹੈ ਕਿ ਸੁਪਰ ਐਸ.ਐਮ.ਐਸ. ਕੰਬਾਈਨ ਨਾਲ ਜੁੜਿਆ ਅਜਿਹਾ ਯੰਤਰ ਹੈ ਜਿਹੜਾ ਕਿ ਝੋਨੇ ਦੀ ਕਟਾਈ ਤੋਂ ਬਾਅਦ ਕੰਬਾਈਨ ਵਿੱਚੋਂ ਨਿਕਲਣ ਵਾਲੀ ਪਰਾਲੀ ਨੂੰ ਬਿਲਕੁਲ ਛੋਟੇ ਛੋਟੇ ਟੁਕੜਿਆਂ ਵਿੱਚ ਕੱਟ ਦਿੰਦਾ ਹੈ ਜਿਸ ਨਾਲ ਇਹ ਪਰਾਲੀ ਖੇਤ ਵਿੱਚ ਹੀ ਆਸਾਨੀ ਨਾਲ ਗਲ ਜਾਂਦੀ ਹੈ ਅਤੇ ਇਸਨੂੰ ਅੱਗ ਲਗਾਉਣ ਦੀ ਜਰੂਰਤ ਨਹੀਂ ਰਹਿੰਦੀ।ਪਰਾਲੀ ਨੂੰ ਅੱਗ ਲਗਾਉਣ ਤੋਂ ਨਿਜਾਤ ਪਾਉਣ ਲਈ ਇਹ ਸਿਸਟਮ ਬਹੁਤ ਹੀ ਕਾਰਗਰ ਹੈ। 

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar