(Date : 05/May/2424)

(Date : 05/May/2424)

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ | एपीजे में हुआ शपथ ग्रहण समारोह (2024-25) का आयोजन | डिप्स चेन में अभिभावक-शिक्षक बैठककी गईं (पीटीएम) आयोजित | एपीजे स्कूल, टांडा रोड, जालंधर के छात्रों ने पर्यावरण शिक्षा कार्यक्रम में उत्कृष्ट प्रदर्शन किया | के.एम.वी. कालजीएट स्कूल के बुक बैंक द्वारा बांटी गई नि:शुल्क पुस्तकें |

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਰਵਾਉਣ ਦੇ ਆਦੇਸ਼






ਕਿਹਾ! ਖੇਤੀਬਾੜੀ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਲਈ ਟੇਲਾਂ ਤੱਕ ਪਾਣੀ ਪਹੁੰਚਾਇਆ ਜਾਵੇ

ਜਲ ਸਰੋਤ ਮੰਤਰੀ ਵਲੋਂ ਜਲ ਸੰਭਾਲ ਉਦੇਸ਼ ਨਾਲ ਚਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ

ਮੋਗਾ ਵਿਖੇ 5 ਜ਼ਿਲ੍ਹਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ

ਮੋਗਾ (ਕਮਲ) :- ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਮੁੱਚੀ ਮਾਲਵਾ ਬੈਲਟ ਨੂੰ ਅਗਾਮੀ ਮੌਨਸੂਨ ਸੀਜਨ ਦੌਰਾਨ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਡਰੇਨੇਜ਼ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਯਕੀਨੀ ਬਣਾਵੇ ਕਿ ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਾਰਵਾਈ ਜਾਵੇ ਤਾਂ ਜੋ ਨਜਾਇਜ਼ ਕਬਜ਼ੇ ਹਟਵਾਏ ਜਾ ਸਕਣ ਅਤੇ ਇਹਨਾਂ ਦੀ ਮੁਕੰਮਲ ਸਫ਼ਾਈ ਕਰਵਾਈ ਜਾ ਸਕੇ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਪਾਣੀ ਦੀ ਸੰਭਾਲ ਲਈ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ। ਜ਼ਿਲ੍ਹਾ ਮੋਗਾ, ਫਰੀਦਕੋਟ, ਫਿਰੋਜ਼ਪੁਰ, ਸ਼੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਵਿਧਾਇਕਾਂ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਲਈ ਟੇਲਾਂ ਤੱਕ ਪਾਣੀ ਪਹੁੰਚਾਇਆ ਜਾਵੇ।ਮਾਈਨਰ ਮੋਘਿਆਂ ਦੀ ਦੁਬਾਰਾ ਚੈਕਿੰਗ ਕਰਵਾਉਣ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਰਵਾਈ ਜਾਵੇ। ਇਸੇ ਤਰ੍ਹਾਂ ਕੈਬਨਿਟ ਮੰਤਰੀ ਨੇ ਹਰੀਕੇ ਝੀਲ ਅਤੇ ਫਾਜ਼ਿਲਕਾ ਕੋਲੋਂ ਲੰਘਣ ਵਾਲੇ ਦਰਿਆ ਦੀ ਸਫਾਈ ਕਰਵਾਉਣ ਅਤੇ ਸੇਮ ਨਾਲਿਆਂ ਦੀ ਲੇਵੈਲਿੰਗ ਦਾ ਖਾਕਾ ਤਿਆਰ ਕਰਨ ਨੂੰ ਕਿਹਾ। ਉਨ੍ਹਾਂ ਕਿਹਾ ਕਿ ਡਰੇਨ ਅਤੇ ਨਾਲਿਆਂ ਦੀ ਸਫਾਈ ਦਾ ਰਿਕਾਰਡ ਇਕ ਹਫਤੇ ਵਿੱਚ ਉਨ੍ਹਾਂ ਦੇ ਦਫਤਰ ਨੂੰ ਭੇਜਿਆ ਜਾਵੇ। ਉਨ੍ਹਾਂ ਆਦੇਸ਼ ਦਿੱਤੇ ਕਿ ਜਲ ਸਰੋਤ ਵਿਭਾਗ ਦੇ ਜਿੰਨੇ ਵੀ ਰੈਸਟ ਹਾਊਸ ਹਨ, ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਇਕ ਹਫਤੇ ਵਿੱਚ ਰਿਪੋਰਟ ਭੇਜੀ ਜਾਵੇ।

ਸਬੰਧਤ ਵਿਧਾਇਕਾਂ ਵੱਲੋਂ ਉਠਾਏ ਗਏ ਸਿੰਚਾਈ, ਨਹਿਰੀ ਪ੍ਰਣਾਲੀ ਅਤੇ ਜ਼ਮੀਨ ਹੇਠਲੇ ਪਾਣੀ ਦੇ ਪ੍ਰਬੰਧਨ ਸਬੰਧੀ ਮੁੱਦਿਆਂ ਨੂੰ ਸੁਣਦਿਆਂ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਅਜਿਹੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਵਿਧਾਇਕਾਂ ਅਤੇ ਚੇਅਰਮੈਨਾਂ ਵੱਲੋਂ ਚੁੱਕੇ ਗਏ ਮੁੱਦਿਆਂ 'ਤੇ ਹੋਈ ਪ੍ਰਗਤੀ ਦੀ ਸਮੀਖਿਆ ਕਰਨ ਲਈ ਅਗਲੇ ਮਹੀਨੇ ਇੱਕ ਸਮੀਖਿਆ ਮੀਟਿੰਗ ਵੀ ਕੀਤੀ ਜਾਵੇਗੀ। ਵਿਧਾਇਕਾਂ ਦੀ ਮੰਗ ਅਨੁਸਾਰ ਉਹਨਾਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਿਨਾਂ ਲੋੜ ਤੋਂ ਨਹਿਰਾਂ ਵਿੱਚ ਪਾਣੀ ਨਾ ਛੱਡਿਆ ਜਾਵੇ। ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਜਲ ਸੰਭਾਲ ਨਾਲ ਸਬੰਧਤ ਸਾਰੇ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰਨੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਹਿਰਾਂ ਰਾਹੀਂ ਸਿੰਚਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਕਦਮ ਚੁੱਕ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਉਹਨਾਂ ਅਧਿਕਾਰੀਆਂ ਨੂੰ ਵਿਧਾਇਕਾਂ ਨੂੰ ਨਾਲ ਲੈਕੇ ਜਮੀਨੀ ਹਕੀਕਤਾਂ ਜਾਨਣ ਦੀ ਹਦਾਇਤ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਮੂਹ ਅਧਿਕਾਰੀ ਸੂਬੇ ਦੇ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਨ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ। ਉਹਨਾਂ ਕਿਹਾ ਕਿ ਉਹਨਾਂ ਦੀ ਤਰਜੀਹ ਹੈ ਕਿ ਮੇਰੇ ਕੋਲ ਕੋਈ ਆਪਣੀ ਮੁਸ਼ਕਿਲ ਲੈ ਕੇ ਨਾ ਆਵੇ ਸਗੋਂ ਮੈਂ ਲੋਕਾਂ ਕੋਲ ਜਾਵਾਂ, ਵਿਧਾਇਕ ਵੀ ਆਪਣੇ ਹਲਕੇ ਬਾਰੇ ਦੱਸਣ, ਇਸੇ ਲਈ ਜਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਡਰੇਨਾਂ ਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਡਰੇਨੇਜ ਸਿਸਟਮ ਰਾਹੀਂ ਬਰਸਾਤੀ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਮਹੱਤਵਪੂਰਨ ਮੁੱਦਿਆਂ ਦੇ ਜਲਦੀ ਨਿਪਟਾਰੇ ਲਈ ਸਾਰੀਆਂ ਲੰਬਿਤ ਫਾਈਲਾਂ ਨੂੰ ਕਲੀਅਰ ਕੀਤਾ ਜਾਵੇ। ਉਹਨਾਂ ਦੁਹਰਾਇਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ ਤਾਂ ਜੋ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਸੁਚੱਜੇ ਢੰਗ ਨਾਲ ਹੱਲ ਕੀਤਾ ਜਾ ਸਕੇ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar