(Date : 02/May/2424)

(Date : 02/May/2424)

श्रम दिवस पर डिप्स के बच्चों ने सहायक स्टाफ को कार्ड देकर किया धन्यावाद | ਕਿਸਾਨਾਂ ਨੂੰ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ- ਡੀ.ਸੀ | डीएवी कॉलेज जालंधर को द ट्रिब्यून गाइड टू बेस्ट कॉलेजेज के अन्तर्गत सर्वश्रेष्ठ कॉलेज का दर्जा प्राप्त हुआ | एपीजे कॉलेज ऑफ फाइन आर्ट्स जालंधर में विद्यार्थियों ने पोर्ट्रेट,लैंडस्केप एवं पेंटिंग बनाने की तकनीक को जाना | के.एम.वी. द्वारा रिसर्च एथिक्स एंड प्लेजिरिज्म विषय पर रिसर्च फोरम आयोजित |

ਸੜਕ ਸੁਰੱਖਿਆ ਮਹੀਨੇ ਤਹਿਤ 34 ਸੈਮੀਨਾਰ ਆਯੋਜਿਤ ਕਰਕੇ ਫੈਲਾਈ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ






5400 ਤੋਂ ਵਧੇਰੇ ਵਿਦਿਆਰਥੀਆਂ/ਡਰਾਈਵਰਾਂ/ਕੰਡਕਟਰਾਂ/ਆਮ ਲੋਕਾਂ ਨੇ ਕੀਤੀ ਸੈਮੀਨਾਰਾਂ ਵਿੱਚ ਸ਼ਮੂਲੀਅਤ

ਸੀਟ ਬੈਲਟ ਤੇ ਹੈਲਮਟ ਦੀ ਵਰਤੋਂ ਨੂੰ ਆਦਤ ਬਣਾਉਣ 'ਤੇ ਦਿੱਤਾ ਜ਼ੋਰ-ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ

ਮੋਗਾ (ਕਮਲ) :- ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ-ਨਿਰਦੇਸ਼ਾ ਹੇਠ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਵਿੱਚ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ-2024 ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ।ਹੋਰਨਾਂ ਵਿਭਾਗਾਂ ਦੇ ਨਾਲ-ਨਾਲ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਵੀ ਜਾਗਰੂਕਤਾ ਗਤੀਵਿਧੀਆਂ ਬੜੇ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੀਆਂ ਗਈਆਂ। ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਇਸ ਜਾਗਰੂਕਤਾ ਮਹੀਨੇ ਤਹਿਤ ਕੁੱਲ ਵੱਖ ਵੱਖ ਥਾਵਾਂ ਤੇ 34 ਕੈਂਪ ਆਯੋਜਿਤ ਕੀਤੇ ਗਏ, ਜਿਹਨਾਂ ਵਿੱਚ 5400 ਤੋਂ ਵਧੇਰੇ ਲੋਕਾਂ/ਵਿਦਿਆਰਥੀਆਂ/ਡਰਾਈਵਰਾਂ/ਕੰਡਰਕਟਰਾਂ ਨੇ ਸ਼ਮੂਲੀਅਤ ਕਰਕੇ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਹਾਸਲ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਦੇ ਇੰਚਾਰਜ ਕੇਵਲ ਸਿੰਘ ਨੇ ਦੱਸਿਆ ਕਿ ਇਸ ਮਹੀਨੇ ਤਹਿਤ ਵੱਖ ਵੱਖ ਸਕੂਲਾਂ, ਕਾਲਜਾਂ, ਖੇਡ ਸਟੇਡੀਅਮ, ਕਲੱਬਾਂ, ਟਰੱਕ ਯੂਨੀਅਨਾਂ, ਕੇਂਦਰ ਯੂਨੀਅਨਾਂ, ਹਾਥੀ ਏਸ, ਪਿਕਅੱਪ ਯੂਨੀਅਨਾਂ, ਈ-ਰਿਕਸ਼ੇ, ਆਟੋ ਰਿਕਸ਼ੇ ਅਤੇ ਵੱਖ ਵੱਖ ਟੈਕਸੀ ਸਟੈਂਡਾਂ ਤੇ ਜਾ ਕੇ ਡਰਾਈਵਰਾਂ, ਕੰਡਕਟਰਾਂ, ਸਕੂਲਾਂ, ਕਾਲਜਾਂ ਦੇ ਬੱਚਿਆਂ, ਅਤੇ ਆਮ ਜਨਤਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਵੱਖ ਵੱਖ ਯੂਨੀਅਨਾਂ ਅਤੇ ਸਕੂਲੀ ਡਰਾਈਵਰਾਂ ਦੀਆਂ ਅੱਖਾਂ ਦੀ ਚੈਕਿੰਗ ਵੀ ਕਰਵਾਈ ਗਈ। ਵਹੀਕਲਾਂ ਉੱਪਰ ਰਿਫ਼ਲੈਕਟਰ, ਸਟਿੱਕਰ ਆਦਿ ਲਗਾਏ ਗਏ। ਸੀਨੀਅਰ ਕਪਤਾਨ ਪੁਲਿਸ ਮੋਗਾ ਨੇ ਦੱਸਿਆ ਕਿ ਇਨ੍ਹਾਂ ਜਾਗਰੂਕਤਾ ਕੈਂਪਾਂ ਨੂੰ ਲੋਕਾਂ ਦਾ ਭਰਪੂਰ ਹੁੰਗਾਰਾ ਮਿਲਿਆ ਲੋਕਾਂ ਨੇ ਬੜੇ ਹੀ ਉਤਸ਼ਾਹ ਨਾਲ ਇਨ੍ਹਾਂ ਜਾਗਰੂਕਤਾ ਸੈਮੀਨਾਰਾਂ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਸੜਕੀ ਹਾਦਸਿਆਂ ਨੂੰ ਘਟਾਉਣ ਲਈ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਬਹੁਤ ਹੀ ਜਰੂਰੀ ਹੈ, ਇਸੇ ਕਰਕੇ ਇਸ ਮਹੀਨੇ ਤਹਿਤ ਲਗਾਤਾਰ 34 ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਕੈਂਪਾਂ ਵਿੱਚ ਸਿਲੇਸ਼ੀਅਨ ਫੰਡ ਮੁਆਵਜਾ ਸਕੀਮ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿਸੀਟ ਬੈਲਟ ਅਤੇ ਹੈਲਮਟ ਸੜਕੀ ਹਾਦਸਿਆਂ ਵਿੱਚ ਮਨੁੱਖੀ ਜਾਨਾਂ ਬਚਾਉਣ ਦੇ ਮਹੱਤਵਪੂਰਨ ਸਾਧਨ ਹਨ, ਜਿਹਨਾਂ ਦੀ ਵਰਤੋਂ ਕਰਨ ਤੇ ਇਨ੍ਹਾਂ ਸੈਮੀਨਾਰਾਂ ਵਿੱਚ ਜ਼ੋ਼ਰ ਦਿੱਤਾ ਗਿਆ। ਉਨ੍ਹਾਂ ਦੱਸਿਆ ਟ੍ਰੈਫਿਕ ਐਜੂਕੇਸ਼ਨ ਸੈੱਲ ਦੀਆਂ ਗਤੀਵਿਧੀਆਂ ਅੱਗੇ ਵੀ ਜਾਰੀ ਰਹਿਣਗੀਆਂ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar