(Date : 06/May/2424)

(Date : 06/May/2424)

एच.एम.वी. की बी.ए. सेमेस्टर-6 की छात्रा ने बढ़ाई कॉलेज की शान | डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन | डीएवी कॉलेज जालन्धर के नवनियुक्त उप-प्राचार्य व कुलसचिव ने कार्य भर ग्रहण किया | अलायंस क्लब जालंधर समर्पण ने अंध विद्यालय एंव संजीवनी होम मॉडल टाउन में फल ,पंखे एंव राशन सामग्री भेंट की* | एच.एम.वी. की बी.ए. (साइकोलॉजी ऑनर्स) सेमेस्टर-5 की छात्राओं ने पाई यूनिवर्सिटी पोजीशन |

ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਧਾਰਿਆ






ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਹਰੇਕ ਦੇਸ਼ ਵਾਸੀ ਯਤਨ ਕਰੇ-ਡਿਪਟੀ ਕਮਿਸ਼ਨਰ

ਮੋਗਾ (ਕਮਲ) :- ਭਾਰਤ ਦੀ ਅਜ਼ਾਦੀ ਦੇ ਸੰਗਰਾਮ ਦੌਰਾਨ ਆਪਣੀ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਸਿਵਲ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਠੀਕ ਸਵੇਰੇ 11 ਵਜੇ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਸਟਾਫ਼ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਸ਼ਹੀਦਾਂ 'ਤੇ ਮਾਣ ਹੋਣਾ ਚਾਹੀਦਾ ਹੈ, ਜਿਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਬਦੌਲਤ ਅੱਜ ਹਰੇਕ ਦੇਸ਼ ਵਾਸੀ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੌਮ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸਮੂਹ ਅਧਿਕਾਰੀਆਂ, ਮੁਲਾਜ਼ਮਾਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਯਤਨ ਕੀਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਭਦੀਪ ਸਿੰਘ ਨੱਥੋਵਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਤੇ ਵੱਡੀ ਗਿਣਤੀ ਵਿੱਚ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar