(Date : 29/April/2424)

(Date : 29/April/2424)

मान सरकार भाजपा प्रदेश मोर्चे के पदाधिकारी की ज्वाइनिंग के नाम पर पंजाबवासियों को कर रही गुमराह, कुलदीप सिंह शंटी के नाम पर कर रही घटिया और ओछी राजनीति --बृजेश शर्मा | कुर्सी और जनता के पैसों से बनाए बंगले का मोह केजरीवाल के इस्तीफे में सबसे बड़ी बाधा:-सुशील रिंकु | ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ | ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ | लायलपुर खालसा कॉलेज फॉर विमेन, जालंधर ने पैरेंट - टीचर मीटिंग का आयोजन किया |

ਰਾਸ਼ਟਰੀ ਲੋਕ ਅਦਾਲਤ 9 ਮਾਰਚ ਨੂੰ






ਆਮ ਲੋਕ ਲੈਣ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ-ਸੈਸ਼ਨ ਜੱਜ ਅਤੁਲ ਕਸਾਨਾ

ਮੋਗਾ (ਕਮਲ) :- ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ ਜੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 9 ਮਾਰਚ, 2024 ਨੂੰ ਪੂਰੇ ਪੰਜਾਬ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਅਤੁਲ ਕਸਾਨਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ  ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਸੈਸ਼ਨ ਡਿਵੀਜ਼ਨ ਮੋਗਾ, ਸਬ ਡਿਵੀਜ਼ਨ ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਇਸ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।  ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਉਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ। ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ/ਸਲਾਹ ਲਈ 1968 ਜਾਂ ਦਫ਼ਤਰ ਦੇ ਫੋਨ ਨੰਬਰ 01636-235864  ਜਾਂ ਈ-ਮੇਲ ਆਈ.ਡੀ dlsa.moga@punjab.gov.in  ਤੇ ਸੰਪਰਕ ਕੀਤਾ ਜਾ ਸਕਦਾ ਹੈ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar