(Date : 05/May/2424)

(Date : 05/May/2424)

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ | एपीजे में हुआ शपथ ग्रहण समारोह (2024-25) का आयोजन | डिप्स चेन में अभिभावक-शिक्षक बैठककी गईं (पीटीएम) आयोजित | एपीजे स्कूल, टांडा रोड, जालंधर के छात्रों ने पर्यावरण शिक्षा कार्यक्रम में उत्कृष्ट प्रदर्शन किया | के.एम.वी. कालजीएट स्कूल के बुक बैंक द्वारा बांटी गई नि:शुल्क पुस्तकें |

ਜੇਲ੍ਹ ਹਵਾਲਾਤੀਆਂ/ਕੈਦੀਆਂ ਨੂੰ ਵੋਕੇਸ਼ਨਲ ਲਿਟਰੇਸੀ ਮੁਹਿੰਮ ਤਹਿਤ ਬੇਕਰੀ ਕਿੱਟਾਂ ਤੇ ਸਰਟੀਫਿਕੇਟਾਂ ਦੀ ਵੰਡ






ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਹਵਾਲਾਤੀਆਂ ਨੂੰ ਜੇਲ੍ਹ ਤੋਂ ਬਾਹਰ ਅਪਰਾਧਿਕ ਦੁਨੀਆਂ ਛੱਡ ਕੇ ਆਤਮਨਿਰਭਰ ਮਨੁੱਖ ਬਣਨ ਲਈ ਪ੍ਰੇਰਿਆ

ਮੋਗਾ (ਕਮਲ) :- ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਂਵਾਲੀਆ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ-ਕਮ-ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਅਤੇ ਮਨਜਿੰਦਰ ਸਿੰਘ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ 20 ਅਕਤੂਬਰ ਨੂੰ ਸਬ ਜੇਲ ਮੋਗਾ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਨੂੰ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਦੇਣ ਬਾਰੇ ਮਿਤੀ 20.09.2023 ਤੋਂ 20.10.2023 ਤੱਕ ਇੱਕ ਮੁਹਿੰਮ ''ਵੋਕੇਸ਼ਨਲ ਲਿਟਰੇਸੀ ਫਾਰ ਜੇਲ ਇਨਮੇਟਸ'' ਚਲਾਈ ਗਈ ਸੀ। ਇਸ  ਮੁਹਿੰਮ ਦੇ ਤਹਿਤ ਵੱਖ-ਵੱਖ ਅਦਾਰਿਆਂ ਵੱਲੋਂ ਬੰਦੀਆਂ ਨੂੰ ਵੋਕੇਸ਼ਨਲ ਟ੍ਰੇਨਿੰਗ ਦਿੱਤੀ ਗਈ ਤਾਂ ਜੋ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਉਹ ਸਮਾਜ ਵਿੱਚ ਆਪਣਾ ਮੁੜ ਵਸੇਬੇ ਲਈ ਜੇਲ੍ਹ ਤੋਂ ਬਾਹਰ ਕੋਈ ਕਿੱਤਾ ਸ਼ੁਰੂ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ ਅਤੇ ਸਮਾਜ ਵਿੱਚ ਖੁਸ਼ਹਾਲ ਜਿੰਦਗੀ ਜੀ ਸਕਣ। ਮੁਹਿੰਮ ਤਹਿਤ 23 ਬੰਦੀਆਂ ਨੂੰ ਬੇਕਰੀ ਦੀ, 24 ਨੂੰ ਇਲੈਕਟ੍ਰੀਸਿਟੀ ਫਿਟਿੰਗ ਦੀ ਤੇ 15 ਬੰਦੀਆਂ ਨੂੰ ਖੇਤੀਬਾੜੀ ਅਤੇ ਮੱਛੀ ਪਾਲਣ ਕਿੱਤਿਆਂ ਨਾਲ ਸਬੰਧਤ ਟ੍ਰੇਨਿੰਗ ਦਿੱਤੀ ਗਈ। ਇਸ ਤਰ੍ਹਾਂ ਕੁੱਲ 62 ਹਵਾਲਾਤੀਆਂ/ਕੈਦੀਆਂ ਨੂੰ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਦਿੱਤੀ ਗਈ। ਮੁਹਿੰਮ ਦੇ ਆਖਰੀ ਦਿਨ ਸ਼੍ਰੀ ਅਤੁਲ ਕਸਾਨਾ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਜਿਨ੍ਹਾਂ ਹਵਾਲਾਤੀਆਂ/ਕੈਦੀਆਂ ਨੇ ਉਕਤ ਮੁਹਿੰਮ ਦੌਰਾਨ ਟ੍ਰੇਨਿੰਗ ਲਈ ਸੀ, ਉਨ੍ਹਾਂ ਹਵਾਲਾਤੀਆਂ/ਕੈਦੀਆਂ ਨੂੰ ਬੇਕਰੀ ਕਿੱਟਾਂ ਤੇ ਸਿਖਲਾਈ ਸਟਰੀਫਿਕੇਟ ਪ੍ਰਦਾਨ ਕੀਤੇ ਗਏ। ਅਤੁਲ ਕਸਾਨਾ ਨੇ ਹਵਾਲਾਤੀਆਂ ਨੂੰ ਦੱਸਿਆ ਕਿ ਇਹ ਵੋਕੇਸ਼ਨਲ ਟ੍ਰੇਨਿੰਗ ਹਵਾਲਾਤੀਆਂ ਨੂੰ ਸਜ਼ਾ ਭੁਗਤਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਇੱਕ ਆਤਮਨਿਰਭਰ ਜੀਵਨ ਜਿਉਣ ਲਈ ਸਹਾਈ ਸਿੱਧ ਹੋਵੇਗੀ ਅਤੇ ਉਨ੍ਹਾਂ ਨੇ ਹਵਾਲਾਤੀਆਂ ਨੂੰ ਇਸ ਟ੍ਰੇਨਿੰਗ ਦਾ ਲਾਹਾ ਲੈਣ ਲਈ ਪ੍ਰੇਰਿਆ। ਇਸ ਮੌਕੇ ਉਨ੍ਹਾਂ ਨਾਲ ਅਮਰੀਸ਼ ਕੁਮਾਰ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਅਨੀਤਾ ਦਰਸ਼ੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਡਿੰਪਲ ਥਾਪਰ ਵੀ ਮੌਜੂਦ ਸਨ। ਸੁਨੀਤ ਨੰਦਾ ਅਤੇ ਮਿਸ ਕਰੀਨਾ ਜੈਦਕਾ ਟ੍ਰੇਨਰ ਤੇ ਸ਼੍ਰੀ ਪਵਨ ਕੁਮਾਰ ਟ੍ਰੇਨਰ ਇਲੈਕਟ੍ਰੀਕਲ ਵੱਲੋਂ ਇਹ ਸਿਖਲਾਈ ਦਿੱਤੀ ਗਈ। ਇਸ ਮੌਕੇ ਤੇ ਗੌਰਵ ਕੁਮਾਰ ਡਾਇਰੈਕਟਰ ਆਰ.ਐੱਸ.ਈ.ਟੀ.ਆਈ., ਪੁਸ਼ਰਾਜ ਸਕਿੱਲ ਡਿਵੈੱਲਪਮੈਂਟ ਅਤੇ ਪ੍ਰੀਤਮਪਾਲ ਸਿੰਘ ਡਿਪਟੀ ਸੁਪਰਡੈਂਟ ਸਬ ਜੇਲ ਮੋਗਾ ਵੀ ਹਾਜਰ ਸਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar