(Date : 06/May/2424)

(Date : 06/May/2424)

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ | एपीजे में हुआ शपथ ग्रहण समारोह (2024-25) का आयोजन | डिप्स चेन में अभिभावक-शिक्षक बैठककी गईं (पीटीएम) आयोजित | एपीजे स्कूल, टांडा रोड, जालंधर के छात्रों ने पर्यावरण शिक्षा कार्यक्रम में उत्कृष्ट प्रदर्शन किया | के.एम.वी. कालजीएट स्कूल के बुक बैंक द्वारा बांटी गई नि:शुल्क पुस्तकें |

ਸੁਖਾਨੰਦ ਤੋਂ 40 ਸ਼ਰਧਾਲੂਆਂ ਦਾ ਜੱਥਾ ਆਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਧਾਰਮਿਕ ਯਾਤਰਾ ਲਈ ਰਵਾਨਾ






ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਦੇਣ ਲਈ ਸ਼ਰਧਾਲੂਆਂ ਨੇ ਭਗਵੰਤ ਸਿੰਘ ਮਾਨ ਸਰਕਾਰ ਦੀ ਕੀਤੀ ਸ਼ਲਾਘਾ

ਮੋਗਾ (ਕਮਲ) :- ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 40 ਸ਼ਰਧਾਲੂਆਂ ਦਾ ਜੱਥਾ ਸ਼ਨੀਵਾਰ ਨੂੰ ਹਲਕਾ ਬਾਘਾਪੁਰਾਣਾ ਦੇ ਪਿੰਡ ਸੁਖਾਨੰਦ ਤੋਂ ਆਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਹਰਕੰਵਲਜੀਤ ਸਿੰਘ ਨੇ ਦੱਸਿਆ ਕਿ ਇਸ ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਦੋ ਦਿਨਾਂ ਯਾਤਰਾ ਲਈ ਪੰਜਾਬ ਸਰਕਾਰ ਵੱਲੋਂ ਹਰ ਪਹਿਲੂ ਤੋਂ ਪ੍ਰਬੰਧ ਕੀਤੇ ਗਏ ਹਨ ਅਤੇ ਸ਼ਰਧਾਲੂਆਂ ਨੂੰ ਖਾਣ-ਪੀਣ ਤੇ ਰਹਿਣ ਲਈ ਕੋਈ ਖਰਚਾ ਨਹੀਂ ਕਰਨਾ ਪਵੇਗਾ। ਰਾਜ ਸਰਕਾਰ ਵੱਲੋਂ ਲੋੜੀਂਦੀਆਂ ਟਾਇਲਟਰੀ ਕਿੱਟਾਂ ਤੋਂ ਇਲਾਵਾ ਕੰਬਲ, ਚਾਦਰਾਂ, ਸਿਰਹਾਣੇ ਵੀ ਮੁਹੱਈਆ ਕਰਵਾਏ ਗਏ ਹਨ।

ਤੀਰਥ ਯਾਤਰਾ ਬੱਸ ਨੂੰ ਐਸ ਡੀ ਐਮ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸ਼ਰਧਾਲੂਆਂ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਸੰਸਾ ਕੀਤੀ। ਉਨ੍ਹਾਂ ਨੇ ਬਿਨਾਂ ਕਿਸੇ ਪੱਖਪਾਤ ਦੇ ਸੂਬਾ ਵਾਸੀਆਂ ਨੂੰ ਉਨ੍ਹਾਂ ਦੇ ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਭ ਅਵਸਰ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ 'ਤੇ ਉਨ੍ਹਾਂ ਨੂੰ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਹੈ। ਸੰਗਤ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ 'ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ। ਐੱਸ ਡੀ ਐੱਮ ਨੇ ਦੱਸਿਆ ਕਿ ਹਰੇਕ ਹਲਕੇ ਤੋਂ ਤੀਰਥ ਯਾਤਰਾ ਲਈ ਅੱਠ-ਅੱਠ ਬੱਸਾਂ ਚੱਲਣਗੀਆਂ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਇਸ ਮੌਕੇ ਹਲਕਾ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਪਿਤਾ ਨਿਸ਼ਾਨ ਸਿੰਘ ਅਤੇ ਭਰਾ ਮਾਸਟਰ ਸੁਰਜੀਤ ਸਿੰਘ ਵੀ ਹਾਜ਼ਰ ਸਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar