(Date : 04/May/2424)

(Date : 04/May/2424)

श्री गुरु रविदास महाराज जी के नाम पर रखा जाएगा आदमपुर एयरपोर्ट का नाम --सुशील रिंकु | प्रेमिका माही ने स्कूल में 91% नंबर हासिल करके स्कूल व मां-बाप का नाम किया रोशन | भारत-नाइजीरिया संयुक्त व्यापार समिति का दूसरा सत्र अबुजा में आयोजित हुआ | हल्का नकोदर के नूरमहल में सुशील रिंकू के पक्ष में सफल बैठक का आयोजन | प्रेस की स्वतंत्रता के सामने आने वाली चुनौतियों का मिलकर सामना करने का आह्वान |

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਟ੍ਰੈਫਿਕ ਸੈੱਲ ਵੱਲੋਂ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ






ਡਾਕਟਰ ਸ਼ਾਮ ਲਾਲ ਥਾਪਰ ਕਾਲਜ ਆਫ ਨਰਸਿੰਗ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮੋਗਾ (ਕਮਲ) :- ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਨੂੰ ਮੁੱਖ ਰੱਖਦਿਆਂ ਅੱਜ ਡਾਕਟਰ ਸ਼ਾਮ ਲਾਲ ਥਾਪਰ ਕਾਲਜ ਆਫ ਨਰਸਿੰਗ ਮੋਗਾ ਦੇ ਵਿਦਿਆਰਥੀਆ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇਂ ਹੈਲਮੇਟ ਦੀ ਵਰਤੋਂ ਕਰਨ,ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਕੈਂਪ ਵਿੱਚ ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਸੰਬੋਧਨ ਕੀਤਾ। ਏਐਸਆਈ ਕੇਵਲ ਸਿੰਘ ਲੇਨ ਡਰਾਈਵਿੰਗ ਸੰਬੰਧੀ ਅਤੇ ਵਹੀਕਲਾਂ ਉਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ। ਸੁਖਜਿੰਦਰ ਸਿੰਘ ਨੇ ਸਾਰਿਆ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਸੈਲ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਜਾਗਰੂਕ ਕੀਤਾ। ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਦੀ ਜਾਣਕਾਰੀ ਵੀ ਦਿੱਤੀ । ਇਸ ਇਸ ਮੌਕੇ ਪ੍ਰਿੰਸੀਪਲ ਡਾਕਟਰ ਸੁਨੀਤਾ, ਵਾਈਸ ਪ੍ਰਿੰਸੀਪਲ ਜੋਤੀ ਬਾਲਾ, ਇੰਦਰਜੀਤ ਕੌਰ ਅਤੇ ਬਲਜੀਤ ਕੌਰ ਅਧਿਆਪਕ ਸਾਹਿਬਾਨ ਹਾਜ਼ਰ ਸਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar