(Date : 27/April/2424)

(Date : 27/April/2424)

ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ | ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ | लायलपुर खालसा कॉलेज फॉर विमेन, जालंधर ने पैरेंट - टीचर मीटिंग का आयोजन किया | डिप्स स्कूल सूरानुस्सी मेंलगाया ट्रैफिक जागरूकता सेमिनार | के.एम.वी. की छात्राओं ने चार्टर्ड अकाउंटेंट बनने से संबंधित जानकारी हासिल की |

ਜਲਦ ਹੀ ਨਵੀਂ ਦਿੱਖ ਮਿਲੇਗੀ ਸੂਬੇਦਾਰ ਜੋਗਿੰਦਰ ਸਿੰਘ ਕੰਪਲੈਕਸ ਨੂੰ






ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਕੰਪਲੈਕਸ ਦੇ ਨਵੀਨੀਕਰਨ ਅਤੇ ਰਿਪੇਅਰ ਦੇ ਕੰਮ ਦਾ ਉਦਘਾਟਨ

ਜਲਦੀ ਹੀ ਵੱਖ-2 ਸਕੀਮਾਂ ਵਿੱਚ ਪ੍ਰਾਪਰਟੀਆਂ ਨੂੰ ਵੇਚਣ ਲਈ ਈ-ਆਕਸ਼ਨ ਕੀਤੀ ਜਾਵੇਗੀ ਸ਼ੁਰੂ - ਚੇਅਰਮੈਨ ਦੀਪਕ ਅਰੋੜਾ

ਮੋਗਾ (ਕਮਲ) :- ਸਥਾਨਕ ਬੱਸ ਅੱਡੇ ਦੇ ਬਾਹਰ ਬਣਿਆ ਸੂਬੇਦਾਰ ਜੋਗਿੰਦਰ ਸਿੰਘ ਕੰਪਲੈਕਸ ਜਲਦ ਹੀ ਨਵੀਂ ਦਿੱਖ ਵਿੱਚ ਦੇਖਣ ਨੂੰ ਮਿਲੇਗਾ। ਪੰਜਾਬ ਸਰਕਾਰ ਦੇ ਨਿਰਦੇਸ਼ ਉੱਤੇ ਨਗਰ ਸੁਧਾਰ ਟਰੱਸਟ ਮੋਗਾ ਵੱਲੋਂ ਇਸਦੀ ਕਾਇਆ ਕਲਪ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸੇ ਤਹਿਤ ਡਾ. ਅਮਨਦੀਪ ਕੌਰ ਅਰੋੜਾ ਐਮ.ਐਲ.ਏ. ਮੋਗਾ ਅਤੇ ਚੇਅਰਮੈਨ ਸ਼੍ਰੀ ਦੀਪਕ ਅਰੋੜਾ, ਨਗਰ ਸੁਧਾਰ ਟਰੱਸਟ, ਮੋਗਾ ਵੱਲੋਂ ਅੱਜ ਸੂਬੇਦਾਰ ਜੋਗਿੰਦਰ ਸਿੰਘ ਕੰਪਲੈਕਸ ਦੇ ਨਵੀਨੀਕਰਨ ਅਤੇ ਰਿਪੇਅਰ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਹ ਕੰਮ 17.84 ਲੱਖ ਰੁ: ਦਾ ਹੈ ਅਤੇ 3 ਮਹੀਨਿਆ ਵਿੱਚ ਮੁਕੰਮਲ ਹੋ ਜਾਵੇਗਾ ਅਤੇ ਇਸ ਕੰਮ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆ ਨੂੰ ਇੱਕ ਵਧੀਆ ਅਤੇ ਪਦਉੱਨਤ ਕੰਪਲੈਕਸ ਮਿਲੇਗਾ।

ਇਸ ਮੌਕੇ ਗੱਲਬਾਤ ਕਰਦਿਆਂ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਦੇ ਰਾਹ ਤੁਰੀ ਹੋਈ ਹੈ। ਜਿੱਥੇ ਨਵੇਂ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ ਉਥੇ ਹੀ ਪੁਰਾਣੀਆਂ ਇਮਾਰਤਾਂ ਨੂੰ ਵੀ ਸੰਭਾਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੂਬੇਦਾਰ ਜੋਗਿੰਦਰ ਸਿੰਘ ਕੰਪਲੈਕਸ ਦੇ ਨਵੀਨੀਕਰਨ ਨਾਲ ਜਿੱਥੇ ਲੋਕਾਂ ਨੂੰ ਬੇਹਤਰ ਕਾਰੋਬਾਰ ਦੇ ਮੌਕੇ ਮਿਲਣਗੇ ਉਥੇ ਹੀ ਸ਼ਹਿਰ ਮੋਗਾ ਦੀ ਆਰਥਿਕਤਾ ਅਤੇ ਵਿਕਾਸ ਨੂੰ ਵੀ ਨਵੀਂ ਦਿਸ਼ਾ ਮਿਲੇਗੀ। ਇਸ ਮੌਕੇ ਤੇ ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਵੱਲੋਂ ਦੱਸਿਆ ਗਿਆ ਕਿ ਇਸ ਕੰਪਲੈਕਸ ਦਾ ਡਿਜਾਈਨ ਕਾਫੀ ਪੁਰਾਣਾ ਹੋਣ ਕਾਰਨ ਕੰਪਲੈਕਸ ਦੀਆਂ ਦੁਕਾਨਾਂ ਵੇਚਣ ਵਿੱਚ ਕਾਫੀ ਸਮੱਸਿਆ ਆ ਰਹੀ ਸੀ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਕੰਪਲੈਕਸ ਦੇ ਨਵੀਨੀਕਰਨ ਅਤੇ ਰਿਪੇਅਰ ਨਾਲ ਮੋਗਾ ਸ਼ਹਿਰ ਵਾਸੀਆਂ ਨੂੰ ਬਹੁਤ ਵਧੀਆ ਅਤੇ ਆਧੁਨਿਕ ਕੰਪਲੈਕਸ ਸਮਰਪਿਤ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਟਰੱਸਟ ਵੱਲੋਂ ਜਲਦੀ ਹੀ ਵੱਖ-2 ਸਕੀਮਾਂ ਵਿੱਚ ਪ੍ਰਾਪਰਟੀਆਂ ਨੂੰ ਵੇਚਣ ਲਈ ਈ-ਆਕਸ਼ਨ ਕੀਤੀ ਜਾ ਰਹੀ ਹੈ। ਜਿਸ ਨਾਲ ਆਮ ਪਬਲਿਕ ਈ-ਆਕਸ਼ਨ ਰਾਹੀਂ ਰਿਹਾਇਸ਼ੀ ਅਤੇ ਕਮਰਸ਼ੀਅਲ ਪ੍ਰਾਪਰਟੀਆਂ ਨੂੰ ਖਰੀਦ ਕਰ ਸਕਦੇ ਹਨ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਮੇਅਰ ਨਗਰ ਨਿਗਮ ਮੋਗਾ ਬਲਜੀਤ ਸਿੰਘ ਚੰਨੀ ਅਤੇ ਗੁਰਤੇਜ ਸਿੰਘ ਖੋਸਾ ਚੇਅਰਮੈਨ, ਨਗਰ ਸੁਧਾਰ ਟਰੱਸਟ ਫਰੀਦਕੋਟ ਵੀ ਹਾਜਰ ਸਨ। ਇਸ ਮੌਕੇ ਤੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਸੰਧੂ, ਟਰੱਸਟ ਇੰਜੀਨੀਅਰ ਬੂਟਾ ਰਾਮ, ਸਹਾਇਕ ਟਰੱਸਟ ਇੰਜੀਨੀਅਰ ਅੰਕਿਤ ਨਾਰੰਗ, ਲੇਖਾਕਾਰ ਹਰਸਿਮਰਨ ਸਿੰਘ, ਜੂਨੀਅਰ ਇੰਜੀਨੀਅਰ ਤਰਸੇਮ ਲਾਲ, ਵਰਿੰਦਰਪਾਲ ਸਿੰਘ, ਅਵਤਾਰ ਸਿੰਘ, ਹਾਜ਼ਰ ਸਨ। ਉਦਘਾਟਨ ਮੌਕੇ ਸ਼ਹਿਰ ਦੀਆਂ ਮਸ਼ਹੂਰ ਹਸਤੀਆਂ ਜਿਨ੍ਹਾਂ ਵਿੱਚ ਐਮ.ਸੀ ਜਗਸੀਰ ਸਿੰਘ ਹੁੰਦਲ, ਐਮ.ਸੀ. ਬਿਕਰਮਜੀਤ ਸਿੰਘ ਘਾਤੀ, ਅਜੇ ਸ਼ਰਮਾਂ, ਰਿੰਪੀ ਗਰੇਵਾਲ, ਗੁਰਪ੍ਰੀਤ ਸੱਚਦੇਵਾ, ਹਰਮੇਲ ਸਿੰਘ, ਗੁਰਵਿੰਦਰ ਸਿੰਘ ਡਾਲਾ ਵੀ ਹਾਜ਼ਰ ਸਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar