(Date : 05/May/2424)

(Date : 05/May/2424)

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ | एपीजे में हुआ शपथ ग्रहण समारोह (2024-25) का आयोजन | डिप्स चेन में अभिभावक-शिक्षक बैठककी गईं (पीटीएम) आयोजित | एपीजे स्कूल, टांडा रोड, जालंधर के छात्रों ने पर्यावरण शिक्षा कार्यक्रम में उत्कृष्ट प्रदर्शन किया | के.एम.वी. कालजीएट स्कूल के बुक बैंक द्वारा बांटी गई नि:शुल्क पुस्तकें |

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ






ਮੋਗਾ (ਕਮਲ) :- ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਅੱਜ ਟ੍ਰੈਫਿਕ ਪੁਲਿਸ ਮੋਗਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਇੱਕ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇਂ ਹੈਲਮੇਟ ਦੀ ਵਰਤੋ ਕਰਨ, ਸੀਟ ਬੈਲਟ ਦੀ ਵਰਤੋ ਕਰਨ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਕੈਂਪ ਵਿੱਚ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਏ.ਐਸ.ਆਈ. ਕੇਵਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਅਤੇ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਓਵਰ ਸਪੀਡ ਵਹੀਕਲ ਨਾ ਚਲਾਉਣ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਵਾਹਨਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਵੀ ਕੀਤੀ। ਏ.ਐਸ.ਆਈ. ਕੇਵਲ ਸਿੰਘ ਨੇ ਦੱਸਿਆ ਕਿ ਇਹ ਜਾਗਰੂਕਤਾ ਗਤੀਵਿਧੀਆ 14 ਫਰਵਰੀ, 2024 ਤੱਕ ਨਿਰੰਤਰ ਜਾਰੀ ਰਹਿਣਗੀਆਂ ਤਾਂ ਕਿ ਵੱਧ ਤੋਂ ਵੱਧ ਲੋਕਾਂ, ਵਿਦਿਆਰਥੀਆਂ, ਡਰਾਈਵਰਾਂ, ਕੰਡਕਟਰਾਂ ਆਦਿ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar