(Date : 27/April/2424)

(Date : 27/April/2424)

ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ | ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ | लायलपुर खालसा कॉलेज फॉर विमेन, जालंधर ने पैरेंट - टीचर मीटिंग का आयोजन किया | डिप्स स्कूल सूरानुस्सी मेंलगाया ट्रैफिक जागरूकता सेमिनार | के.एम.वी. की छात्राओं ने चार्टर्ड अकाउंटेंट बनने से संबंधित जानकारी हासिल की |

ਮੰਡੀਆਂ ਵਿੱਚ ਪਹੁੰਚੇ 5.93 ਲੱਖ ਐਮ.ਟੀ. ਝੋਨੇ ਵਿੱਚੋਂ 94 ਫੀਸਦੀ ਖ੍ਰੀਦ,68 ਫੀਸਦੀ ਲਿਫ਼ਟਿੰਗ






ਸਾਰੀਆਂ ਮੰਡੀਆਂ ਵਿੱਚ ਖ੍ਰੀਦ ਦਾ ਕੰਮ ਤੇਜ਼ੀ ਤੇ ਸੁਚੱਜੇ ਤਰੀਕੇ ਨਾਲ ਜਾਰੀ-ਡਿਪਟੀ ਕਮਿਸ਼ਨਰ

ਮੋਗਾ (ਕਮਲ) :- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5 ਲੱਖ 93 ਹਜ਼ਾਰ 452 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 5 ਲੱਖ 60 ਹਜ਼ਾਰ 419 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਵੱਖ ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ ਭਾਵ ਮੰਡੀਆਂ ਵਿੱਚ ਪਹੁੰਚੇ ਝੋਨੇ ਵਿੱਚੋਂ 94 ਫੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ।ਖਰੀਦ ਕੀਤੇ ਗਏ ਝੋਨੇ ਵਿੱਚੋਂ 68 ਫੀਸਦੀ ਦੀ ਚੁਕਾਈ ਕਰਵਾਈ ਜਾ ਚੁੱਕੀ ਹੈ। ਕੁਲਵੰਤ ਸਿੰਘ ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 255399 ਐਮ.ਟੀ., ਮਾਰਕਫ਼ੈਡ ਵੱਲੋਂ 146551 ਐਮ.ਟੀ., ਪਨਸਪ ਵੱਲੋਂ 97967 ਐਮ.ਟੀ., ਵੇਅਰਹਾਊਸ ਵੱਲੋ 60429 ਐਮ.ਟੀ. ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 73 ਕੁਇੰਟਲ ਝੋਨਾ ਖ੍ਰੀਦਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਹਰ ਹੀਲੇ ਨਿਪਟਿਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਦੱਸਿਆ ਕਿ ਕੋਈ ਵੀ ਕਿਸਾਨ ਸੁਪਰ ਐਸ.ਐਮ.ਐਸ. ਲੱਗੇ ਵਾਲੀ ਕੰਬਾਈਨ ਤੋਂ ਬਗੈਰ ਝੋਨੇ ਦੀ ਵਢਾਈ ਨਾ ਕਰਵਾਉਣ ਕਿਉਂਕਿ ਇਹ ਗੈਰਕਾਨੂੰਨੀ ਹੈ। ਕਿਸਾਨ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਉਣ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar