(Date : 03/May/2424)

(Date : 03/May/2424)

भाजपा नेताओ ने आरोप लगाया नगर निगम जालंधर भ्रष्टाचार का अड्डा बना | बीबीके डीएवी कॉलेज फॉर वुमेन द्वारा वृक्षारोपण अभियान का आयोजन | मेयर वर्ल्ड स्कूल में अंतरसदनीय ड्रेस अप लाइक ए वर्ड प्रतियोगिता का आयोजन | श्रम दिवस पर डिप्स के बच्चों ने सहायक स्टाफ को कार्ड देकर किया धन्यावाद | ਕਿਸਾਨਾਂ ਨੂੰ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ- ਡੀ.ਸੀ |

ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਵਿਧਾਨ ਸਭਾ ਵਿੱਚ ਉਠਾਇਆ ਸਵੈ-ਸਹਾਇਤਾ ਸਹਿਕਾਰੀ ਸਭਾਵਾਂ ਦੀ ਕਰਜ਼ਾ ਮਾਫ਼ੀ ਦਾ ਮੁੱਦਾ






ਜਲੰਧਰ (ਅਰੋੜਾ) :-  ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਸਿਫਰ ਕਾਲ ਦੌਰਾਨ ਬੋਲਦਿਆਂ ਸਾਰੀਆਂ ਸਵੈ-ਸਹਾਇਤਾ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਲਈ ਕਿਸਾਨ ਕਰਜ਼ਾ ਮੁਆਫੀ ਸਕੀਮ ਨੂੰ ਲਾਗੂ ਕਰਨ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸਵੈ-ਸਹਾਇਤਾ ਸਹਿਕਾਰੀ ਸਭਾਵਾਂ ਨੂੰ ਹੁਣ ਤੱਕ ਕਰਜ਼ਾ ਮੁਆਫੀ ਦਾ ਲਾਭ ਨਹੀਂ ਮਿਲਿਆ ਹੈ ਅਤੇ ਸਰਕਾਰ ਨੂੰ ਇਹਨਾਂ ਸਭਾਵਾਂ ਨਾਲ ਜੁੜੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਤੁਰੰਤ ਮੁਆਫ ਕਰਨੇ ਚਾਹੀਦੇ ਹਨ। ਵਿਧਾਇਕ ਵਿਕਰਮਜੀਤ ਚੌਧਰੀ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਸੱਤਾ ਵਿੱਚ ਸੀ ਤਾਂ ਸਰਕਾਰ ਨੇ ਲੱਖਾਂ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਸਨ। ਉਹਨਾਂ ਨੇ ਸਵੈ-ਸਹਾਇਤਾ ਸਹਿਕਾਰੀ ਸਭਾਵਾਂ ਨੂੰ ਕਰਜ਼ਾ ਮੁਆਫੀ ਸਕੀਮ ਵਿੱਚ ਸ਼ਾਮਲ ਕਰਨ ਲਈ ਇੱਕ ਵਫ਼ਦ ਦੇ ਨਾਲ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਚੰਨੀ ਨੇ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਸੀ ਪਰ ਚੋਣ ਜ਼ਾਬਤਾ ਲਾਗੂ ਹੋਣ ਕਰਕੇ ਸਕੀਮ ਦਾ ਫਾਇਦਾ ਲੋਕਾਂ ਤੱਕ ਨਹੀਂ ਪਹੁੰਚਿਆ। ਵਿਧਾਇਕ ਚੌਧਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ, ਇਸ ਲਈ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਜਲਦੀ ਤੋਂ ਜਲਦੀ ਰਾਹਤ ਪ੍ਰਦਾਨ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਵਿਧਾਇਕ ਵਿਕਰਮਜੀਤ ਚੌਧਰੀ ਨੇ ਇਸ ਸਾਲ ਮਾਰਚ ਮਹੀਨੇ 'ਚ ਵੀ ਵਿਧਾਨ ਸਭਾ 'ਚ ਇਸ ਮੁੱਦੇ 'ਤੇ ਇੱਕ ਸਵਾਲ ਉਠਾਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਉਦੋਂ ਕਿਹਾ ਸੀ ਕਿ ਅਜਿਹੀਆਂ ਖੇਤੀਬਾੜੀ ਸਭਾਵਾਂ ਦੇ ਮੈਂਬਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਫੈਸਲਾ ਆਉਣ ਵਾਲੇ ਸਮੇਂ ਵਿੱਚ ਸੂਬਾ ਸਰਕਾਰ ਵੱਲੋਂ ਲਿਆ ਜਾਵੇਗਾ। ਵਿਧਾਇਕ ਚੌਧਰੀ ਨੇ ਅਫਸੋਸ ਜ਼ਾਹਿਰ ਕੀਤਾ ਕਿ ਸਰਕਾਰ ਨੇ ਭਰੋਸਾ ਦੇਣ ਦੇ ਬਾਵਜੂਦ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬਣਦਾ ਲਾਭ ਨਹੀਂ ਦਿੱਤਾ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar