(Date : 29/April/2424)

(Date : 29/April/2424)

लायलपुर खालसा कॉलेज फॉर वूमेन, जालंधर में फेयरवेल पार्टी का आयोजन | सीटी यूनिवर्सिटी ने सीटीयू मॉडल यूनाइटेड नेशंस (सीटीयू एमयूएन) 2024 की मेजबानी | एच.एम.वी. में रेजिडेंट स्कालर्स के लिए फेयरवैल पार्टी का आयोजन | सेंट सोल्जर को-एजुकेशन कॉलेज, जालंधर के छात्र ने पूरे एशिया में चमकाया ग्रुप का नाम | सीबीएसई की ओर से दो दिवसीय वर्कशाप में दी ट्रेनिंग |

26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਰੋਹ ਦੀ ਹੋਈ ਫੁੱਲ ਡਰੈੱਸ ਰਿਹਰਸਲ






ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬਲਕਾਰ ਸਿੰਘ ਲਹਿਰਾਉਣਗੇ ਕੌਮੀ ਝੰਡਾ

ਮੋਗਾ (ਕਮਲ) :- ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਅਹਿਮੀਅਤ ਦੇ ਮੱਦੇਨਜ਼ਰ ਇਸ ਨੂੰ ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਸਥਾਨਕ ਦਾਣਾ ਮੰਡੀ ਮੋਗਾ ਵਿਖੇ ਕੀਤਾ। ਦਾਣਾ ਮੰਡੀ ਮੋਗਾ ਵਿਖੇ ਹੋਈ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹੱਸਲ ਵਿੱਚ ਉਨ੍ਹਾਂ ਅੱਜ ਸ਼ਿਰਕਤ ਕੀਤੀ। ਇਸ ਸਮੇਂ ਉਨ੍ਹਾਂ ਨਾਲ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ, ਜ਼ਿਲ੍ਹਾ ਪੁਲਿਸ ਮੁਖੀ ਮੋਗਾ ਵਿਵੇਕ ਸ਼ੀਲ ਸੋਨੀ, ਐਸ.ਡੀ.ਐਮ. ਚਾਰੂ ਮਿਤਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮੇਂ ਪੰਜਾਬ ਪੁਲਿਸ ਦੀਆਂ ਅਤੇ ਹੋਰਨਾਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੱਢਿਆ। ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਗਿੱਧਾ ਅਤੇ ਭੰਗੜੇ ਨਾਲ ਸਬੰਧਤ ਆਈਟਮਾਂ ਵੀ ਪੇਸ਼ ਕੀਤੀਆਂ ਗਈਆਂ। ਕੁਲਵੰਤ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬਲਕਾਰ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਡਿਪਟੀ ਕਮਿਸ਼ਨਰ ਵੱਲੋਂ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕਰਨ ਤੋਂ ਬਾਅਦ ਸਬੰਧਤ ਵਿਭਾਗਾਂ ਦੀ ਇੱਕ ਮੀਟਿੰਗ ਬੁਲਾਈ ਅਤੇ ਰਿਹਰਸਲ ਵਿੱਚ ਨੋਟ ਕੀਤੀਆਂ ਛੋਟੀਆਂ ਮੋਟੀਆਂ ਗਲਤੀਆਂ ਨੂੰ ਤੁਰੰਤ ਪ੍ਰਭਾਵ ਨਾਲ ਦੂਰ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਵਾਰ ਵੱਖ ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਵੀ ਪੇਸ਼ ਕੀਤਾ ਜਾਵੇਗਾ। ਪੂਰੇ ਜੋਸ਼ ਤੇ ਉਤਸ਼ਾਹ ਨਾਲ ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਵੰਡ ਤੋਂ ਇਲਾਵਾ ਇਨਾਮ ਵੰਡ ਸਮਾਰੋਹ ਵੀ ਆਯੋਜਿਤ ਕੀਤਾ ਜਾਵੇਗਾ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar