(Date : 04/May/2424)

(Date : 04/May/2424)

भाजपा के प्रदेश महामंत्री राकेश राठौर ने साथियों सहित किया कर्मजीत कौर चौधरी का भाजपा में शामिल होने पर पुष्पित अभिनंदन | सेंट सोल्जर कॉलेज ऑफ एजुकेशन, जालंधर के बी.एड सेमेस्टर-3 के छात्रों ने यूनिवर्सिटी में ग्रुप का नाम रोशन किया | मोहनलाल उप्पल डी.ए.वी. कॉलेज फगवाड़ा में 'वर्ल्ड लाफ्टर डे' पर पोस्टर मेकिंग प्रतियोगिता का आयोजन किया गया | दर्शन अकादमी में हुई आध्यात्मिक ज्ञान- योग के कार्यशाला का आयोजन | एपीजे कॉलेज ऑफ फाइन आर्ट्स जालंधर में विद्यार्थियों ने सीखी कम्युनिकेटिव इंग्लिश एवं सॉफ्ट स्किल्स में पारंगत होने की तकनीक |

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੀਗਲ ਸਰਵਿਸਜ਼ ਡੇ ਤਹਿਤ ਐਸ.ਡੀ. ਪਬਲਿਕ ਸਕੂਲ ਵਿਖੇ ਸੈਮੀਨਾਰ ਲਗਾਇਆ






ਮੋਗਾ (ਕਮਲ) :- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਮੋਹਾਲੀ ਦੀਆਂ ਹਦਾਇਤਾਂ ਅਤੇ ਸ਼੍ਰੀ ਅਤੁਲ ਕਸਾਨਾ ਜੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਅਗਵਾਈ ਹੇਠ 9 ਨਵੰਬਰ, 2023 ਨੂੰ ਲੀਗਲ ਸਰਵਿਸਜ ਡੇ ਮਨਾਇਆ ਜਾਣਾ ਹੈ, ਜਿਸ ਦੇ ਤਹਿਤ ਅੱਜ 8 ਨਵੰਬਰ 2023 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਐੱਸ. ਡੀ. ਪਬਲਿਕ ਸਕੂਲ ਮੋਗਾ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਪੈਨਲ ਦੇ ਵਕੀਲ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਲੀਗਲ ਸਰਵਿਸਜ਼ ਐਕਟ 1987 ਮਿਤੀ 09.11.1995 ਦੇਸ਼ ਭਰ ਵਿੱਚ ਲਾਗੂ ਕਰਨ ਉਪਰੰਤ ਹੋਂਦ ਵਿੱਚ ਆਇਆ। ਜ਼ਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਮੋਗਾ ਦੇ ਪੈਨਲ ਵਕੀਲ ਸ੍ਰੀ ਰਾਜੇਸ਼ ਸ਼ਰਮਾ ਨੇ ਮੁਫ਼ਤ ਕਾਨੂੰਨੀ ਸਹਾਇਤਾ, ਪੰਜਾਬ ਪੀੜਤ ਮੁਆਵਜ਼ਾ ਸਕੀਮ 2017 ਅਤੇ ਨਾਲਸਾ ਕੰਪਨਸੇਸ਼ਨ ਸੀਕਮ ਫਾਰ ਵੋਮੈਨ ਵਿਕਟਮਜ਼/ਸਰਵਾਈਵਰਜ਼ ਆਫ਼ ਸੈਕਸ਼ੂਅਲ ਅਸਾਲਟ/ਅਦਰਜ਼ ਕਰਾਈਮਜ਼ 2018 ਤੇ ਮੀਡੀਏਸ਼ਨ ਸੈਂਟਰ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਕੂਲੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਉਨ੍ਹਾਂ ਸਕੂਲੀ ਵਿਦਿਆਰਥੀਆਂ ਨਾਲ ਕਾਨੂੰਨ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਕਿਵੇਂ ਕੋਈ ਵੀ ਵਿਅਕਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸੇਵਾਵਾਂ ਲੈ ਸਕਦਾ ਹੈ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਾਲ ਸਮੇਤ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar