(Date : 04/May/2424)

(Date : 04/May/2424)

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ | एपीजे में हुआ शपथ ग्रहण समारोह (2024-25) का आयोजन | डिप्स चेन में अभिभावक-शिक्षक बैठककी गईं (पीटीएम) आयोजित | एपीजे स्कूल, टांडा रोड, जालंधर के छात्रों ने पर्यावरण शिक्षा कार्यक्रम में उत्कृष्ट प्रदर्शन किया | के.एम.वी. कालजीएट स्कूल के बुक बैंक द्वारा बांटी गई नि:शुल्क पुस्तकें |

ਸਾਨੂੰ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰਕੇ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਦੇਣੀ ਚਾਹੀਦੀ ਹੈ - ਬਲਕਾਰ ਸਿੰਘ






ਮੋਗਾ ਵਿਖੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਨੇ ਲਹਿਰਾਇਆ ਤਿਰੰਗਾ

ਪੰਜਾਬ ਵਾਸੀਆਂ ਨੂੰ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੱਦਾ

ਵੱਖ ਵੱਖ ਸਕੂਲਾਂ ਦੇ 1100 ਤੋਂ ਵਧੇਰੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਅਤੇ ਹੋਰ ਪੇਸ਼ਕਾਰੀਆਂ

ਵਿਸ਼ੇਸ਼ ਸ਼ਖਸੀਅਤਾਂ ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ

ਮੋਗਾ (ਕਮਲ) :- ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਬਲਕਾਰ ਸਿੰਘ ਨੇ ਕਿਹਾ ਕਿ ਜੇਕਰ ਹਰੇਕ ਦੇਸ਼ ਵਾਸੀ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰੇ ਤਾਂ ਇਹ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਦੇਸ਼ ਦੀ ਫੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਦੀ ਵੀ ਸ਼ਲਾਘਾ ਕੀਤੀ। ਉਹਨਾਂ ਭਾਰਤੀ ਸੰਵਿਧਾਨ ਦੇ ਰਚਨਾਹਾਰ ਡਾ. ਭੀਮ ਰਾਓ ਅੰਬੇਦਕਰ ਦੇ ਭਾਰਤੀ ਲੋਕਤੰਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਹੈ। ਉਨ੍ਹਾਂ ਦੇਸ਼ ਦੇ ਸੰਵਿਧਾਨ ਨੂੰ ਲੋਕਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਦਾ ਚਾਰਟਰ ਕਰਾਰ ਦਿੱਤਾ। ਉਨ੍ਹਾਂ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਕਿਉਂਕਿ ਕਿਸੇ ਸੂਬੇ ਜਾਂ ਖਿੱਤੇ ਦਾ ਵਿਕਾਸ ਲੋਕਾਂ ਦੇ ਸਹਿਯੋਗ ਤੋਂ ਬਿਨਾ ਸੰਭਵ ਨਹੀਂ। ਇਸ ਮੌਕੇ ਉਨ੍ਹਾਂ ਨੇ ਜਿੱਥੇ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ, ਉਥੇ ਹੀ ਦੇਸ਼ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨ ਮੁੜ ਬਹਾਲ ਕਰਨ ਲਈ ਵਚਨਬੱਧ ਹੈ। ਪੰਜਾਬ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਜਿਸ ਦਾ ਉਹਨਾਂ ਪੂਰਾ ਵੇਰਵਾ ਪੇਸ਼ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸੇਵਾਵਾਂ ਦੀ ਡੋਰ ਸਟੈਪ ਡਿਲਿਵਰੀ ਸ਼ੁਰੂ ਕਰਕੇ ਸੂਬੇ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਹੁੰਦੀ ਖੱਜਲ ਖ਼ੁਆਰੀ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕੀਤੀ ਹੈ।ਇਸ ਸਹੂਲਤ ਰਾਹੀਂ ਆਮ ਨਾਗਰਿਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸਦੀ ਜਾਂਚ ਕਰਕੇ ਸਰਕਾਰ ਸਬੰਧਤ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰੇਗੀ।ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ਼ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।ਇਸ ਮੌਕੇ ਉਨ੍ਹਾਂ ਨੇ ਅਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ ਜ਼ਿਲ੍ਹਾ ਮੋਗਾ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ, ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ।ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ, ਵ੍ਹੀਲ ਚੇਅਰ ਅਤੇ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ। ਸਮਾਗਮ ਤੋਂ ਬੇਹੱਦ ਪ੍ਰਭਾਵਿਤ ਹੋਏ ਬਲਕਾਰ ਸਿੰਘ ਨੇ ਜ਼ਿਲ੍ਹਾ ਮੋਗਾ ਦੇ ਸਾਰੇ ਸਕੂਲਾਂ ਨੂੰ ਮਿਤੀ 27 ਜਨਵਰੀ ਨੂੰ ਛੁੱਟੀ ਦੇਣ ਦਾ ਐਲਾਨ ਵੀ ਕੀਤਾ। ਦੱਸਣਯੋਗ ਹੈ ਕਿ ਸਮਾਗਮ ਦੌਰਾਨ 1100 ਤੋਂ ਵਧੇਰੇ ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਪੂਰੀ ਲਗਨ ਨਾਲ ਭਾਗ ਲਿਆ ਅਤੇ ਪੂਰੇ ਸਟੇਡੀਅਮ ਨੂੰ ਉਤਸ਼ਾਹ ਨਾਲ ਭਰ ਦਿੱਤਾ।ਸੱਭਿਆਚਾਰਕ ਵੰਨਗੀਆਂ, ਗਿੱਧਾ, ਭੰਗੜਾ ਅਤੇ ਹੋਰ ਪੇਸ਼ਕਾਰੀਆਂ ਨੂੰ ਦਰਸ਼ਕਾਂ ਨੇ ਬਹੁਤ ਹੀ ਸਰਾਹਿਆ।ਇਸ ਮੌਕੇ ਸੂਬੇ ਅਤੇ ਦੇਸ਼ ਦੇ ਵਿਕਾਸ ਨੂੰ ਝਾਕੀਆਂ ਵੀ ਪਰੇਡ ਮੈਦਾਨ ਵਿੱਚ ਕੱਢੀਆਂ ਗਈਆਂ। ਸਮਾਗਮ ਦੌਰਾਨ ਮਨਜੀਤ ਸਿੰਘ ਬਿਲਾਸਪੁਰ, ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਾਕਟਰ ਅਮਨਦੀਪ ਕੌਰ ਅਰੋੜਾ ਅਤੇ ਅੰਮ੍ਰਿਤਪਾਲ ਸਿੰਘ ਸੁਖਾਨੰਦ (ਚਾਰੇ ਵਿਧਾਇਕ), ਡੀ ਆਈ ਜੀ ਪੁਲਿਸ ਮਨਦੀਪ ਸਿੰਘ ਸਿੱਧੂ, ਸਾਬਕਾ ਮੰਤਰੀ ਮਾਲਤੀ ਥਾਪਰ, ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਨਾ, ਹਰਮਨਜੀਤ ਸਿੰਘ ਬਰਾੜ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ, ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ, ਚੇਅਰਮੈਨ ਹਰਜਿੰਦਰ ਸਿੰਘ ਰੋਡੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar