(Date : 07/May/2424)

(Date : 07/May/2424)

भारतीय नौसेना के जहाज दिल्ली, शक्ति और किल्टन दक्षिण चीन सागर में पूर्वी बेड़े की तैनाती के हिस्से के रूप में सिंगापुर पहुंचे | ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ:ਜ਼ਿਲ੍ਹਾ ਚੋਣ ਅਫਸਰ | ਮੁੱਢਲੀਆਂ ਸਹੂਲਤਾਂ ਦੀ ਚੈਕਿੰਗ ਲਈ ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ | के.एम.वी. कॉलेजिएट स्कूल द्वारा मनाया गया विश्व एथलेटिक्स दिवस | पी.सी एम.एस.डी. कॉलेज फॉर वुमेन, जालंधर में नशीली दवाओं के दुरुपयोग पर माइम एक्ट का आयोजन |

ਪੰਜਾਬ ਦੀਆਂ ਝਾਕੀਆਂ ਦਾ ਮੋਗਾ ਪੁੱਜਣ ਤੇ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਇਲਾਕਾ ਵਾਸੀਆਂ ਵੱਲੋਂ ਨਿੱਘਾ ਸਵਾਗਤ






ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ-ਡਿਪਟੀ ਕਮਿਸ਼ਨਰ

9 ਤੇ 10 ਫ਼ਰਵਰੀ ਨੂੰ ਵੱਖ ਵੱਖ ਪਿੰਡਾਂ ਵਿਚੋਂ ਗੁਜ਼ਰ ਕੇ ਫਿਰੋਜ਼ਪੁਰ ਲਈ ਰਵਾਨਾ ਹੋਣਗੀਆਂ ਝਾਕੀਆਂ

ਮੋਗਾ (ਕਮਲ) :- ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਅੱਜ ਮੋਗਾ ਵਿਖੇ ਪੁੱਜੀਆਂ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਇਲਾਕਾ ਵਾਸੀਆਂ ਸਮੇਤ  ਹੋਰ ਉੱਚ ਸ਼ਖਸ਼ੀਅਤਾਂ  ਵੱਲੋਂ ਇੰਨ੍ਹਾਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਕੋਟ ਈਸੇ ਖਾਂ, ਧਰਮਕੋਟ, ਜਲਾਲਾਬਾਦ, ਫਤਹਿਗੜ੍ਹ ਕੋਰੋਟਾਨਾ  ਵਿਖੇ ਪ੍ਰਦਰਸ਼ਿਤ ਇੰਨ੍ਹਾਂ ਝਾਕੀਆਂ ਨੂੰ ਵੇਖਣ ਆਏ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਜਾਣਨ ਦਾ ਮੌਕਾ ਮਿਲਿਆ। ਝਾਕੀਆਂ ਵਿਚ ਜਿਲ੍ਹਿਆਂ ਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੀ ਇਹ ਨਿਵੇਕਲੀ ਪਹਿਲ ਹੈ। ਇਹ ਉਪਰਾਲਾ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਦੇ ਬਾਰੇ ਜਾਣਕਾਰੀ ਦੇਣ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਇਹ ਝਾਕੀਆਂ ਮੋਗਾ ਜ਼ਿਲ੍ਹੇ ਵਿੱਚ ਪਹੁੰਚੀਆਂ ਹਨ ਤਾਂ ਕਿ ਆਮ ਲੋਕ ਵੀ ਇੰਨਾਂ ਝਾਕੀਆਂ ਦੇ ਬਾਰੇ ਜਾਣਕਾਰੀ ਹਾਸਿਲ ਕਰ ਸਕਣ। ਇਨ੍ਹਾਂ ਝਾਕੀਆਂ ਨੂੰ ਦੇਖਣ ਤੋਂ ਬਾਅਦ  ਸਮੂਹ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਜਿਸ ਦੇ ਸਦਕਾ ਉਨਾਂ ਨੂੰ ਪੰਜਾਬ ਦੇ ਮਹਾਨ ਗੌਰਵਸ਼ਾਲੀ ਇਤਿਹਾਸ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ ਯੋਗਦਾਨ ਅਤੇ ਨਾਰੀ ਸ਼ਸਕਤੀਕਰਨ ਦੀ ਝਲਕ ਇਕੱਠੇ ਦੇਣ ਨੂੰ ਮਿਲੀ। 9 ਅਤੇ 10 ਫ਼ਰਵਰੀ ਨੂੰ ਮੋਗਾ ਦੇ ਵੱਖ ਵੱਖ ਪਿੰਡਾਂ ਤੋਂ ਗੁਜਰਦਿਆਂ ਫਿਰ ਇਹਨਾਂ ਝਾਕੀਆਂ ਨੂੰ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਕੀਤਾ ਜਾਵੇਗਾ।

 

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar