(Date : 03/May/2424)

(Date : 03/May/2424)

श्रम दिवस पर डिप्स के बच्चों ने सहायक स्टाफ को कार्ड देकर किया धन्यावाद | ਕਿਸਾਨਾਂ ਨੂੰ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ- ਡੀ.ਸੀ | डीएवी कॉलेज जालंधर को द ट्रिब्यून गाइड टू बेस्ट कॉलेजेज के अन्तर्गत सर्वश्रेष्ठ कॉलेज का दर्जा प्राप्त हुआ | एपीजे कॉलेज ऑफ फाइन आर्ट्स जालंधर में विद्यार्थियों ने पोर्ट्रेट,लैंडस्केप एवं पेंटिंग बनाने की तकनीक को जाना | के.एम.वी. द्वारा रिसर्च एथिक्स एंड प्लेजिरिज्म विषय पर रिसर्च फोरम आयोजित |

ਤਲਵੰਡੀ ਭੰਗੇਰੀਆਂ ਤੇ ਦੋਸਾਂਝ ਪਹੁੰਚੀ ਵਿਕਸਤ ਭਾਰਤ ਸੰਕਲਪ ਯਾਤਰਾ ਵੈਨ ਦੇ






ਲੋਕਾਂ ਨੇ ਲਿਆ ਸਰਕਾਰੀ ਸੇਵਾਵਾਂ ਦਾ ਲਾਹਾ- ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ

ਮੋਗਾ (ਕਮਲ) :- ''ਵਿਕਸਤ ਭਾਰਤ ਸੰਕਲਪ ਯਾਤਰਾ'' ਦੀ ਵੈਨ ਅੱਜ ਪਿੰਡ ਤਲਵੰਡੀ ਭੰਗੇਰੀਆਂ ਤੇ ਦੋਸਾਂਝ ਵਿਖੇ ਪਹੁੰਚੀ । ਪਿਛਲੇ 13 ਦਿਨਾਂ ਤੋਂ ਵੱਖ ਵੱਖ ਪਿੰਡਾਂ ਦੇ ਲੋਕ ਇਸ ਵੈਨ ਰਾਹੀਂ ਸਰਕਾਰੀ ਸਹੂਲਤਾਂ ਦਾ ਆਪਣੇ ਦਰਾਂ ਸਾਹਮਣੇ ਹੀ ਲਾਭ ਉਠਾ ਰਹੇ ਹਨ।  ਇਹ ਯਾਤਰਾ ਦੋ ਮਹੀਨੇ ਜ਼ਿਲ੍ਹੇ ਵਿੱਚ ਰਹੇਗੀ। ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਮੋਗਾ (ਵਿਕਾਸ) ਅਨੀਤਾ ਦਰਸ਼ੀ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅੱਜ ਦੇ ਦਿਨ ਵੀ ਇਸ ਮੌਕੇ ਵੱਖ-ਵੱਖ ਵਿਭਾਗਾਂ ਨੇ ਆਪਣੇ ਅਧੀਨ ਆਉਂਦੀਆਂ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਣੂੰ ਕਰਵਾਇਆ ਅਤੇ ਯੋਗ ਲਾਭਪਾਤਰੀਆਂ ਦੇ ਵੱਖ ਵੱਖ ਸਰਕਾਰੀ ਸਕੀਮਾਂ ਪ੍ਰਤੀ ਫਾਰਮ ਭਰੇ ਗਏ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ 15 ਨਵੰਬਰ ਤੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਦੇ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਯਾਤਰਾ 25 ਜਨਵਰੀ, 2024 ਨੂੰ ਸਮਾਪਤ ਹੋਵੇਗੀ। ਅਨੀਤਾ ਦਰਸ਼ੀ ਨੇ ਦੱਸਿਆ ਕਿ ਅੱਜ ਪਿੰਡ ਵਾਸੀਆਂ ਤੇ ਸਰਕਾਰੀ ਮੁਲਾਜ਼ਮਾਂ ਨੇ ਭਾਰਤ ਨੂੰ 2047 ਤੱਕ ਵਿਕਸਤ ਤੇ ਆਤਮ ਨਿਰਭਰ ਦੇਸ਼ ਬਣਾਉਣ ਦਾ, ਗੁਲਾਮੀ ਦੀ ਮਾਨਸਿਕਤਾ ਨੂੰ ਖਤਮ ਕਰਨ, ਆਪਣੇ ਦੇਸ਼ ਦੀ ਅਮੀਰ ਵਿਰਾਸਤ ਨੂੰੰ ਸਾਂਭਣ, ਭਾਰਤ ਦੀ ਏਕਤਾ ਨੂੰ ਮਜ਼ਬੂਤ ਬਣਾਉਣ, ਜਿੰਮੇਵਾਰ ਨਾਗਰਿਕ ਬਣਨ ਦਾ ਅਹਿਦ ਵੀ ਲਿਆ ।  

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar