(Date : 07/May/2424)

(Date : 07/May/2424)

हल्का फिल्लौर के गढ़ा रोड में सुशील रिंकू के पक्ष में सफल बैठक का आयोजन | नॉर्थ हल्के के किशनपुरा और संतोखपुरा में भाजपा उम्मीदीवार सुशील रिंकु के पक्ष में सफल बैठक का हुआ आयोजन | राष्ट्रीय सुशासन केंद्र ने मसूरी में तंजानिया के अधिकारियों के लिए सार्वजनिक कार्यों की परियोजना और जोखिम प्रबंधन पर दो सप्ताह का क्षमता निर्माण कार्यक्रम शुरू किया | मां के समर्पण बलिदान को डिप्स के विद्यार्थियों ने किया नमन | सीटी यूनिवर्सिटी में पिटारा प्रीमियर नाइट्स का आयोजन |

ਵਿਕਸਤ ਭਾਰਤ ਸੰਕਲਪ ਯਾਤਰਾ ਆਪਣੇ ਪੰਜਵੇਂ ਦਿਨ ਦੇ ਸਫਰ ਤੇ ਰਹੀ ਸਫਲ






ਧੱਲੇਕੇ ਤੋਂ ਚੁੱਘਾ ਕਲਾਂ ਪਿੰਡਾਂ ਦੇ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਿਆ ਭਰਪੂਰ ਲਾਹਾ- ਡਿਪਟੀ ਕਮਿਸ਼ਨਰ

ਮੋਗਾ (ਕਮਲ) :- ਕੇਂਦਰ ਸਰਕਾਰ ਵਲੋਂ ''ਵਿਕਸਤ ਭਾਰਤ ਸੰਕਲਪ ਯਾਤਰਾ'' ਤਹਿਤ ਚੱਲ ਰਹੀ ਵੈਨ ਰਾਹੀਂ ਅੱਜ ਆਪਣੇ ਪੰਜਵੇਂ ਦਿਨ ਦੇ ਸਫਰ ਤੇ ਪਿੰਡ ਵਾਸੀਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤੋਂ ਜਾਣੂ ਕਰਵਾ ਕੇ ਲਾਭਪਾਤਰੀਆਂ ਵਜੋਂ ਵੱਡੀ ਗਿਣਤੀ ਵਿੱਚ ਲਾਹਾ ਲਿਆ। ਪੰਜਵੇਂ ਦਿਨ ਤੇ ਧੱਲੇਕੇ ਤੋਂ ਚੁੱਘਾ ਕਲਾਂ ਪਿੰਡ ਜਾ ਕੇ ਵੈਨ ਨੇ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਤੋਂ ਇਲਾਵਾ ਮੌਕੇ ਉੱਪਰ ਹੀ ਇਨ੍ਹਾਂ ਦਾ ਲਾਹਾ ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਇਆ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਦੇ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਯਾਤਰਾ 25 ਜਨਵਰੀ, 2024 ਨੂੰ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ''ਵਿਕਸਤ ਭਾਰਤ ਸੰਕਲਪ ਯਾਤਰਾ- ਹਮਾਰਾ ਸੰਕਲਪ ਵਿਕਸਿਤ ਭਾਰਤ'' ਮੁਹਿੰਮ ਦੀ ਨਿਗਰਾਨੀ ਸਿੱਧੇ ਤੌਰ ਉੱਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਬਜ਼ੁਰਗ ਅਤੇ ਅਨਪੜ੍ਹ ਲੋਕਾਂ ਲਈ ਜਿਨ੍ਹਾਂ ਨੂੰ ਸਰਕਾਰੀ ਸਕੀਮਾਂ ਬਾਰੇ ਕੁੱਝ ਵੀ ਪਤਾ ਨਹੀਂ ਲਗਦਾ ਉਨ੍ਹਾਂ ਲਈ ਕਾਫੀ ਫਾਇਦੇਮੰਦ ਸਾਬਿਤ ਹੋ ਰਹੀ ਹੈ। ਪਿੰਡ ਵਾਸੀਆਂ ਦੀ ਸਹੂਲਤ ਲਈ ਹੀ ਪਿੰਡਾਂ ਵਿਚ ਜਾਗਰੂਕਤਾ ਵੈਨਾਂ ਨੂੰ ਭੇਜ ਕੇ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਇਹ ਇੱਕ ਸਰਕਾਰ ਦਾ ਨਿਵੇਕਲਾ ਕਦਮ ਹੈ ਜਿਸ ਵਿੱਚ ਹੁਣ ਤੱਕ ਕਦੀ ਨਾ ਕਵਰ ਕੀਤੇ ਗਏ ਲਾਭਪਾਤਰੀਆਂ ਦਾ ਮਾਰਗਦਰਸ਼ਨ ਕੀਤਾ ਜਾ ਰਿਹਾ ਹੈ ਤਾਂ ਜੋ ਜਿਨ੍ਹਾਂ ਯੋਜਨਾਵਾਂ ਦਾ ਲਾਭ ਉਨ੍ਹਾਂ ਤੱਕ ਨਹੀਂ ਪਹੁੰਚਿਆ ਹੈ ਉਹ ਵੀ ਯੋਜਨਾਵਾਂ ਦਾ ਲਾਭ ਲੈ ਸਕਣ। ਇਸ ਵੈਨ ਰਾਹੀਂ  ਪਿੰਡਾਂ ਦੇ ਵਿੱਚ ਲੋਕਾਂ ਨੂੰ ਹਰ ਯੋਜਨਾ ਦਾ ਲਾਭ ਦੇ ਕੇ ਸਮਾਨਤਾ ਨਾਲ ਸਾਰੇ ਅਧਿਕਾਰ ਮੁੱਹਈਆ ਕਰਵਾਏ ਜਾ ਰਹੇ ਹਨ ਤਾਂ ਜੋ ਉਹ ਕਿਸੇ ਵੀ ਆਪਣੇ ਮੌਲਿਕ ਅਧਿਕਾਰ ਤੋਂ ਵਾਂਝੇ ਨਾ ਰਹਿਣ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar