(Date : 03/May/2424)

(Date : 03/May/2424)

श्रम दिवस पर डिप्स के बच्चों ने सहायक स्टाफ को कार्ड देकर किया धन्यावाद | ਕਿਸਾਨਾਂ ਨੂੰ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ- ਡੀ.ਸੀ | डीएवी कॉलेज जालंधर को द ट्रिब्यून गाइड टू बेस्ट कॉलेजेज के अन्तर्गत सर्वश्रेष्ठ कॉलेज का दर्जा प्राप्त हुआ | एपीजे कॉलेज ऑफ फाइन आर्ट्स जालंधर में विद्यार्थियों ने पोर्ट्रेट,लैंडस्केप एवं पेंटिंग बनाने की तकनीक को जाना | के.एम.वी. द्वारा रिसर्च एथिक्स एंड प्लेजिरिज्म विषय पर रिसर्च फोरम आयोजित |

30 ਨਵੰਬਰ ਤੱਕ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਉਣ ਵਾਲਿਆਂ ਨੂੰ ਮਿਲਣਗੇ ਨਕਦ ਇਨਾਮ






ਪੰਜਾਬ ਸਰਕਾਰ ਕਰੇਗੀ 10 ਲਾਭਪਾਤਰੀਆਂ ਦੀ ਲੱਕੀ ਡਰਾਅ ਜਰੀਏ ਚੋਣ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਵੱਧ ਤੋਂ ਵੱਧ ਮੋਗਾ ਵਾਸੀਆਂ ਨੂੰ ਲਾਹਾ ਲੈਣ ਦੀ ਕੀਤੀ ਅਪੀਲ

ਮੋਗਾ (ਕਮਲ) :- ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਮਕਸਦ ਨਾਲ ਦਿਵਾਲੀ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਇਹ ਡਰਾਅ 4 ਦਸੰਬਰ, 2023 ਨੂੰ ਕੱਢਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਸਟੇਟ ਹੈਲਥ ਏਜੰਸੀ, ਪੰਜਾਬ ਵੱਲੋਂ 16 ਅਕਤੂਬਰ ਤੋਂ ਲੈ ਕੇ 30 ਨਵੰਬਰ 2023 ਤੱਕ ਕਾਰਡ ਬਣਾਉਣ ਵਾਲੇ ਸਾਰੇ ਲਾਭਪਾਤਰੀਆਂ ਵਿੱਚੋਂ 10 ਲੋਕਾਂ ਨੂੰ ਲੱਕੀ ਡਰਾਅ ਦੇ ਜ਼ਰੀਏ ਨਗਦ ਇਨਾਮ ਦਿੱਤੇ ਜਾਣਗੇ। ਜਿਸ ਵਿੱਚ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾਂ ਇਨਾਮ 8 ਹਜ਼ਾਰ ਰੁਪਏ, ਛੇਵਾਂ ਤੋਂ ਦਸਵਾਂ ਇਨਾਮ 5 ਹਜ਼ਾਰ ਰੁਪਏ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਵੈਬਸਾਈਟ www.sha.punjab.gov.in ਉੱਪਰ ਪਹੁੰਚ ਕੀਤੀ ਜਾ  ਸਕਦੀ ਹੈ। ਉਨ੍ਹਾਂ ਦੱਸਿਆ ਕਿ ਘਰ ਬੈਠੇ ਆਯੂਸ਼ਮਾਨ ਕਾਰਡ ਬਣਾਉਣ ਲਈ ''ਆਯੂਸ਼ਮਾਨ ਐਪ'' ਡਾਊਨਲੋਡ ਕੀਤਾ ਜਾ ਸਕਦਾ ਹੈ ਜਾਂ ਨਜਦੀਕੀ ਆਸ਼ਾ ਵਰਕਰ/ਸੂਚੀ ਬੱਧ ਹਸਪਤਾਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਲਾਭਪਾਤਰੀ ਕਾਰਡ ਬਣਾਉਣ ਲਈ https://beneficiary.nha.gov.in ਤੇ ਜਾ ਸਕਦੇ ਹਨ। ਜ਼ਿਲ੍ਹਾ ਮੋਗਾ ਵਾਸੀਆਂ ਨੂੰ ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਨੂੰ ਯਕੀਨੀ ਬਣਾਉਣ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar