(Date : 28/April/2424)

(Date : 28/April/2424)

मान सरकार भाजपा प्रदेश मोर्चे के पदाधिकारी की ज्वाइनिंग के नाम पर पंजाबवासियों को कर रही गुमराह, कुलदीप सिंह शंटी के नाम पर कर रही घटिया और ओछी राजनीति --बृजेश शर्मा | कुर्सी और जनता के पैसों से बनाए बंगले का मोह केजरीवाल के इस्तीफे में सबसे बड़ी बाधा:-सुशील रिंकु | ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ | ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ | लायलपुर खालसा कॉलेज फॉर विमेन, जालंधर ने पैरेंट - टीचर मीटिंग का आयोजन किया |

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦਿਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ






ਨਿਰਧਾਰਿਤ ਸਮੇਂ ਉੱਪਰ ਵੀ ਕੇਵਲ ਗ੍ਰੀਨ ਪਟਾਕੇ ਚਲਾਉਣ ਦੀ ਹੋਵੇਗੀ ਇਜਾਜਤ

ਨਿਰਧਾਰਿਤ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਪਟਾਕੇ ਚਲਾਉਣ ਤੇ ਪੂਰਨ ਪਾਬੰਦੀ ਰਹੇਗੀ-ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ (ਕਮਲ) :- ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਦਿਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕਰ ਦਿੱਤਾ ਗਿਆ ਹੈ। ਨਿਰਧਾਰਿਤ ਕੀਤੇ ਸਮੇਂ ਤੋਂ ਪਹਿਲਾਂ ਜਾਂ ਇਸ ਤੋਂ ਬਾਅਦ ਪਟਾਕੇ ਚਲਾਉਣ ਅਤੇ ਗਰੀਨ ਪਟਾਕਿਆਂ ਤੋਂ ਇਲਾਵਾ ਹੋਰ ਪਟਾਕੇ ਚਲਾਉਣ ਤੇ ਪੂਰਨ ਤੌਰ ਉੱਪਰ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ 12 ਨਵੰਬਰ ਨੂੰ ਦਿਵਾਲੀ ਦੇ ਤਿਉਹਾਰ ਵਾਲੇ ਦਿਨ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, 27 ਨਵੰਬਰ ਨੂੰ ਗੁਰਪੁਰਬ ਦੇ ਤਿਉਹਾਰ ਵਾਲੇ ਦਿਨ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜਤ ਹੋਵੇਗੀ। ਕ੍ਰਿਸਮਿਸ ਦੇ ਤਿਉਹਾਰ ਵਾਲੇ ਦਿਨ 25 ਦਸੰਬਰ ਦੀ ਰਾਤ 11:55 ਵਜੇ ਤੋਂ 26 ਦਸੰਬਰ ਦੀ ਸਵੇਰ 12:30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜਤ ਹੋਵੇਗੀ। ਨਵੇਂ ਸਾਲ ਵਾਲੇ ਦਿਨ 31 ਦਸੰਬਰ ਦੀ ਰਾਤ 11:55 ਵਜੇ ਤੋਂ 1 ਜਨਵਰੀ, 2024 ਦੀ ਸਵੇਰ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਹੁਕਮਾਂ ਦੀ ਇੰਨ੍ਹ ਬਿੰਨ੍ਹ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਨ ਸ਼ੁੱਧਤਾ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar