(Date : 04/May/2424)

(Date : 04/May/2424)

श्री गुरु रविदास महाराज जी के नाम पर रखा जाएगा आदमपुर एयरपोर्ट का नाम --सुशील रिंकु | प्रेमिका माही ने स्कूल में 91% नंबर हासिल करके स्कूल व मां-बाप का नाम किया रोशन | भारत-नाइजीरिया संयुक्त व्यापार समिति का दूसरा सत्र अबुजा में आयोजित हुआ | हल्का नकोदर के नूरमहल में सुशील रिंकू के पक्ष में सफल बैठक का आयोजन | प्रेस की स्वतंत्रता के सामने आने वाली चुनौतियों का मिलकर सामना करने का आह्वान |

ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਪਰਾਲੀ ਦੀਆਂ ਅੱਗਾਂ ਦੇ ਮਾਮਲਿਆਂ ਪ੍ਰਤੀ ਗੰਭੀਰ






ਡਿਪਟੀ ਕਮਿਸ਼ਨਰ ਵੱਲੋਂ ਹਰੇਕ ਸਬ-ਡਵੀਜਨ ਵਿੱਚ ਤੁਰੰਤ ਇੱਕ-ਇੱਕ ਫਾਈਰ ਟੈਂਡਰ ਸਮੇਤ ਡਰਾਈਵਰ ਤਾਇਨਾਤ ਕਰਨ ਦੇ ਆਦੇਸ਼ ਜਾਰੀ

ਮੋਗਾ (ਕਮਲ) :- ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਧਾਰਾ 144 ਅਧੀਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਉੱਪਰ ਨਜ਼ਰ ਰੱਖਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀ ਨਿਯੁਕਤੀ ਕੀਤੀ ਹੈ, ਉੱਥੇ ਇਸ ਮਸਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਮੋਗਾ ਵੱਲੋਂ ਫਾਇਰ ਅਫ਼ਸਰ ਮੋਗਾ ਨੂੰ ਨਵੇਂ  ਆਦੇਸ਼  ਜਾਰੀ ਕੀਤੇ ਹਨ ਕਿ ਹਰ ਸਬ-ਡਵੀਜਨ ਵਿੱਚ ਇੱਕ ਇੱਕ ਫਾਈਰ ਟੈਂਡਰ ਸਮੇਤ ਡਰਾਈਵਰ ਤੁਰੰਤ ਪ੍ਰਭਾਵ ਨਾਲ ਤਾਇਨਾਤ ਕੀਤਾ ਜਾਵੇ ਅਤੇ ਇਸ ਸਬੰਧੀ ਸਮੂਹ ਉਪ-ਮੰਡਲ ਮੈਜਿਸਟਰੇਟਸ ਨੂੰ ਵੀ ਸੂਚਿਤ ਕੀਤਾ ਜਾਵੇ। ਇਹ ਫਾਇਰ ਟੈਂਡਰ ਖੇਤਾਂ ਵਿੱਚ ਰਹਿੰਦ ਖੂੰਹਦ ਨੂੰ ਲੱਗੀ ਅੱਗ ਨੂੰ ਤੁਰੰਤ ਬੁਝਾਉਣ ਲਈ ਯਤਨਸ਼ੀਲ ਰਹਿਣਗੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਇਹ ਵੀ ਆਦੇਸ਼ ਕੀਤੇ ਹਨ ਕਿ ਜੇਕਰ ਕੋਈ ਅਸਲਾ ਲਾਇਸੰਸ ਧਾਰਕ ਕਿਸਾਨ, ਨਾੜ ਨੂੰ ਅੱਗ ਲਗਾਵੇਗਾ ਤਾਂ ਉਸ ਦਾ ਅਸਲਾ ਲਾਇਸੰਸ ਰੱਦ ਕਰ ਦਿੱਤਾ ਜਾਵੇਗਾ। ਹਰ ਪਿੰਡ ਦੇ ਨੰਬਰਦਾਰ, ਪੰਚ ਅਤੇ ਸਰਪੰਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਜਿੰਮੇਵਾਰ ਹੋਣਗੇ। ਜੇਕਰ ਨੰਬਰਦਾਰ ਖੁਦ ਆਪਣੇ ਖੇਤਾਂ ਵਿੱਚ ਅੱਗ ਲਗਾਉਂਦਾ ਹੈ ਤਾਂ ਉਸਦੀ ਨੰਬਰਦਾਰੀ ਰੱਦ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਖੇਤਾਂ ਵਿੱਚ ਅੱਗ ਲਗਾਉਣ ਲਈ ਦੋਸ਼ੀ ਪਾਏ ਗਏ ਪੰਚਾਂ ਜਾਂ ਸਰਪੰਚਾਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਆਪਣੇ ਖੇਤਾਂ ਵਿੱਚ ਅੱਗ ਲਗਾਉਂਦਾ ਹੈ ਤਾਂ ਉਸ ਵਿਰੁੱਧ ਵੀ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਫ਼ਸਲ ਦੀ ਕਟਾਈ ਉਪਰੰਤ ਨਾੜ ਦੇ ਹੱਲ ਲਈ ਲੋੜੀਂਦੀ ਗਿਣਤੀ ਵਿੱਚ ਮਸ਼ੀਨਰੀ ਉਪਲੱਬਧ ਹੈ, ਕਿਸਾਨ ਇਸ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਸਕਦੇ ਹਨ। ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਫਸਣ ਤੋਂ ਬਚੇ ਰਹਿਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar