(Date : 27/April/2424)

(Date : 27/April/2424)

ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ | ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ | लायलपुर खालसा कॉलेज फॉर विमेन, जालंधर ने पैरेंट - टीचर मीटिंग का आयोजन किया | डिप्स स्कूल सूरानुस्सी मेंलगाया ट्रैफिक जागरूकता सेमिनार | के.एम.वी. की छात्राओं ने चार्टर्ड अकाउंटेंट बनने से संबंधित जानकारी हासिल की |

ਸਕਿਲ ਸੈਂਟਰ ਦੌਲਤਪੁਰਾ ਨਵਾਂ ਵਿੱਚ ਵੋਟਰ ਜਾਗਰੂਕਤਾ ਫੈਲਾਈ






ਮੋਗਾ (ਕਮਲ) :- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ ਸ਼ੁਭੀ ਆਂਗਰਾ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਸਵੀਪ ਪ੍ਰੋਗਰਾਮ ਤਹਿਤ ਮੋਗਾ ਜ਼ਿਲ੍ਹੇ ਦੀ ਸਵੀਪ ਟੀਮ ਦੀ ਤਰਫੋਂ ਸਕਿੱਲ ਸੈਂਟਰ ਦੌਲਤਪੁਰਾ ਨੀਵਾਂ ਵਿਖੇ ਵੋਟਿੰਗ ਵਿਤੱਚ ਔਰਤਾਂ ਦੀ ਸ਼ਮੂਲੀਅਤ ਸਬੰਧੀ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫ਼ਸਰ ਪ੍ਰੋ: ਗੁਰਪ੍ਰੀਤ ਸਿੰਘ ਘਾਲੀ ਨੇ ਦੱਸਿਆ ਕਿ ਸਾਬਕਾ ਸਵੀਪ ਨੋਡਲ ਅਫ਼਼ਸਰ ਅਤੇ ਜ਼ਿਲ੍ਹਾ ਸਵੀਪ ਕਮੇਟੀ ਮੈਂਬਰ ਪ੍ਰੋ: ਬਲਵਿੰਦਰ ਸਿੰਘ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ 01 ਜੂਨ ਨੂੰ ਲੋਕ ਸਭਾ ਚੋਣਾਂ-2024 ਲਈ ਸਕਿੱਲ ਸੈਂਟਰ ਵਿਖੇ ਆਉਣ ਵਾਲੀਆਂ ਵਿਦਿਆਰਥਣਾਂ ਅਤੇ ਉਮੀਦਵਾਰਾਂ ਨੂੰ ਜਾਣਕਾਰੀ ਦਿੱਤੀ ਅਤੇ ਵੋਟ ਦੇ ਇਸਤੇਮਾਲ ਪ੍ਰਤੀ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇੱਕ ਔਰਤ ਆਪਣੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਨਾਲ ਰੱਖਦੀ ਹੈ ਅਤੇ ਸਾਰਿਆਂ ਦੀ ਜਿੰਮੇਵਾਰੀ ਵੀ ਨਿਭਾਉਂਦੀ ਹੈ, ਜੇਕਰ ਉਹ ਚਾਹੇ ਤਾਂ ਪਰਿਵਾਰ ਦੇ ਸਾਰੇ ਮੈਂਬਰ ਆਪਣੀ ਵੋਟ ਪਾਉਣ ਲਈ ਜ਼ਰੂਰ ਜਾਣਗੇ। ਉਨ੍ਹਾਂ ਦੱਸਿਆ ਕਿ 85 ਸਾਲ ਤੋਂ ਵਧੇਰੀ ਉਮਰ ਦੇ ਵਿਅਕਤੀ ਜੋ ਵੋਟ ਪਾਉਣ ਲਈ ਬੂਥ 'ਤੇ ਨਹੀਂ ਜਾ ਸਕਦੇ ਉਹ ਘਰ ਬੈਠੇ ਹੀ ਵੋਟ ਪਾ ਸਕਦੇ ਹਨ, ਇਸ ਲਈ ਉਸ ਨੂੰ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ, ਜਿਸ ਵਿੱਚ ਬੀ.ਐੱਲ.ਓ. ਉਸਦੀ ਮੱਦਦ ਕਰ ਸਕਦਾ ਹੈ।ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਜੇਕਰ ਹੁਣ ਤੱਕ ਕਿਸੇ ਦੀ ਵੋਟ ਨਹੀਂ ਬਣੀ ਤਾਂ ਵੀ ਉਹ ਆਪਣੀ ਵੋਟ ਬਣਵਾ ਸਕਦੇ ਹਨ। ਵੋਟਿੰਗ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰ ਕੀਤਾ ਜਾ ਸਕਦਾ ਹੈ ਜਾਂ ਆਪਣੇ ਫ਼ੋਨ ਵਿੱਚ ਵੋਟਰ ਹੈਲਪਲਾਈਨ ਐਪ ਨੂੰ ਇੰਸਟਾਲ ਕਰਕੇ ਮੱਦਦ ਲਈ ਜਾ ਸਕਦੀ ਹੈ। ਇਸ ਐਪ ਰਾਹੀਂ, ਆਪਣੀ ਵੋਟ ਪਾਉਣ ਦੇ ਨਾਲ, ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨਾ, ਵੋਟ ਕਟਵਾਉਣਾ ਆਦਿ ਸਹੂਲਤਾਂ ਲਈਆਂ ਜਾ ਸਕਦੀਆਂ ਹਨ। ਅਪਾਹਜ ਵੋਟਰ ਆਪਣੇ ਫੋਨ 'ਤੇ ਸਕਸ਼ਮ ਐਪ ਨੂੰ ਸਥਾਪਿਤ ਕਰ ਸਕਦੇ ਹਨ ਅਤੇ ਬੂਥ 'ਤੇ ਉਪਲਬਧ ਵੋਟਾਂ ਅਤੇ ਸਹਾਇਤਾ ਬਾਰੇ ਜਾਣ ਸਕਦੇ ਹਨ। ਜੇਕਰ ਚੋਣਾਂ ਦੌਰਾਨ ਕੁਝ ਗਲਤ ਹੁੰਦਾ ਹੈ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਹੈ, ਤਾਂ ਸੀ-ਵਿਜਲ ਐਪ 'ਤੇ ਇਸ ਦੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਹ ਸਾਰੀਆਂ ਐਪਸ ਗੂਗਲ ਪਲੇਅ ਸਟੋਰ ਜਾਂ ਐਪਲ ਸਟੋਰ ਤੋਂ ਮਿਲਣਗੀਆਂ। ਵੋਟਰ ਹੈਲਪਲਾਈਨ ਨੰਬਰ 1950 'ਤੇ ਵੀ ਕਾਲ ਕਰ ਕੀਤੀ ਜਾ ਸਕਦੀ ਹੈ। ਬਲਵਿੰਦਰ ਸਿੰਘ ਨੇ ਬੂਥ 'ਤੇ ਉਪਲਬਧ ਸਹੂਲਤਾਂ ਜਿਵੇਂ ਵੀਲ੍ਹ ਚੇਅਰ ਦੀ ਸਹੂਲਤ, ਬੈਠਣ ਲਈ ਕੁਰਸੀਆਂ ਦੀ ਸਹੂਲਤ, ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ, ਟਾਇਲਟ ਦੀ ਸਹੂਲਤ, ਵਲੰਟੀਅਰਾਂ ਆਦਿ ਬਾਰੇ ਵੀ ਸਾਰਿਆਂ ਨੂੰ ਜਾਣਕਾਰੀ ਦਿੱਤੀ ਅਤੇ ਚੋਣ ਕਮਿਸ਼ਨ ਅਤੇ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar