(Date : 05/May/2424)

(Date : 05/May/2424)

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ | एपीजे में हुआ शपथ ग्रहण समारोह (2024-25) का आयोजन | डिप्स चेन में अभिभावक-शिक्षक बैठककी गईं (पीटीएम) आयोजित | एपीजे स्कूल, टांडा रोड, जालंधर के छात्रों ने पर्यावरण शिक्षा कार्यक्रम में उत्कृष्ट प्रदर्शन किया | के.एम.वी. कालजीएट स्कूल के बुक बैंक द्वारा बांटी गई नि:शुल्क पुस्तकें |

ਡਿਪਟੀ ਕਮਿਸ਼ਨਰ ਨੇ ਹਲਕਿਆਂ ਦੇ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਕੀਤੇ ਨਿਯੁਕਤ






ਵੋਟਰ ਸੂਚੀ ਤਿਆਰ ਕਰਦੇ ਸਮੇਂ ਪ੍ਰਾਪਤ ਸ਼ਡਿਊਲ ਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਬਾਰੇ ਕਿਹਾ

ਫਾਰਮ ਨੰ: 1 ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤਾ ਜਾ ਸਕਦਾ

ਮੋਗਾ (ਕਮਲ) :- ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਹੋਇਆ ਹੈ। ਇਸ ਕੰਮ ਨੂੰ ਸੁਚੱਜੇ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਸਿੱਖ ਗੁਰਦੁਆਰਾ ਚੋਣਾਂ ਰੂਲਜ਼ 1959 ਜੋ ਸਮੇਂ-ਸਮੇਂ ਸਿਰ ਸੋਧੇ ਗਏ ਹਨ, ਦੇ ਰੂਲ 7 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੋਰਡ ਚੋਣ ਹਲਕੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਚੋਣ ਹਲਕੇ ਵਿਚੋਂ ਬਿਨੈਕਾਰਾਂ ਪਾਸੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨ, ਫੈਸਲੇ ਕਰਨ, ਵੋਟਰ ਸੂਚੀ ਤਿਆਰ ਕਰਨ ਅਤੇ ਚੋਣਾਂ ਲਈ ਬਤੌਰ ਰਿਵਾਈਜ਼ਿੰਗ ਅਥਾਰਟੀਜ਼ ਅਤੇ ਇਨ੍ਹਾਂ ਨਾਲ ਬੋਰਡ ਚੋਣ ਹਲਕੇਵਾਰ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ 22- ਧਰਮਕੋਟ ਲਈ ਉੱਪ ਮੰਡਲ ਮੈਜਿਸਟ੍ਰੇਟ ਧਰਮਕੋਟ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਧਰਮਕੋਟ ਨੂੰ ਲਗਾਇਆ ਗਿਆ ਹੈ। ਇਸੇ ਤਰ੍ਹਾਂ 23- ਮੋਗਾ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਮੋਗਾ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਮੋਗਾ ਨੂੰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ 24- ਬੱਧਣੀ ਕਲਾਂ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਬੱਧਣੀ ਕਲਾਂ ਨੂੰ ਲਗਾਇਆ ਗਿਆ ਹੈ। 25- ਨਿਹਾਲ ਸਿੰਘ ਵਾਲਾ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਨਿਹਾਲ ਸਿੰਘ ਵਾਲਾ ਨੂੰ ਲਗਾਇਆ ਗਿਆ ਹੈ। ਇਸੇ ਤਰ੍ਹਾਂ 26- ਬਾਘਾਪੁਰਾਣਾ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਬਾਘਾਪੁਰਾਣਾ ਨੂੰ ਲਗਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ, 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਜੋ ਕਿ 15 ਨਵੰਬਰ, 2023 ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ 16 ਨਵੰਬਰ, 2023 ਤੋਂ 4 ਦਸੰਬਰ, 2023 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ। ਇਸ ਤੋਂ ਬਾਅਦ 5 ਦਸੰਬਰ, 2023 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਦੀ ਆਖਰੀ ਮਿਤੀ 26 ਦਸੰਬਰ, 2023 ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਜਨਵਰੀ, 2024 ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਰੂਲ ਨੰਬਰ 10(3) ਅਨੁਸਾਰ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ 15 ਜਨਵਰੀ, 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 16 ਜਨਵਰੀ, 2024 ਨੂੰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਰਿਵਾਈਜ਼ਿੰਗ ਅਥਾਰਟੀਜ਼ ਨੂੰ ਹਦਾਇਤ ਕੀਤੀ ਹੈ ਕਿ ਵੋਟਰ ਸੂਚੀ ਤਿਆਰ ਕਰਦੇ ਸਮੇਂ ਪ੍ਰਾਪਤ ਹੋਏ ਸ਼ਡਿਊਲ ਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਫਾਰਮ ਨੰ: 1 ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar