(Date : 02/May/2424)

(Date : 02/May/2424)

श्रम दिवस पर डिप्स के बच्चों ने सहायक स्टाफ को कार्ड देकर किया धन्यावाद | ਕਿਸਾਨਾਂ ਨੂੰ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ- ਡੀ.ਸੀ | डीएवी कॉलेज जालंधर को द ट्रिब्यून गाइड टू बेस्ट कॉलेजेज के अन्तर्गत सर्वश्रेष्ठ कॉलेज का दर्जा प्राप्त हुआ | एपीजे कॉलेज ऑफ फाइन आर्ट्स जालंधर में विद्यार्थियों ने पोर्ट्रेट,लैंडस्केप एवं पेंटिंग बनाने की तकनीक को जाना | के.एम.वी. द्वारा रिसर्च एथिक्स एंड प्लेजिरिज्म विषय पर रिसर्च फोरम आयोजित |

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਮੈਂਬਰ ਨੇ ਸ਼ਿਕਾਇਤਾਂ ਸੁਣੀਆਂ






ਪੁਲਿਸ ਅਤੇ ਸਬੰਧਤ ਅਧਿਕਾਰੀਆਂ ਨੂੰ ਸਾਰੇ ਮਾਮਲਿਆਂ ਸਬੰਧੀ 8 ਜਨਵਰੀ ਤੱਕ ਰਿਪੋਰਟਾਂ ਭੇਜਣ ਦੀ ਹਦਾਇਤ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਸ ਸੀ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ - ਪਰਮਿਲਾ

ਮੋਗਾ (ਕਮਲ) :- ਜ਼ਿਲ੍ਹਾ ਮੋਗਾ ਨਾਲ ਸਬੰਧਤ ਸ਼ਿਕਾਇਤਾਂ ਨੂੰ ਸੁਣਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਮੈਂਬਰ ਮਿਸ ਪਰਮਿਲਾ ਨੇ ਅੱਜ ਜ਼ਿਲ੍ਹਾ ਮੋਗਾ ਦਾ ਦੌਰਾ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੱਖੀ ਮੀਟਿੰਗ ਦੌਰਾਨ ਉਹਨਾਂ ਨੇ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸ਼ਿਕਾਇਤਾਂ ਉੱਤੇ ਕੀਤੀ ਕਰਵਾਈ ਬਾਰੇ ਰਿਪੋਰਟ 8 ਜਨਵਰੀ 2024 ਤੋਂ ਪਹਿਲਾਂ ਭੇਜਣ ਦੀ ਹਦਾਇਤ ਕੀਤੀ। ਅੱਜ ਮੀਟਿੰਗ ਦੌਰਾਨ ਸ਼ਹਿਰ ਮੋਗਾ, ਪਿੰਡ ਦਾਰਾਪੁਰ, ਡੇਰਾ ਬਾਬਾ ਗੁਲਾਬ ਦਾਸ, ਫਿਰੋਜ਼ਪੁਰ ਕੁੱਲਗੜ੍ਹੀ, ਪੱਤੋ ਹੀਰਾ ਸਿੰਘ ਅਤੇ ਨੇੜਲੇ ਇਲਾਕਿਆਂ ਤੋਂ ਲੋਕਾਂ ਨੇ ਆਪਣੇ ਮਸਲੇ ਰੱਖੇ ਅਤੇ ਦੋਸ਼ ਲਗਾਇਆ ਕਿ ਪੁਲਿਸ ਅਤੇ ਸਰਕਾਰੀ ਧਿਰਾਂ ਵੱਲੋਂ ਉਹਨਾਂ ਨੂੰ ਇਨਸਾਫ਼ ਦੇਣ ਲਈ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਮਿਸ ਪਰਮਿਲਾ ਨੇ ਕਿਹਾ ਕਿ ਐਸ ਸੀ ਵਰਗ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਆਧਾਰ ਉਤੇ ਹਾਲ ਕਰਨ ਲਈ ਯਤਨ ਕਰਨੇ ਚਾਹੀਦੇ ਹਨ।

ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਸ ਸੀ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਹੀ ਵਚਨਬੱਧ ਹੈ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਨਾਲ ਉਹਨਾਂ ਦੀ ਜਾਤੀ ਜਾਂ ਸਮਾਜਿਕ ਤੌਰ ਉੱਤੇ ਕੋਈ ਵਧੀਕੀ ਹੁੰਦੀ ਹੈ ਤਾਂ ਉਹ ਕਮਿਸ਼ਨ ਤੱਕ ਪਹੁੰਚ ਕਰ ਸਕਦੇ ਹਨ। ਕਮਿਸ਼ਨ ਵੱਲੋਂ ਉਹਨਾਂ ਦੀ ਪੂਰੀ ਸੁਣਵਾਈ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਇਸ ਮੌਕੇ ਜ਼ਿਲਾ ਭਲਾਈ ਅਫ਼ਸਰ ਗੁਰਿੰਦਰਜੀਤ ਸਿੰਘ ਧਾਲੀਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar