(Date : 05/May/2424)

(Date : 05/May/2424)

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ | एपीजे में हुआ शपथ ग्रहण समारोह (2024-25) का आयोजन | डिप्स चेन में अभिभावक-शिक्षक बैठककी गईं (पीटीएम) आयोजित | एपीजे स्कूल, टांडा रोड, जालंधर के छात्रों ने पर्यावरण शिक्षा कार्यक्रम में उत्कृष्ट प्रदर्शन किया | के.एम.वी. कालजीएट स्कूल के बुक बैंक द्वारा बांटी गई नि:शुल्क पुस्तकें |

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਵਿੱਚ ਧਰਮਕੋਟ ਵਿਖੇ ਕੈਂਪ ਦਾ ਆਯੋਜਨ






ਮੋਗਾ (ਕਮਲ) :- ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਮੋਗਾ ਦੀਆਂ ਟੀਮਾਂ ਲਗਾਤਾਰ ਝੋਨੇ ਦੀ ਪਰਾਲੀ ਨੂੰ ਨਾ ਜਲਾਉਣ ਲਈ ਪਿੰਡ ਪੱਧਰੀ ਜਾਗਰੂਕਤਾ ਫੈਲਾਅ ਰਹੀਆਂ ਹਨ ਤਾਂ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਇ ਇਸਨੂੰ ਖੇਤਾਂ ਵਿੱਚ ਹੀ ਮਿਲਾਉਣ ਨੂੰ ਤਰਜੀਹ ਦੇਣ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਿਆ ਜਾ ਸਕੇ। ਵਾਤਾਵਰਨ ਪੱਖੀ ਸਬਸਿਡੀ ਯੁਕਤ ਮਸ਼ੀਨਾਂ ਦੀ ਵਰਤੋਂ ਬਾਰੇ ਵੀ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਕਤ ਦੀ ਲਗਾਤਾਰਤਾ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਦੀ ਰਹਿਨੁਮਾਈ ਹੇਠ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਬਾਜ ਸਿੰਘ ਦੀ ਅਗਵਾਈ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ  ਡਾ. ਗੁਰਲਵਲੀਨ ਸਿੰਘ ਸਿੱਧੂ ਵੱਲੋਂ ਪਿੰਡ ਧਰਮਕੋਟ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ। ਇਸ ਕੈਂਪ ਵਿੱਚ ਭਾਰੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਖੇਤੀਬਾੜੀ ਮਾਹਿਰਾਂ ਨੇ ਟੀਮ ਨੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਪ੍ਰਭਾਵਸ਼ਾਲੀ ਨੁਕਤੇ ਦੱਸੇ ਅਤੇ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਉੱਪਰ ਸਖਤ ਪਾਬੰਦੀ ਲਗਾਈ ਗਈ ਹੈ ਕਿਸਾਨ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਕੇ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਰੋਕਣ ਵਿੱਚ ਸਹਿਯੋਗ ਕਰਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar