(Date : 01/May/2424)

(Date : 01/May/2424)

डी.ए.वी. कॉलेज जालंधर के उप-प्राचार्य डॉ. कँवर दीपक हुए सेवा निवृत्त | डिप्स स्कूल सूरानुस्सी में किया गया इनवेस्टचर सेरेमनी आयोजित | सेंट सोल्जर कॉलेज, बस्ती दानिशमंदा में फेयरवेल पार्टी का आयोजन किया गया | सीटी ग्रुप ने अंतर्राष्ट्रीय मजदूर दिवस को सराहना और सम्मान के साथ मनाया | संस्कृति के. एम. वी. के किकबॉक्सर जैस्मीन व पुष्कर पंजाब में अव्वल |

ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਲਾਨਾ ਵਾਤਾਵਰਨ ਅਵਾਰਡਾਂ ਲਈ ਅਰਜੀਆਂ ਦੀ ਮੰਗ






26 ਫਰਵਰੀ ਤੱਕ ਕੀਤਾ ਜਾ ਸਕਦੈ ਅਪਲਾਈ-ਡਿਪਟੀ ਕਮਿਸ਼ਨਰ

ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਸਾਲ-2024 ਲਈ ਰਾਜ ਦੇ ਵਾਤਾਵਰਨ ਦੀ ਸੁਰੱਖਿਆ, ਕੁਦਰਤੀ ਸੋਮਿਆਂ ਦੀ ਸੰਭਾਲ ਅਤੇ ਟਿਕਾਊ ਵਿਕਾਸ ਲਈ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਦੇ ਮੰਤਵ ਨਾਲ 'ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਲਾਨਾ ਵਾਤਾਵਰਨ ਅਵਾਰਡ' ਦਿੱਤੇ ਜਾਣੇ ਹਨ। ਇਹ ਅਵਾਰਡ ਹਰ ਸਾਲ 4 ਸ੍ਰੇਣੀਆਂ ਵਿੱਚ ਅਤਿ ਉੱਤਮ ਅਤੇ ਅਸਾਧਾਰਨ ਯੋਗਦਾਨ ਪਾਉਣ ਵਾਲੀਆਂ ਸੰਸਥਾਂਵਾਂ ਨੂੰ ਦਿੱਤਾ ਜਾਂਦਾ ਹੈ। ਇਨ੍ਹਾਂ ਚਾਰ ਸ੍ਰੇਣੀਆਂ ਵਿੱਚ ਪਿੰਡ ਦੀ ਪੰਚਾਇਤ, ਸਰਕਾਰੀ/ਪ੍ਰਾਈਵੇਟ ਅਦਾਰੇ, ਵਿੱਦਿਅਕ ਸੰਸਥਾਵਾਂ ਜਿਵੇਂ ਕਿ ਸਕੂਲ, ਕਾਲਜ, ਯੂਨੀਵਰਸਿਟੀ, ਗੈਰ ਸਰਕਾਰੀ ਸੰਸਥਾ (ਐਨ.ਜੀ.ਓ.), ਸਮਾਜਿਕ ਸੰਸਥਾ ਅਤੇ ਉਦਯੋਗਿਕ ਅਦਾਰੇ ਸ਼ਾਮਿਲ ਹਨ। ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਮੋਗਾ ਦੀਆਂ ਉਕਤ ਚਾਰੋਂ ਸ਼੍ਰੇਣੀਆਂ ਨਾਲ ਸਬੰਧਤ ਰੱਖਣ ਵਾਲਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਉਕਤ ਐਵਾਰਡ ਲਈ 26 ਫਰਵਰੀ, 2024 ਤੱਕ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਵਿਖੇ ਅਪਲਾਈ ਕਰ ਸਕਦੇ ਹਨ। ਉਕਤ ਅਵਾਰਡ ਲਈ ਉਕਤ ਸ੍ਰੇਣੀਆਂ ਵਿੱਚੋਂ ਚੁਣੀ ਗਈ ਹਰੇਕ ਸੰਸਥਾ ਨੂੰ ਇੱਕ ਲੱਖ ਰੁਪਏ ਦਾ ਨਕਦ ਇਨਾਮ, ਸੰਸਥਾ ਵੱਲੋਂ ਕੀਤੇ ਗਏ ਉੱਤਮ ਕੰਮਾਂ ਲਈ ਪ੍ਰਸੰਸਾ ਪੱਤਰ ਅਤੇ ਇੱਕ ਯਾਦਗਾਰੀ ਚਿੰਨ੍ਹ ਪ੍ਰਦਾਨ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡ ਦੀਆਂ ਇਸ ਐਵਾਰਡ ਲਈ ਯੋਗ ਪੰਚਾਇਤਾਂ, ਸਰਕਾਰੀ ਪ੍ਰਾਈਵੇਟ ਅਦਾਰਿਆਂ, ਵਿੱਦਿਅਕ ਸੰਸਥਾਵਾਂ ਤੇ ਗੈਰ ਸਰਕਾਰੀ ਸੰਸਥਾਵਾਂ, ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ  ਵੱਧ ਤੋਂ ਵੱਧ ਲਾਹਾ ਲੈਣ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar