(Date : 29/April/2424)

(Date : 29/April/2424)

मान सरकार भाजपा प्रदेश मोर्चे के पदाधिकारी की ज्वाइनिंग के नाम पर पंजाबवासियों को कर रही गुमराह, कुलदीप सिंह शंटी के नाम पर कर रही घटिया और ओछी राजनीति --बृजेश शर्मा | कुर्सी और जनता के पैसों से बनाए बंगले का मोह केजरीवाल के इस्तीफे में सबसे बड़ी बाधा:-सुशील रिंकु | ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ | ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ | लायलपुर खालसा कॉलेज फॉर विमेन, जालंधर ने पैरेंट - टीचर मीटिंग का आयोजन किया |

ਪਸ਼ੂ ਪਾਲਣ ਵਿਭਾਗ ਘਰ ਘਰ ਵੰਡ ਰਿਹੈ ਮਲੱਪਾਂ ਦੀ ਦਵਾਈ






ਪਸ਼ੂ ਪਾਲਕ ਕਿਸਾਨ ਆਪਣੇ ਪਸ਼ੂਆਂ ਨੂੰ ਜਰੂਰ ਖਵਾਉਣ ਇਹ ਦਵਾਈ-ਡਿਪਟੀ ਡਾਇਰੈਕਟਰ ਹਰਵੀਨ ਕੌਰ

ਮੋਗਾ (ਕਮਲ) :- ਪਸ਼ੂ ਪਾਲਣ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਸੂਬੇ ਦੇ ਪਸ਼ੂਆ ਨੂੰ ਪਸ਼ੂ ਹਸਪਤਾਲਾਂ ਵਿੱਚ ਵਧੀਆ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪਸ਼ੂਆਂ ਦੀ ਸਿਹਤ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ, ਗੰਭੀਰ ਬਿਮਾਰੀਆਂ ਦੇ ਟੀਕਾਕਰਨ ਨੂੰ ਬਿਲਕੁਲ ਮੁਫ਼ਤ ਵਿੱਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ. ਹਰਵੀਨ ਕੌਰ ਧਾਲੀਵਾਲ ਨੇ ਦੱਸਿਆ ਕਿ ਉਕਤ ਦੀ ਲੜੀ ਵਿੱਚ ਹੁਣ ਵਿਭਾਗ ਵੱਲੋਂ ਪਸ਼ੂਆਂ ਨੂੰ ਮਲੱਪ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਮਲੱਪਾਂ ਦੀਆਂ ਗੋਲੀਆਂ ਮੁਫ਼ਤ ਵਿੱਚ ਪਸ਼ੂ ਪਾਲਕਾਂ ਦੇ ਘਰ ਘਰ ਜਾ ਕੇ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ  2 ਲੱਖ 45 ਹਜ਼ਾਰ ਓਕਸਾਜੋਲ ਬੋਲਸ 1 ਗੋਲੀਆਂ ਅਤੇ ਛੋਟੇ ਜਾਨਵਰਾਂ ਲਈ 42 ਹਜ਼ਾਰ 500 ਓਜਾਜੋਲ-150 ਗੋਲੀਆਂ ਦੀ ਵੰਡ ਕੀਤੀ ਜਾ ਰਹੀਹੈ। ਉਨ੍ਹਾਂ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਪਸ਼ੂ ਇਸ ਦਵਾਈ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ ਨੇੜੇ ਦੀ ਪਸ਼ੂ ਸੰਸਥਾ ਨਾਲ ਸੰਪਰਕ ਕਰਕੇ ਇਹ ਦਵਾਈ ਪ੍ਰਾਪਤ ਕਰ ਸਕਦਾ ਹੈ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar