(Date : 01/May/2424)

(Date : 01/May/2424)

डिप्स स्कूल का पीएसईबी परीक्षा में परिणाम 100% रहा | आई.आई.टी रोपड़ के आई हब अवध केंद्र पर दो दिवसीय कार्यशाला का आयोजन किया | के.एम.वी. कॉलेजिएट स्कूल की छात्राओं नाम 10+2 बोर्ड परीक्षा परिणामों में बाज़ी मारी | कर्मजीत कौर चौधरी ने की जाखड़ से मुलाकत, लोकसभा चुनावों पर की चर्चा | शहर में कानून व्यवस्था खराब, दिन-रात हो रही घटनाएं-सुशील रिंकू |

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ






ਪੰਜਾਬ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਤਿਆਰੀਆਂ ਸ਼ੁਰੂ ਕਰਨ ਦੀ ਹਦਾਇਤ

ਮੋਗਾ (ਕਮਲ) :- ਮੋਗਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ, ਜਿਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਹੋਈ । ਕੁਲਵੰਤ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਡੇ ਦੇਸ਼ ਦੇ ਇਸ ਰਾਸ਼ਟਰੀ ਤਿਉਹਾਰ ਨੂੰ ਪੂਰੀ ਸ਼ਾਨ ਅਤੇ ਉਤਸ਼ਾਹ ਨਾਲ ਮਨਾਉਣ ਲਈ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ । ਉਹਨਾਂ ਕਿਹਾ ਕਿ ਇਸ ਸਮਾਗਮ ਦੀਆਂ ਤਿਆਰੀਆਂ ਹੁਣੇ ਤੋਂ ਹੀ ਸ਼ੁਰੂ ਕਰ ਦਿੱਤੀਆਂ ਜਾਣ ਤਾਂ ਜੌ ਸਮਾਂ ਰਹਿੰਦੇ ਸਾਰੇ ਪ੍ਰਬੰਧ ਮੁਕੰਮਲ ਹੋ ਜਾਣ ।

ਉਹਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ ਬਲਕਾਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਤਿਰੰਗੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ । ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਵਿਸ਼ੇਸ਼ ਵਿਅਕਤੀਆਂ ਦਾ ਸਨਮਾਨ ਅਤੇ ਮਾਰਚ ਪਾਸਟ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕਈ ਨੁਮਾਇੰਦੇ ਭਾਗ ਲੈਣਗੇ। ਉਹਨਾਂ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਦੀਆਂ ਤਿਆਰੀਆਂ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਇਸ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਘਰਾਂ ਜਾਂ ਖੇਤਰਾਂ ਵਿੱਚ ਇਸ ਸਮਾਗਮ ਨੂੰ ਮਨਾਉਣਾ ਯਕੀਨੀ ਬਣਾਉਣ । ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਸਮੂਹ ਐੱਸ ਡੀ ਐੱਮ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar