(Date : 07/May/2424)

(Date : 07/May/2424)

भारत-घाना संयुक्त व्यापार समिति का चौथा सत्र अकरा में सम्प न्नर | ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਕਿਨਾਰੇ | लोकसभा चुनाव 2024 से पहले सीटी ग्रुप और स्वीप जालंधर ने मतदाता जागरूकता अभियान चलाया | सीटी ग्रुप ने कंपनी बाग, अमृतसर में WOW-वीकेंड वेलनेस की सफलतापूर्वक मेजबानी की | डिप्स के छात्र प्रथमप्रीत सिंह ने जीता स्वर्ण पदक |

ਆਪ ਦੀ ਸਰਕਾਰ ਆਪ ਦੇ ਦੁਆਰ'' ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਵਿੱਚ 2000 ਤੋਂ ਵਧੇਰੇ ਲੋਕਾਂ ਨੇ ਕੀਤੀ ਸ਼ਮੂਲੀਅਤ






ਲੋਕ ਕਰ ਰਹੇ ਕੈਂਪਾਂ ਦੀ ਭਰਪੂਰ ਸ਼ਲਾਘਾ-ਡੀ.ਸੀ. ਕੁਲਵੰਤ ਸਿੰਘ

ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਲਗਾਏ ਤੀਸਰੇ ਦਿਨ ਦੇ ਵਿਸ਼ੇਸ਼ ਕੈਂਪਾਂ ਵਿੱਚ 2000 ਤੋਂ ਵਧੇਰੇ ਲੋਕਾਂ ਨੇ ਸ਼ਮੂਲੀਅਤ ਕਰਕੇ ਸਰਕਾਰੀ ਸੇਵਾਵਾਂ ਦਾ ਲਾਹਾ ਪ੍ਰਾਪਤ ਕੀਤਾ। ਇਨ੍ਹਾਂ ਕੈਂਪਾਂ ਜਰੀਏ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾ ਰਿਹਾ ਹੈ। ਅੱਜ ਹਲਕਾ ਮੋਗਾ ਦੇ ਪਿੰਡ ਮਹੇਸ਼ਰੀ, ਸੱਦਾ ਸਿੰਘ ਵਾਲਾ, ਦੌਲਤਪੁਰਾ ਨੀਂਵਾ/ਕਾਹਨ ਸਿੰਘ ਵਾਲਾ, ਦੌਲਤਪੁਰਾ ਉੱਚਾ/ਕਾਲੀਏਵਾਲਾ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਦੀਨਾ, ਪੱਤੋ ਹੀਰਾ ਸਿੰਘ, ਵਾਰਡ ਨੰਬਰ 9,10,11,12, ਹਲਕਾ ਬਾਘਾਪੁਰਾਣਾ ਦੇ ਵਾਰਡ ਨੰਬਰ 3, 4, ਗੁਲਾਬ ਸਿੰਘ ਵਾਲਾ, ਸਮਾਧ ਭਾਈ ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਚੁੱਘਾ ਕਲਾਂ, ਚੁੱਘਾ ਖੁਰਦ, ਜਨੇਰ ਤੇ ਲੋਹਾਰਾ ਵਿਖੇ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਦੇ 16 ਕੈਂਪਾਂ ਨੂੰ ਵੀ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਇਨ੍ਹਾਂ ਕੈਂਪਾਂ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵਿਸ਼ੇਸ਼ ਤੌਰ ਉੱਤੇ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਗਿਆ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ਵਿੱਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਆਦਿ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਪਿੰਡ ਤੇ ਹਰੇਕ ਵਾਰਡ ਵਿੱਚ ਲਗਾਏ ਜਾਣਗੇ, ਜਿਹਨਾਂ ਦਾ ਅਗਾਊਂ ਸ਼ਡਿਊਲ ਲੋਕਾਂ ਤੱਕ ਪਹਿਲਾਂ ਤੋਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਂਝਾ ਕੀਤਾ ਜਾ ਰਿਹਾ ਹੈ। ਜਿਕਰਯੋਗ ਹੈ ਕਿ 9 ਫਰਵਰੀ ਕਿ ਹਲਕਾ ਮੋਗਾ ਦੇ ਪਿੰਡ ਚੋਟੀਆਂ ਕਲਾਂ/ਖੁਰਦ, ਝੰਡਿਆਣਾ ਗਰਬੀ, ਦਾਰਾਪੁਰ, ਥੰਮਣ੍ਹਵਾਲਾ, ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਖਾਈ, ਕਿਸ਼ਨਗੜ੍ਹ, ਨਿਹਾਲ ਸਿੰਘ ਵਾਲਾ ਵਾਰਡ ਨੰਬਰ 13, ਬੱਧਨੀਂ ਕਲਾਂ ਵਾਰਡ ਨੰਬਰ 1,2, ਹਲਕਾ ਬਾਘਾਪੁਰਾਣਾ ਦੇ ਪਿੰਡ ਡੇਮਰੂ ਖੁਰਦ, ਡੇਮਰੂ ਕਲਾਂ, ਵਾਰਡ ਨੰਬਰ 5, ਵਾਰਡ ਨੰਬਰ 6 ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਰਾਮਗੜ੍ਹ, ਸੈਦ ਮੁਹੰਮਦ ਸ਼ਾਹ, ਬਹਾਦਰਵਾਲਾ, ਚੋਟੀਆਂ ਵਿਖੇ ਇਹ ਕੈਂਪ ਲਗਾਏ ਜਾਣਗੇ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar