(Date : 02/May/2424)

(Date : 02/May/2424)

श्रम दिवस पर डिप्स के बच्चों ने सहायक स्टाफ को कार्ड देकर किया धन्यावाद | ਕਿਸਾਨਾਂ ਨੂੰ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ- ਡੀ.ਸੀ | डीएवी कॉलेज जालंधर को द ट्रिब्यून गाइड टू बेस्ट कॉलेजेज के अन्तर्गत सर्वश्रेष्ठ कॉलेज का दर्जा प्राप्त हुआ | एपीजे कॉलेज ऑफ फाइन आर्ट्स जालंधर में विद्यार्थियों ने पोर्ट्रेट,लैंडस्केप एवं पेंटिंग बनाने की तकनीक को जाना | के.एम.वी. द्वारा रिसर्च एथिक्स एंड प्लेजिरिज्म विषय पर रिसर्च फोरम आयोजित |

ਪੰਜਾਬ ਵਿੱਚ ਬਿਜਲੀ ਮਹਿੰਗੀ ਕਰਨ ਦਾ ਹਲੇ ਕੋਈ ਪ੍ਰਸਤਾਵ ਨਹੀਂ - ਬਿਜਲੀ ਮੰਤਰੀ






ਕਿਹਾ, ਭਗਵੰਤ ਮਾਨ ਸਰਕਾਰ ਨੇ ਬਿਜਲੀ ਬੋਰਡ 1880 ਕਰੋੜ ਦੇ ਘਾਟੇ ਵਿਚੋਂ ਕੱਢ ਕੇ 564 ਕਰੋੜ ਰੁਪਏ ਮੁਨਾਫ਼ੇ ਵਿੱਚ ਕੀਤਾ

ਪੰਜਾਬ ਸਰਕਾਰ ਸੂਬੇ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ - ਹਰਭਜਨ ਸਿੰਘ ਈ ਟੀ ਓ

ਮੋਗਾ (ਕਮਲ) :- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਿਜਲੀ ਮਹਿੰਗੀ ਕਰਨ ਦਾ ਹਲੇ ਕੋਈ ਪ੍ਰਸਤਾਵ ਨਹੀਂ ਹੈ। ਉਹ ਅੱਜ ਸਥਾਨਕ ਨਿੱਜੀ ਸਕੂਲ ਵਿੱਚ ਇੱਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਆਏ ਸਨ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੇ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ, ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਅਤੇ ਹੋਰ ਵੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਜਦੋਂ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਬਣੀ ਹੈ ਉਦੋਂ ਤੋਂ ਪੰਜਾਬ ਸਰਕਾਰ ਨੇ ਬਿਜਲੀ ਦੇ ਰੇਟ ਨਹੀਂ ਵਧਾਏ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਫਰੀ ਕੀਤੀ ਨੂੰ 17 ਮਹੀਨੇ ਤੋਂ ਵਧੇਰੇ ਦਾ ਸਮਾਂ ਹੋ ਗਿਆ ਹੈ।

ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਆਪਣੀ ਪਹਿਲੀ ਚੋਣ ਗਰੰਟੀ ਮੁਫ਼ਤ ਬਿਜਲੀ ਦੇ ਕੇ ਪੂਰੀ ਕੀਤੀ ਸੀ। ਉਹਨਾਂ ਕਿਹਾ ਕਿ ਇਸ ਤੋਂ ਬਾਅਦ ਬਿਜਲੀ ਵਿਭਾਗ ਵਿਚ ਕਈ ਸੁਧਾਰ ਕੀਤੇ ਗਏ ਹਨ। ਜਦੋਂ ਉਹਨਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਉਸ ਵੇਲੇ ਬਿਜਲੀ ਬੋਰਡ 1880 ਕਰੋੜ ਰੁਪਏ ਦੇ ਘਾਟੇ ਵਿਚ ਚੱਲ ਰਿਹਾ ਸੀ। ਪਰ ਪੰਜਾਬ ਸਰਕਾਰ ਦੇ ਸੁਯੋਗ ਉਪਰਾਲਿਆਂ ਨਾਲ ਅੱਜ ਬੋਰਡ ਨੂੰ 564 ਕਰੋੜ ਰੁਪਏ ਮੁਨਾਫ਼ੇ ਵਿੱਚ ਕਰ ਦਿੱਤਾ ਗਿਆ ਹੈ। ਹੁਣ ਵੀ ਬਿਜਲੀ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਭਰਤੀ ਕਰਨ ਦੇ ਨਾਲ ਨਾਲ ਸਕੂਲਾਂ ਨੂੰ ਸਕੂਲ ਆਫ ਐਮੀਨਾਸ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar