(Date : 04/May/2424)

(Date : 04/May/2424)

श्री गुरु रविदास महाराज जी के नाम पर रखा जाएगा आदमपुर एयरपोर्ट का नाम --सुशील रिंकु | प्रेमिका माही ने स्कूल में 91% नंबर हासिल करके स्कूल व मां-बाप का नाम किया रोशन | भारत-नाइजीरिया संयुक्त व्यापार समिति का दूसरा सत्र अबुजा में आयोजित हुआ | हल्का नकोदर के नूरमहल में सुशील रिंकू के पक्ष में सफल बैठक का आयोजन | प्रेस की स्वतंत्रता के सामने आने वाली चुनौतियों का मिलकर सामना करने का आह्वान |

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਟੈਲੀਕਾਮ ਕਮੇਟੀ ਦੀ ਮੀਟਿੰਗ






ਆਨਲਾਈਨ ਬਿਜ਼ਨਸ ਪੋਰਟਲ ਤੇ ਲੰਬਿਤ ਪਈਆਂ ਅਰਜੀਆਂ ਦੀ ਪ੍ਰਗਤੀ ਦਾ ਕੀਤਾ ਰੀਵਿਊ

ਸਮੂਹ ਵਿਭਾਗਾਂ ਨੂੰ ਅਰਜ਼ੀਆਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਟੈਲੀਕਾਮ ਗਾਇਡਲਾਇਨਜ਼-2020 ਅਨੁਸਾਰ ਕਰਨ ਦੇ ਆਦੇਸ਼

ਮੋਗਾ (ਕਮਲ) :- ਪੰਜਾਬ ਸਰਕਾਰ, ਉਦਯੋਗ ਅਤੇ ਵਣਜ ਵਿਭਾਗ ਵੱਲੋਂ ਟੈਲੀਕਾਮ ਟਾਵਰ/ਅਪਟੀਕਲ ਫਾਈਬਰ ਦੀ ਸਰਲ ਅਤੇ ਪ੍ਰਾਦਰਸ਼ੀ ਤਰੀਕੇ ਨਾਲ ਪ੍ਰਵਾਨਗੀ ਦਾ ਕੰਮ ਮੁਕੰਮਲ ਕਰਨ ਸਬੰਧੀ ਟੈਲੀਕਾਮ ਗਾਇਡਲਾਇਨਜ਼-2020 ਜਾਰੀ ਕੀਤੀਆਂ ਗਈਆਂ ਹਨ। ਜਿਸ ਅਨੁਸਾਰ ਪੰਜਾਬ ਸੂਬੇ ਦੇ ਹਰੇਕ ਜਿਲ਼੍ਹੇ ਵਿੱਚ ਜ਼ਿਲ੍ਹਾ ਪੱਧਰੀ ਟੈਲੀਕਾਮ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਚੇਅਰਮੈਨ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਨ ਅਤੇ ਕਨਵੀਨਰ ਸਬੰਧਤ ਜ਼ਿਲ੍ਹੇ ਦੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਹਨ। ਉਕਤ ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਵਿੱਚ ਆਨਲਾਈਨ ਬਿਜ਼ਨਸ ਫਸਟ ਪੋਰਟਲ ਤੇ ਲੰਬਿਤ ਪਈਆਂ 10 ਅਰਜ਼ੀਆਂ ਦੀ ਪ੍ਰਗਤੀ ਰੀਵਿਊ ਕਰਨ ਸਬੰਧੀ ਜ਼ਿਲ੍ਹਾ ਪੱਧਰੀ ਟੈਲੀਕਾਮ ਕਮੇਟੀ ਦੀ ਮੀਟਿੰਗ ਕਨਵੀਨਰ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਮੋਗਾ ਸ੍ਰੀ ਸੁਖਮਿੰਦਰ ਸਿੰਘ ਰੇਖੀ ਵੱਲੋਂ, ਡਿਪਟੀ ਕਮਿਸ਼ਨਰ, ਮੋਗਾ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਭਾਗ ਲਿਆ। ਚੇਅਰਮੈਨ-ਕਮ-ਡਿਪਟੀ ਕਮਿਸ਼ਨਰ, ਮੋਗਾ ਨੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ, ਉਦਯੋਗ ਅਤੇ ਵਣਜ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਟੈਲੀਕਾਮ ਗਾਇਡਲਾਇਨਜ਼ 2020 ਅਨੁਸਾਰ ਸਮਾਂ ਬੱਧ ਤਰੀਕੇ ਨਾਲ ਅਰਜ਼ੀਆਂ ਅਤੇ ਇਸ ਸਬੰਧੀ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਯੋਗ ਨਿਪਟਾਰਾ ਕੀਤਾ ਜਾਵੇ ਤਾਂ ਜੋ ਮੋਗਾ ਜਿਲ਼੍ਹੇ ਵਿੱਚ ਵੱਧ ਤੋਂ ਵੱਧ ਨੈਟਵਰਕ ਕਵਰੇਜ਼ ਅਤੇ ਇੰਟਰਨੈਟ ਕੁਨੈਕਟੀਵਿਟੀ ਬਹਾਲ ਰਹਿ ਸਕੇ, ਨਾਲ ਹੀ ਉਨ੍ਹਾਂ ਟੈਲੀਕਾਮ ਸਰਵਿਸ ਪ੍ਰੋਵਾਇਡਰਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਪਾਸ ਪੈਡਿੰਗ ਪਈਆਂ ਐਪਲੀਕੇਸ਼ਨਾਂ ਦੇ ਇਤਰਾਜ਼ ਦੂਰ ਕਰਕੇ ਤੁਰੰਤ ਸਬੰਧਤ ਪੋਰਟਲ ਤੇ ਵਾਪਿਸ ਕੀਤੀਆਂ ਜਾਣ, ਤਾਂ ਜੋ ਐਪਲੀਕੇਸ਼ਨਾਂ ਦਾ ਸਮੇਂ ਸਿਰ ਨਿਪਟਾਰਾ ਹੋ ਸਕੇ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar