(Date : 02/May/2424)

(Date : 02/May/2424)

श्रम दिवस पर डिप्स के बच्चों ने सहायक स्टाफ को कार्ड देकर किया धन्यावाद | ਕਿਸਾਨਾਂ ਨੂੰ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ- ਡੀ.ਸੀ | डीएवी कॉलेज जालंधर को द ट्रिब्यून गाइड टू बेस्ट कॉलेजेज के अन्तर्गत सर्वश्रेष्ठ कॉलेज का दर्जा प्राप्त हुआ | एपीजे कॉलेज ऑफ फाइन आर्ट्स जालंधर में विद्यार्थियों ने पोर्ट्रेट,लैंडस्केप एवं पेंटिंग बनाने की तकनीक को जाना | के.एम.वी. द्वारा रिसर्च एथिक्स एंड प्लेजिरिज्म विषय पर रिसर्च फोरम आयोजित |

ਜ਼ਿਲ੍ਹਾ ਮੋਗਾ ਦੀਆਂ 166 ਸਹਿਕਾਰੀ ਸਭਾਵਾਂ ਦਾ ਹੋਇਆ ਕੰਪਿਊਟਰੀਕਰਨ






ਨਿੱਤ ਦਿਨ ਦੇ ਕੰਮਾਂ ਵਿੱਚ ਆਵੇਗੀ ਤੇਜੀ ਅਤੇ ਪਾਰਦਰਸ਼ਤਾ - ਡਿਪਟੀ ਕਮਿਸ਼ਨਰ

ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਸਹਿਕਾਰੀ ਅਦਾਰਿਆਂ ਦੇ ਡਿਜ਼ੀਟਲਾਇਜ਼ੇਸ਼ਨ ਕਰਨ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੀਆਂ 166 ਸਹਿਕਾਰੀ ਸਭਾਵਾਂ ਨੂੰ ਕੰਪਿਊਟਰ ਦੀ ਸਹੂਲਤ ਨਾਲ ਜੋੜ੍ਹ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ ਸਹਿਕਾਰੀ ਸਭਾਵਾਂ ਦਾ ਕੰਪਿਊਟਰੀਕਰਨ ਪੰਜਾਬ ਸਰਕਾਰ ਅਤੇ ਨਾਬਾਰਡ ਦੀ ਸਹਾਇਤਾ ਨਾਲ ਸ਼ੁਰੂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ 166 ਸਹਿਕਾਰੀ ਸਭਾਵਾਂ ਦਾ ਕੰਪਿਊਟਰੀਕਰਨ ਹੋਣ ਨਾਲ ਸਭਾਵਾਂ ਦੇ ਨਿੱਤ ਦਿਨ ਦੇ ਕੰਮਾਂ ਵਿੱਚ ਤੇਜੀ ਅਤੇ ਪਾਰਦਰਸ਼ਤਾ ਆਵੇਗੀ। ਇਸ ਮੌਕੇ ਉਹਨਾਂ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਹਿਕਾਰੀ ਸਭਾਵਾਂ ਨਾਲ ਜੁੜੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਅਤੇ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਇਸ ਸਬੰਧੀ ਅੱਜ ਮਾਨਯੋਗ ਡਿਪਟੀ ਕਮਿਸਨਰ ਮੋਗਾ ਸਰਦਾਰ ਕੁਲਵੰਤ ਸਿੰਘ (ਆਈ.ਏ.ਐੱਸ.) ਜੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਿਸ ਵਿਚ ਡਾ. ਗੁਰਜੋਤ ਸਿੰਘ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਮੋਗਾ, ਚਰਨਜੀਤ ਸਿੰਘ ਸੋਹੀ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਮੋਗਾ. ਡੀ.ਡੀ.ਐੱਮ ਨਾਬਾਡ ਅਤੇ ਐੱਮ.ਡੀ ਕੇਂਦਰੀ ਸਹਿਕਾਰੀ ਬੈਂਕ ਮੋਗਾ ਹਾਜਰ ਆਏ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar