(Date : 01/May/2424)

(Date : 01/May/2424)

डिप्स स्कूल का पीएसईबी परीक्षा में परिणाम 100% रहा | आई.आई.टी रोपड़ के आई हब अवध केंद्र पर दो दिवसीय कार्यशाला का आयोजन किया | के.एम.वी. कॉलेजिएट स्कूल की छात्राओं नाम 10+2 बोर्ड परीक्षा परिणामों में बाज़ी मारी | कर्मजीत कौर चौधरी ने की जाखड़ से मुलाकत, लोकसभा चुनावों पर की चर्चा | शहर में कानून व्यवस्था खराब, दिन-रात हो रही घटनाएं-सुशील रिंकू |

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਪ੍ਰਤੀ ਜ਼ਿਲ੍ਹਾ ਪ੍ਰਸ਼ਾਸ਼ਨ ਸਖਤ






ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਂਬ੍ਹਾ ਨੇ ਬੁਲਾਈ ਸਮੂਹ ਕਲੱਸਟਰ ਅਫ਼ਸਰਾਂ ਦੀ ਮੀਟਿੰਗ

ਕਾਰਵਾਈ ਵਿੱਚ ਕਿਸੇ ਵੀ ਪੱਧਰ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ

ਕਿਹਾ! ਉਹ ਖੁਦ ਵੀ ਕਰਨਗੇ ਕਲੱਸਟਰ ਅਫ਼ਸਰਾਂ ਦੀਆਂ ਚੈਕਿੰਗਾਂ ਦੀ ਨਜ਼ਰਸਾਨੀ

ਮੋਗਾ (ਕਮਲ) :- ਪੰਜਾਬ ਸਰਕਾਰ ਦੀਆਂ ਸਖਤ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜ਼ਿਲ੍ਹੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ, ਕਿਸਾਨਾਂ ਨੂੰ ਇਸਦੀਆਂ ਹਾਨੀਆਂ ਬਾਰੇ ਜਾਗਰੂਕ ਕਰਨ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਕਾਰਵਾਈ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਕਲੱਸਟਰ ਅਤੇ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਅੱਗ ਲੱਗਣ ਦੀਆਂ ਘਟਨਾਵਾਂ ਪ੍ਰਤੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ, ਕਲੱਸਟਰ ਅਫ਼ਸਰਾਂ ਜਾਂ ਹੋਰ ਕਿਸੇ ਵੀ ਵਿਭਾਗੀ ਪੱਧਰ ਉੱਪਰ ਜੇਕਰ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਕਿਸੇ ਵੀ ਵਿਭਾਗ ਦੀ ਅਣਗਹਿਲੀ ਦੀ ਗੱਲ ਆਉਂਦੀ ਹੈ ਤਾਂ ਅਜਿਹੀ ਕੁਤਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਂਬ੍ਹਾ ਵੱਲੋਂ ਜ਼ਿਲ੍ਹਾ ਮੋਗਾ ਦੇ ਸਮੂਹ ਕਲੱਸਟਰ ਅਫ਼ਸਰਾਂ ਦੀ ਬੁਲਾਈ ਮੀਟਿੰਗ ਦੌਰਾਨ ਕੀਤਾ।ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਮਾਲ ਵਿਭਾਗ, ਸਹਿਕਾਰੀ ਸਭਾਵਾਂ ਵਿਭਾਗ, ਪਸ਼ੂ ਪਾਲਣ ਵਿਭਾਗ, ਸਮੂਹ ਤਹਿਸੀਲਦਾਰ, ਬਾਗਬਾਨੀ ਵਿਭਾਗ ਆਦਿ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ। ਡਾ. ਨਿਧੀ ਕੁਮੁਦ ਬਾਂਬ੍ਹਾ ਵੱਲੋਂ ਸਮੂਹ ਕਲੱਸਟਰ ਅਫ਼ਸਰਾਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਸਰਕਾਰੀ ਹਦਾਇਤਾਂ ਅਨੁਸਾਰ ਫੀਲਡ ਵਿੱਚ ਲਗਾਤਾਰ ਚੈਕਿੰਗ ਕਰਦੇ ਰਹਿਣ ਅਤੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਉੱਪਰ ਬਾਜ ਅੱਖ ਰੱਖਣ।ਉਨ੍ਹਾਂ ਸਖਤੀ ਨਾਲ ਕਿਹਾ ਕਿ ਕਿਸੇ ਵੀ ਕਲੱਸਟਰ ਅਫ਼ਸਰ ਦੀ ਲਾਪਰਵਾਹੀ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਅਣਗੌਲਿਆਂ ਨਹੀਂ ਕਰੇਗਾ। ਉਨ੍ਹਾਂ ਦੱਸਿਆ ਕਿ ਉਹ ਖੁਦ ਕਲੱਸਟਰ ਅਫ਼ਸਰਾਂ ਉੱਪਰ ਫੀਲਡ ਜਾਂ ਦਫ਼ਤਰ ਵਿਖੇ ਨਜਰਸਾਨੀ ਕਰਨਗੇ। ਕਲੱਸਟਰ ਅਫ਼ਸਰਾਂ ਦੇ ਫੀਲਡ ਦੌਰਿਆਂ ਦੀਆਂ ਅਚਨਚੇਤ ਚੈਕਿੰਗਾਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਲੱਸਟਰ ਅਫ਼ਸਰਾਂ ਨੂੰ ਕਿਹਾ ਕਿ ਉਹ ਨੋਡਲ ਅਫ਼ਸਰਾਂ ਨਾਲ ਲਗਾਤਾਰ ਤਾਲਮੇਲ ਵਿੱਚ ਰਹਿਣ। ਉਨ੍ਹਾਂ ਦੱਸਿਆ ਕਿ ਕਲੱਸਟਰ ਪੱਧਰ ਉੱਪਰ ਪਰਾਲੀ ਦੀ ਅੱਗ ਤੁਰੰਤ ਪ੍ਰਭਾਵ ਨਾਲ ਬੁਝਾਉਣ ਲਈ ਲੋੜੀਂਦੇ ਪਾਣੀ ਦੇ ਪ੍ਰਬੰਧ ਵੀ ਕੀਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਕਲੱਸਟਰ ਅਫ਼ਸਰਾਂ ਦੀ ਰੋਜ਼ਾਨਾ ਨਜਰਸਾਨੀ ਕੀਤੀ ਜਾਵੇਗੀ ਇਸਦੀ ਰੋਜ਼ਾਨਾ ਇੱਕ ਐਕਸਲ ਸੀਟ ਵੀ ਤਿਆਰ ਕੀਤੀ ਜਾਵੇਗੀ ਜਿਸ ਵਿੱਚ ਟੀਮਾਂ ਵੱਲੋਂ ਸਬੰਧਤ ਸਥਾਨਾਂ ਉੱਪਰ ਕੀਤੇ ਦੌਰੇ ਆਦਿ ਹੋਰ ਵੇਰਵੇ ਦਰਜ ਹੋਣਗੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਪਿੰਡ ਪੱਧਰੀ ਆਯੋਜਿਤ ਕਰਵਾਏ ਜਾ ਰਹੇ ਕੈਂਪਾਂ ਵਿੱਚ ਕਿਸਾਨਾਂ ਨੂੰ ਸਰਫੇਸ ਸੀਡਰ ਮਸ਼ੀਨ ਬਾਰੇ ਦੱਸਿਆ ਜਾਵੇ ਕਿ ਕਿਵੇਂ ਕਿਸਾਨ ਇਸ ਮਸ਼ੀਨ ਦੀ ਮੱਦਦ ਨਾਲ ਪਰਾਲੀ ਨੂੰ ਬਿਨ੍ਹਾਂ ਸਾੜੇ ਤੇ ਵਾਹੇ ਕਣਕ ਦੀ ਬਿਜਾਈ ਕਰ ਸਕਦੇ ਹਨ। ਸਰਫੇਸ ਸੀਡਰ ਕੰਬਾਈਨ ਦੁਆਰਾ ਕਟਾਈ ਕੀਤੇ ਝੋਨੇ ਦੇ ਖੇਤ ਵਿੱਚ ਬੀਜ ਅਤੇ ਖਾਦ ਨੂੰ ਇੱਕੋਂ ਸਮੇਂ ਪਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇਹ ਖੜ੍ਹੇ ਝੋਨੇ ਦੇ ਨਾੜ ਨੂੰ ਕੁਤਰ ਕੇ ਖੇਤਾਂ ਵਿੱਚ ਬਰਾਬਰ ਮਿਲਾ ਦਿੰਦਾ ਹੈ। ਸਰਫੇਸ ਸੀਡਰ ਇੱਕ ਘੰਟੇ ਵਿੱਚ 15 ਏਕੜ ਕਣਕ ਦੀ ਬਿਜਾਈ ਕਰ ਸਕਦਾ ਹੈ। ਜਿਕਰਯੋਗ ਹੈ ਕਿ ਫਸਲਾਂ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਏ ਜਾਣ ਦੀ ਸੂਰਤ ਵਿੱਚ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੇ ਜ਼ਿਲ੍ਹੇ ਵਿੱਚ 334 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ, ਜਿੰਨਾਂ ਵਿੱਚੋਂ ਸਬ-ਡਿਵੀਜ਼ਨ ਨਿਹਾਲ ਸਿੰਘ ਵਾਲਾ ਵਿੱਚ 39, ਮੋਗਾ ਵਿੱਚ 88, ਬਾਘਾਪੁਰਾਣਾ ਵਿੱਚ 56 ਅਤੇ ਧਰਮਕੋਟ ਵਿੱਚ 151 ਨੋਡਲ ਅਫ਼ਸਰਾਂ ਨੂੰ ਲਗਾਇਆ ਗਿਆ ਹੈ। ਨੋਡਲ ਅਫ਼ਸਰਾਂ ਤੋਂ ਇਲਾਵਾ ਸਬ-ਡਿਵੀਜ਼ਨ ਵਾਈਜ਼ ਕਲੱਸਟਰ ਅਫ਼ਸਰਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar