(Date : 03/May/2424)

(Date : 03/May/2424)

श्रम दिवस पर डिप्स के बच्चों ने सहायक स्टाफ को कार्ड देकर किया धन्यावाद | ਕਿਸਾਨਾਂ ਨੂੰ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ- ਡੀ.ਸੀ | डीएवी कॉलेज जालंधर को द ट्रिब्यून गाइड टू बेस्ट कॉलेजेज के अन्तर्गत सर्वश्रेष्ठ कॉलेज का दर्जा प्राप्त हुआ | एपीजे कॉलेज ऑफ फाइन आर्ट्स जालंधर में विद्यार्थियों ने पोर्ट्रेट,लैंडस्केप एवं पेंटिंग बनाने की तकनीक को जाना | के.एम.वी. द्वारा रिसर्च एथिक्स एंड प्लेजिरिज्म विषय पर रिसर्च फोरम आयोजित |

ਡਿਪਟੀ ਕਮਿਸ਼ਨਰ ਵੱਲੋਂ ਫ੍ਰੀਡਮ ਫਾਈਟਰ ਭਵਨ ਮੋਗਾ ਦੇ ਨਵਨਿਰਮਾਨ ਤੇ ਰੱਖ-ਰਖਾਵ ਲਈ 2 ਲੱਖ ਰੁਪਏ ਦਾ ਚੈੱਕ ਭੇਂਟ






ਸੁਤੰਤਰਤਾ ਸੰਗ੍ਰਾਮੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੀਤੀ ਖਾਸ ਮੀਟਿੰਗ

ਕਿਹਾ !ਜ਼ਿਲ੍ਹਾ ਪ੍ਰਸ਼ਾਸ਼ਨ ਫ੍ਰੀਡਮ ਫਾਈਟਰਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਰ ਸਮੇਂ ਤਤਪਰ

ਮੋਗਾ (ਕਮਲ) :- ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸੁਤੰਤਰਤਾ ਸੰਗ੍ਰਾਮੀਆਂ ਦੀ ਭਲਾਈ ਲਈ ਵਚਨਬੱਧ ਹੈ, ਸਤੰਤਰਤਾ ਸੰਗ੍ਰਾਮੀਆਂ ਦੇ ਪਰਿਵਾਰਾਂ ਦੀਆਂ ਹਰ ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਹਰ ਸਮੇਂ ਤਤਪਰ ਹੈ, ਕਿਉਂਕਿ ਅਸੀਂ ਸੰਗ੍ਰਾਮੀਆਂ ਦੀਆਂ ਕੁਰਬਾਨੀਆਂ ਦਾ ਮੁੱਲ ਨਹੀਂ ਚੁੱਕਾ ਸਕਦੇ ਅਸੀਂ ਉਨ੍ਹਾਂ ਦੇ ਵਾਰਸਾਂ ਦਾ ਬਣਦਾ ਸਨਮਾਨ ਹੀ ਕਰਨਯੋਗ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਸੁਤੰਤਰਤਾ ਸੰਗ੍ਰਾਮੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨ੍ਹਾਂ ਦੇ ਢੁਕਵੇਂ ਨਿਪਟਾਰੇ ਦੇ ਮੰਤਵ ਨਾਲ ਬੁਲਾਈ ਗਈ ਖਾਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਫਰੀਡਮ ਫਾਈਟਰ ਭਵਨ ਮੋਗਾ ਦੇ ਨਵਨਿਰਮਾਨ ਅਤੇ ਰੱਖ ਰਖਾਵ ਲਈ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਤਰਫੋਂ ਆਇਆ, 2 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਵੀ ਭੇਂਟ ਕੀਤਾ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗ੍ਰਾਮੀਆਂ ਦੇ ਪਰਿਵਾਰਾਂ ਦੀਆਂ ਮੰਗਾਂ ਸਬੰਧੀ ਸਬੰਧੰਤ ਵਿਭਾਗਾਂ ਨਾਲ ਜਲਦੀ ਤੋਂ ਜਲਦੀ ਤਾਲਮੇਲ ਕਰਕੇ ਢੁਕਵਾਂ ਹੱਲ ਕੀਤਾ ਜਾਵੇਗਾ। ਇਸ ਸਮੇਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਗਾ ਇਲਾਕੇ ਦੀ ਧਰਤੀ ਨੂੰ ਇਹ ਮਾਣ ਹੈ ਕਿ ਅਜ਼ਾਦੀ ਸੰਗ੍ਰਾਮ ਵਿੱਚ ਸਬ ਤੋਂ ਵੱਧ ਕੁਰਬਾਨੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਸੁਤੰਤਰਤਾ ਸੰਗ੍ਰਾਮੀਆਂ ਦੇ ਵਾਰਸਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅਤੇ ਹਰੇਕ ਸਰਕਾਰੀ ਵਿਭਾਗ ਵਿੱਚ ਬਣਦਾ ਢੁਕਵਾਂ ਮਾਨ ਸਨਮਾਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਤੇ ਗੁਰਚਰਨ ਸਿੰਘ ਸੰਘਾ ਸੂਬਾ ਪ੍ਰਧਾਨ ਅਖਿਲ ਭਾਰਤੀ ਸਵਤੰਰਤਤਾ ਸੈਨਾਨੀ ਅਤੇ ਉਤਰਾ ਅਧਿਕਾਰੀ ਸੰਯੁਕਤ ਸੰਗਠਨ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੁਤੰਤਰਤਾ ਸੈਨਾਨੀਆਂ ਦੀ ਯਾਦ ਨੂੰ ਤਾਜਾ ਕਰਨ ਅਤੇ ਸਾਡੀ ਵਿਰਾਸਤ ਨਾਲ ਵਿਦਿਆਰਥੀਆਂ ਨੂੰ ਜੋੜਨ ਲਈ ਸੂਬੇ ਭਰ ਵਿੱਚ ਸਕੂਲਾਂ ਦੇ ਨਾਮ ਸੁਤੰਤਰਤਾ ਸੈਨਾਨੀਆਂ ਦੇ ਨਾਮ ਉਪਰ ਰੱਖਣ ਦਾ ਫੈਸਲਾ ਕੀਤਾ ਹੈ ਜਿਸ ਤਹਿਤ ਜ਼ਿਲ੍ਹਾ ਮੋਗਾ ਦੇ ਤਿੰਨ ਸਕੂਲਾਂ ਦੇ ਨਾਮ ਵੀ ਜਲਦ ਹੀ ਸੁੰਤੰਤਰਤਾ ਸੈਨਾਨੀਆਂ ਦੇ ਨਾਮ ਉੱਪਰ ਰੱਖਣ ਦੀ ਪ੍ਰਕਿਰਿਆ ਆਰੰਭੀ ਜਾਵੇਗੀ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar