(Date : 02/May/2424)

(Date : 02/May/2424)

डिप्स स्कूल का पीएसईबी परीक्षा में परिणाम 100% रहा | आई.आई.टी रोपड़ के आई हब अवध केंद्र पर दो दिवसीय कार्यशाला का आयोजन किया | के.एम.वी. कॉलेजिएट स्कूल की छात्राओं नाम 10+2 बोर्ड परीक्षा परिणामों में बाज़ी मारी | कर्मजीत कौर चौधरी ने की जाखड़ से मुलाकत, लोकसभा चुनावों पर की चर्चा | शहर में कानून व्यवस्था खराब, दिन-रात हो रही घटनाएं-सुशील रिंकू |

ਜ਼ਿਲ੍ਹਾ ਮੈਜਿਸਟ੍ਰੇਟ ਨੇ ਲਗਾਈ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਉੱਪਰ ਪਾਬੰਦੀ






ਪਾਬੰਦੀ ਆਦੇਸ਼ 30 ਨਵੰਬਰ ਤੱਕ ਲਾਗੂ ਰਹਿਣਗੇ, ਕਿਸਾਨ ਕਰਨ ਹਦਾਇਤਾਂ ਦੀ ਇੰਨ ਬਿੰਨ ਪਾਲਣਾ-ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ

ਮੋਗਾ (ਕਮਲ) :- ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਝੋਨੇ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਸਵੇਰੇ 9 ਵਜੇ ਤੋਂ ਪਹਿਲਾਂ ਝੋਨੇ ਦੀ ਫ਼ਸਲ ਤੇ ਤਰੇਲ ਕਾਫ਼ੀ ਜਿਆਦਾ ਹੁੰਦੀ ਹੈ। ਤਰੇਲ ਕਾਰਣ ਜਿੱਥੇ ਝੋਨੇ ਦੀਆਂ ਮੁੰਜਰਾਂ ਨਾਲੋਂ ਦਾਣੇ ਝੜਦੇ ਨਹੀਂ, ਉਥੇ ਵੱਧ ਨਮੀ ਕਾਰਣ ਫ਼ਸਲ ਦੇ ਦਾਣੇ ਕਾਲੇ ਹੋ ਜਾਂਦੇ ਹਨ ਅਤੇ ਫ਼ਸਲ ਦੀ ਕੁਆਲਟੀ ਵਿੱਚ ਗਿਰਾਵਟ ਆ ਜਾਂਦੀ ਹੈ। ਇਸ ਨਾਲ ਹੀ ਸ਼ਾਮ 7 ਵਜੇ ਤੋਂ ਬਾਅਦ ਵੀ ਤਰੇਲ ਪੈਣ ਕਾਰਣ ਅਤੇ ਦੇਰ ਰਾਤ ਫਸ਼ਲ ਦੀ ਕਟਾਈ ਕਾਰਣ ਨੁਕਸਾਨ ਹੋਣੇ ਸ਼ੁਰੂ ਹੋ ਜਾਂਦੇ ਹਨ। ਅਜਿਹੇ ਝੋਨੇ ਨੂੰ ਜਦੋਂ ਜਿੰਮੀਦਾਰਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਜਾਂਦਾ ਹੈ ਤਾਂ ਨੀ ਨਿਰਧਾਰਤ ਮਾਪਦੰਡਾਂ ਮੁਤਾਬਿਕ ਨਾ ਹੋਣ ਕਰਕੇ ਖਰੀਦ ਏਜੰਸੀਆਂ ਅਜਿਹੀ ਫ਼ਸਲ ਨੂੰ ਖਰੀਖਣ ਤੋਂ ਸੰਕੋਚ ਕਰਦੀਆਂ ਹਨ ਅਤੇ ਖਰੀਦ ਏਜੰਸੀਆਂ ਵੱਲੋਂ ਅਜਿਹੇ ਵੱਧ ਨਮੀਂ ਵਾਲੇ ਝੋਨੇ ਦੀ ਖਰੀਦ ਨਹੀਂ ਕੀਤੀ ਜਾਂਦੀ। ਇਸ ਤੋਂ ਇਲਾਵਾ ਜਿਮੀਦਾਰਾਂ ਵੱਲੋਂ ਮੰਡੀਆਂ ਵਿੱਚ ਵੱਧ ਨਮੀ ਵਾਲਾ ਝੋਨਾ ਲਿਆਉਣ ਕਾਰਣ ਥਾਂ ਦੀ ਘਾਟ ਵੀ ਪੈਦਾ ਹੋ ਜਾਂਦੀ ਹੈ, ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਂਦਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 30 ਨਵੰਬਰ, 2023 ਤੱਕ ਲਾਗੂ ਰਹਿਣਗੇ। ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਕੇ ਸਰਕਾਰ ਅਤੇ ਆਪਣੇ ਕੀਮਤੀ ਸਮੇਂ ਦੀ ਬੱਚਤ ਕਰਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar