(Date : 28/April/2424)

(Date : 28/April/2424)

मान सरकार भाजपा प्रदेश मोर्चे के पदाधिकारी की ज्वाइनिंग के नाम पर पंजाबवासियों को कर रही गुमराह, कुलदीप सिंह शंटी के नाम पर कर रही घटिया और ओछी राजनीति --बृजेश शर्मा | कुर्सी और जनता के पैसों से बनाए बंगले का मोह केजरीवाल के इस्तीफे में सबसे बड़ी बाधा:-सुशील रिंकु | ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ | ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ | लायलपुर खालसा कॉलेज फॉर विमेन, जालंधर ने पैरेंट - टीचर मीटिंग का आयोजन किया |

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾ ਸਸ਼ਕਤੀਕਰਨ ਅਤੇ ਵੋਟਰ ਜਾਗਰੂਕਤਾ ਸਮਾਗਮ ਦਾ ਆਯੋਜਨ






ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਿਸ਼ੇ ਉਤੇ ਕਰਵਾਇਆ ਗਿਆ ਸਮਾਗਮ

ਸਮਾਜਿਕ ਉਥਾਨ ਅਤੇ ਚੋਣਾਂ ਵਿੱਚ ਮਹਿਲਾਵਾਂ ਦੀ ਵਿਸ਼ੇਸ਼ ਭਾਗੀਦਾਰੀ ਜ਼ਰੂਰੀ - ਚਾਰੂਮਿਤਾ ਸ਼ੇਖਰ

ਮੋਗਾ (ਕਮਲ) :- ਦੇਸ਼ ਵਿਚ ਅਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹਿਲਾ ਸਸ਼ਕਤੀਕਰਨ ਅਤੇ ਚੋਣਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਿਸ਼ੇ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਧਰਮਕੋਟ ਦੇ ਐੱਸ ਡੀ ਐੱਮ ਚਾਰੂਮਿਤਾ ਸ਼ੇਖਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਬਾਘਾਪੁਰਾਣਾ ਦੇ ਐੱਸ ਡੀ ਐੱਮ ਹਰਕੰਵਲਜੀਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਸ਼ੂਭੀ ਆਂਗਰਾ ਨੇ ਵਿਸ਼ੇਸ਼ ਤੌਰ ਉਤੇ ਹਾਜ਼ਰੀ ਲਗਵਾਈ।

ਇਸ ਮੌਕੇ ਚਾਰੂਮਿਤਾ ਸ਼ੇਖਰ ਨੇ ਸੰਬੋਧਨ ਕਰਦਿਆਂ ਜਿੱਥੇ ਹਰੇਕ ਖੇਤਰ ਵਿੱਚ ਮਹਿਲਾ ਸਸ਼ਕਤੀਕਰਨ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਚੋਣਾਂ ਵਿੱਚ ਮਹਿਲਾਵਾਂ ਦੀ ਵਿਸ਼ੇਸ਼ ਭਾਗੀਦਾਰੀ ਬਹੁਤ ਜ਼ਰੂਰੀ ਹੈ ਕਿਉਂਕੀ ਮਹਿਲਾਵਾਂ ਮਾਂ ਦੇ ਰੂਪ ਵਿੱਚ ਬੱਚਿਆਂ ਦਾ ਪਹਿਲਾ ਗੁਰੂ ਹੁੰਦੀਆਂ ਹਨ ਅਤੇ ਇਕ ਚੰਗੇ ਨਾਗਰਿਕ ਤੇ ਸਮਾਜ ਦੇ ਨਿਰਮਾਣ ਵਿੱਚ ਮਹਿਲਾਵਾਂ ਦੀ ਮੁੱਖ ਭੁਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਚੋਣ ਪ੍ਰਕਿਰਿਆ ਅਤੇ ਸਾਡੇ ਲੋਕਤੰਤਰ ਦੀ ਵੱਡੀ ਪ੍ਰਾਪਤੀ ਹੈ ਕਿ ਲੋਕਤੰਤਰੀ ਪ੍ਰਕਿਰਿਆ ਵਿੱਚ ਮਹਿਲਾਵਾਂ ਦੀ ਸਰਗਰਮ ਭਾਗੀਦਾਰੀ ਲਗਾਤਾਰ ਵਧ ਰਹੀ ਹੈ। ਚੋਣਾਂ ਵਿੱਚ ਮਹਿਲਾ ਵੋਟਰਾਂ ਵੀ ਪੁਰਸ਼ਾਂ ਦੇ ਮੁਕਾਬਲੇ ਬਰਾਬਰ ਦਾ ਯੋਗਦਾਨ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਤੋਂ ਲੈ ਕੇ ਸੰਸਦ ਤੱਕ ਮਹਿਲਾਵਾਂ ਦਾ ਸਮਾਜਿਕ ਉਥਾਨ ਵਿੱਚ ਅਹਿਮ ਯੋਗਦਾਨ ਹੈ। ਉਨ੍ਹਾਂ ਦੀ ਭਾਗੀਦਾਰੀ ਅਤੇ ਗਿਣਤੀ ਹੋਰ ਵਧਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਕੇਵਲ ਇਕ ਹੀ ਦਿਨ ਨਹੀਂ ਸਗੋਂ ਸਾਰੇ ਦਿਨ ਹੀ ਸਮਰਪਿਤ ਹਨ।

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਦੀ ਵੋਟਾਂ ਵਿੱਚ ਭਾਗੀਦਾਰੀ ਵਿਸ਼ੇ ਉਤੇ ਮੋਗਾ ਦੇ ਵੱਖ-ਵੱਖ ਸਕੂਲਾਂ ਵਿੱਚ ਲੇਖ ਮੁਕਾਬਲੇ ਕਰਵਾਏ ਗਏ, ਜਿੰਨਾਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੰਚ ਪ੍ਰਾਪਤੀਆਂ ਵਾਲੀਆਂ ਮਹਿਲਾਵਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਘਾਪੁਰਾਣਾ ਦੇ ਐੱਸ ਡੀ ਐੱਮ ਹਰਕੰਵਲਜੀਤ ਸਿੰਘ, ਜ਼ਿਲ੍ਹਾ ਆਇਕਨ ਅਨਮੋਲ ਸ਼ਰਮਾ ਅਤੇ ਜਸ ਢਿੱਲੋਂ ਨੇ ਵੀ ਪ੍ਰਭਾਵਸ਼ਾਲੀ ਭਾਸ਼ਨ ਦਿੱਤਾ। ਸਮਾਗਮ ਦੌਰਾਨ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਅਮਨਦੀਪ ਸਿੰਘ ਗੋਸਵਾਮੀ ਨੇ ਮਹਿਲਾ ਦਿਵਸ ਉੱਤੇ ਵਿਸ਼ੇਸ਼ ਭਾਸ਼ਣ ਦਿੱਤਾ। ਇਸ ਮੌਕੇ ਵੱਖ ਵੱਖ ਸਕੂਲਾਂ, ਕਾਲਜਾਂ ਦੇ ਮੁਖੀ, ਗੈਰ-ਸਰਕਾਰੀ ਸੰਸਥਾਵਾਂ ਦੇ ਨੂਮਾਇੰਦੇ, ਆਂਗਨਵਾੜੀ ਵਰਕਰਜ਼, ਯੁਵਕ ਸੇਵਾਵਾਂ ਤੇ ਕਲੱਬਾਂ ਦੇ ਮੈਂਬਰ ਵੀ ਹਾਜ਼ਰ ਸਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar