(Date : 07/May/2424)

(Date : 07/May/2424)

भारत-घाना संयुक्त व्यापार समिति का चौथा सत्र अकरा में सम्प न्नर | ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਕਿਨਾਰੇ | लोकसभा चुनाव 2024 से पहले सीटी ग्रुप और स्वीप जालंधर ने मतदाता जागरूकता अभियान चलाया | सीटी ग्रुप ने कंपनी बाग, अमृतसर में WOW-वीकेंड वेलनेस की सफलतापूर्वक मेजबानी की | डिप्स के छात्र प्रथमप्रीत सिंह ने जीता स्वर्ण पदक |

ਡਿਪਟੀ ਕਮਿਸ਼ਨਰ ਨੇ 8 ਦਸੰਬਰ ਨੂੰ ਲੱਗਣ ਵਾਲੇ ਆਧਾਰ ਕਾਰਡ ਇੰਨਰੋਲਮੇਂਟ/ ਅਪਡੇਸ਼ਨ ਕੈਂਪਾਂ ਦਾ ਸ਼ਡਿਊਲ ਕੀਤਾ ਜਾਰੀ






ਵੱਧ ਤੋਂ ਵੱਧ ਲੋਕਾਂ ਨੂੰ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ

ਮੋਗਾ (ਕਮਲ) :- ਆਧਾਰ ਕਾਰਡ ਹਰ ਇੱਕ ਵਿਅਕਤੀ ਦਾ ਇੱਕ ਅਹਿਮ ਦਸਤਾਵੇਜ ਹੈ ਜਿਸ ਰਾਹੀਂ ਹੀ ਸਾਰੀਆਂ ਸਰਕਾਰੀ ਗੈਰ ਸਰਕਾਰੀ ਸਕੀਮਾਂ ਦਾ ਲਾਹਾ ਵਿਅਕਤੀ ਨੂੰ ਮਿਲਦਾ ਹੈ। ਆਮ ਤੌਰ ਤੇ ਵੇਖਣ ਵਿੱਚ ਆਉਂਦਾ ਹੈ ਕਿ ਬਹੁਤ ਸਾਰੇ ਵਿਅਕਤੀਆਂ ਵੱਲੋਂ ਆਪਣੇ ਆਧਾਰ ਕਾਰਡਾਂ ਨੂੰ ਅਪਡੇਟ ਨਹੀਂ ਕਰਵਾਇਆ ਜਾਂਦਾ ਜਿਸ ਨਾਲ ਉਹਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਲੈਣ ਵਿੱਚ ਮੁਸ਼ਕਿਲ ਪੇਸ਼ ਆ ਜਾਂਦੀ ਹੈ ਇਸ ਲਈ ਹਰੇਕ ਵਿਅਕਤੀ ਨੂੰ ਆਪਣਾ ਆਧਾਰ ਕਾਰਡ ਅਪਡੇਟ ਕਰਵਾਉਣ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਹਰੇਕ ਵਿਅਕਤੀ ਦੇ ਆਧਾਰ ਕਾਰਡ ਦੀ ਇੰਨਰੋਲਮੇਂਟ ਅਤੇ ਇਸਦੀ ਅਪਡੇਸ਼ਨ ਯਕੀਨੀ ਬਣਾਉਣ ਲਈ ਜ਼ਿਲ੍ਹਾ ਮੋਗਾ ਦੇ ਹਰੇਕ ਬਲਾਕ ਦੇ ਚੋਣਵੇਂ ਪਿੰਡਾਂ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਆਧਾਰ ਕਾਰਡ  ਇੰਨਰੋਲਮੇਂਟ ਅਤੇ ਅਪਡੇਸ਼ਨ ਕੈਂਪਾਂ ਦਾ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 8 ਦਸੰਬਰ ਨੂੰ ਮੋਗਾ -1 ਦੇ ਸਰਕਾਰੀ ਪ੍ਰਾਇਮਰੀ ਸਕੂਲ ਬੁੱਟਰ, ਆਂਗਣਵਾੜੀ ਸੈਂਟਰ ਵਾਰਡ ਨੰਬਰ 2, ਮੋਗਾ-2 ਦੇ ਕੋਰੇਵਾਲਾ ਖੁਰਦ ਵਿਖੇ, ਬਲਾਕ ਬਾਘਾਪੁਰਾਣਾ ਦੇ ਪਿੰਡ ਫੂਲੇਵਾਲਾ ਵਿਖੇ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਬਲਾਕ ਨਿਹਾਲ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਦੁੱਨਾ, ਬਲਾਕ ਧਰਮਕੋਟ 2 ਦੇ ਪਿੰਡ ਫਿਰੋਜ਼ਪੁਰ ਮੰਗਲ ਸਿੰਘ ਤੇ ਮਨਾਵਾਂ ਚੁੱਗਾ ਕਲਾਂ ਵਿਖੇ, ਧਰਮਕੋਟ 1 ਦੇ ਪਿੰਡ ਚੱਕ ਤਾਰੇਵਾਲਾ ਵਿਖੇ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸਨਰ ਨੇ ਸੰਬਧਤ ਪਿੰਡਾਂ ਅਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।ਜਿਕਰਯੋਗ ਹੈ ਕਿ ਇਹ ਕੈਂਪ 30 ਨਵੰਬਰ ਤੱਕ ਵੱਖ ਵੱਖ ਪਿੰਡਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਲਗਾਏ ਜਾਣਗੇ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar